ਲਾਡਰਾਂ-ਸ੍ਰੀ ਫਤਿਹਗੜ੍ਹ ਸਾਹਿਬ ਸੜਕ ਤੇ ਵਾਪਰੇ ਹਾਦਸੇ ਵਿੱਚ ਬੱਚੇ ਅਤੇ ਔਰਤ ਦੀ ਮੌਤ 

ਸ੍ਰੀ ਫਤਿਹਗੜ੍ਹ ਸਾਹਿਬ, 23 ਸਤੰਬਰ 2024 : ਸਥਾਨਕ ਸ਼ਹਿਰ ਤੋਂ ਲਾਡਰਾਂ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਬੱਚੇ ਅਤੇ ਔਰਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਵਿਅਕਤੀੌ, ਔਰਤ ਅਤੇ ਬੱਚ ਸੜਕ ਕਿਨਾਰੇ ਖੜ੍ਹੇ ਸਨ, ਕਿ ਉਨ੍ਹਾਂ ਨੂੰ ਪਿੱਛੇ ਤੋਂ ਆਈ ਤੇਜ਼ ਰਫਤਾਰ ਡਸਟਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਅਤੇ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਜਖ਼ਮੀ ਹੋ ਗਿਆ। ਜਿਸ ਨੂੰ ਰਾਹਗੀਂਰਾਂ ਵੱਲੋਂ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਕਾਰ ‘ਚ ਸਵਾਰ 3 ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।