ਪੰਜਾਬ ਬਜਟ ਸੈਸ਼ਨ 'ਚੋ ਕਾਂਗਰਸ ਵੱਲੋਂ ਵਾਕਆਊਟ, ਸ਼ੈਸ਼ਨ ਸੋਮਵਾਰ ਤੱਕ ਮੁਲਤਵੀ 

ਚੰਡੀਗੜ੍ਹ, 21 ਮਾਰਚ 2025 : ਅੱਜ ਪੰਜਾਬ ਦਾ ਬੱਜਟ ਸ਼ੈਸ਼ਨ ਹੰਗਾਮੇ ਭਰਿਆ ਰਿਹਾ। ਬਜਟ ਸੈਸ਼ਨ ਦੌਰਾਨ ਜਦੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਵੱਲੋਂਭ ਜਬਰਦਸਤ ਹੰਗਾਮਾ ਕੀਤਾ ਗਿਆ ਅਤੇ ਕਾਂਗਰਸ ਵੱਲੋਂ ਸ਼ੈਸ਼ਨ ਵਿੱਚੋਂ ਵਾਕਆਊਟ ਕਰਲਿਆ ਗਿਆ। ਜਿਸ ਤੋਂ ਬਾਅਦ ਬਜਟ ਸੈਸ਼ਨ ਨੂੰ ਸੋਮਵਾਰ ਤੱਕ ਮੁਲਤਵੀ ਕਰਦਿੱਤਾ ਗਿਆ। 

ਤਿੰਨ ਸਾਲਾਂ ਵਿੱਚ ਹਸਪਤਾਲ ਦੀਆਂ ਇਮਾਰਤਾਂ ਵਿੱਚ ਕੀਤਾ ਜਾਵੇਗਾ ਸੁਧਾਰ 
ਜ਼ਿਲ੍ਹਾ ਅਤੇ ਸਬ-ਡਵੀਜ਼ਨ ਹਸਪਤਾਲਾਂ ਵਿੱਚ ਐਕਸ-ਰੇ ਅਤੇ ਅਲਟਰਾ ਸਾਊਂਡ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅਗਲੇ 12 ਮਹੀਨਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਲਈ 53 ਕਰੋੜ ਰੁਪਏ ਦਾ ਲਾਭ ਮਿਲੇਗਾ। ਅਗਲੇ ਤਿੰਨ ਸਾਲਾਂ ਵਿੱਚ ਹਸਪਤਾਲ ਦੀਆਂ ਇਮਾਰਤਾਂ ਵਿੱਚ ਸੁਧਾਰ ਕੀਤਾ ਜਾਵੇਗਾ। 16 ਹਸਪਤਾਲਾਂ ਦੇ ਸੁਧਾਰ ਲਈ 150 ਕਰੋੜ ਰੁਪਏ ਖਰਚ ਕੀਤੇ ਗਏ ਹਨ। ਰਾਜਪਾਲ ਨੇ 16 ਹਸਪਤਾਲਾਂ ਦੇ ਨਾਮ ਅਤੇ ਉਨ੍ਹਾਂ ‘ਤੇ ਕੀਤੇ ਜਾ ਰਹੇ ਕੰਮ ਦੀ ਸੂਚੀ ਦਿੱਤੀ। ਪੰਜਾਬ ਆਯੁਸ਼ਮਾਨ ਅਤੇ ਮੁੱਖ ਮੰਤਰੀ ਬੀਮਾ ਯੋਜਨਾ 19 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ। ਹੁਣ ਇਸ ਯੋਜਨਾ ਅਧੀਨ 48 ਲੱਖ ਕਾਰਡ ਸਰਗਰਮ ਹਨ। 25.31 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ₹9 ਹਜ਼ਾਰ ਕਰੋੜ ਦਾ ਭੁਗਤਾਨ ਕੀਤਾ ਗਿਆ ਹੈ।

ਕਿਸਾਨਾਂ ਦੇ ਹੱਕ ਵਿੱਚ ਤੇ ਪੁਲਿਸ ਦੀ ਕਾਰਵਾਈ ਖਿਲਾਫ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਵਾਕਆਊਟ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਭੂ ਤੇ ਖਨੌਰੀ ਬਾਰਡਰ ਕਿਸਾਨਾਂ ਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਦੇ ਵਿਰੋਧ ਅਤੇ ਪਟਿਆਲਾ ਵਿੱਚ ਪੁਲਿਸ ਮੁਲਾਜਮਾਂ ਵੱਲੋਂ ਕਰਨਲ ਦੀ ਕੀਤੀ ਕੁੱਟਮਾਰ ਦੇ ਰੋਸ਼ ਵਜੋਂ ਕੀਤਾ ਵਾਕਆਊਟ। ਇਸ ਮੌਕੇ Zero Hour ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਵਿੱਚ ਕਰਨਲ 13 ਮਾਰਚ ਨੂੰ ਆਪਣੇ ਪੁੱਤ ਨਾਲ ਰਾਤ ਦਾ ਖਾਣਾ ਖਾਣ ਲਈ ਗਿਆ ਸੀ, ਉੇਨ੍ਹਾਂ ਦੀ ਪਤਨੀ ਨੇ ਦੱਸਿਆ ਕਿ 12 ਪੁਲਿਸ ਮੁਲਾਜ਼ਮ ਸਿਵਲ ਡਰੈਸ ਵਿੱਚ ਉੇੱਥੇ ਆਏ ਤੇ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ, ਇਸ ਦੌਰਾਨ ਪੁਲਿਸ ਨੇ ਕਰਨਲ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਪੱਗ ਉਤਾਰ ਦਿੱਤੀ। ਕਰਨਲ ਨੇ ਆਪਣਾ ਆਈਡੀ ਕਾਰਡ ਵੀ ਦਿਖਾਇਆ, ਪਰ ਪੁਲਿਸ ਵਾਲੇ ਸਹਿਮਤ ਨਹੀਂ ਹੋਏ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 1992 ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਫੌਜ ਦੀ ਕਮਾਂਡ ਨੇ ਇਹ ਮੁੱਦਾ ਰਾਜਪਾਲ ਦੇ ਸਾਹਮਣੇ ਉਠਾਇਆ ਸੀ। ਜਾਂਚ ਦੌਰਾਨ, ਇਹ ਪਾਇਆ ਗਿਆ ਕਿ ਐਸਐਸਪੀ ਗਲਤੀ ਵਿੱਚ ਸੀ, ਜਿਸ ਤੋਂ ਬਾਅਦ ਉਸ ਨੂੰ ਉਸ ਦੇ ਮੂਲ ਕੇਡਰ ਪੰਜਾਬ ਵਾਪਸ ਭੇਜ ਦਿੱਤਾ ਗਿਆ। ਉਸ ਨੇ ਮੰਗ ਕੀਤੀ ਕਿ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੂੰ ਉੱਥੋਂ ਹਟਾਇਆ ਜਾਵੇ ਕਿਉਂਕਿ ਉਸ ਨੇ ਆਪਣੇ ਸਟਾਫ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਪਠਾਨਕੋਟ-ਹਰਿਦੁਆਰ ਬੱਸ ਸੇਵਾ ਜਲਦ ਸ਼ੁਰੂ
ਕਾਂਗਰਸ ਵਿਧਾਇਕ ਅਰੁਣਾ ਚੌਧਰੀ ਨੇ ਪਠਾਨਕੋਟ ਤੋਂ ਹਰਿਦੁਆਰ ਤੱਕ ਬੱਸ ਸੇਵਾ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਰੂਟ ‘ਤੇ ਇੱਕ ਬੱਸ ਚੱਲਦੀ ਸੀ ਪਰ ਜਦੋਂ ਉਨ੍ਹਾਂ ਨੇ ਖੁਦ ਵਿਭਾਗ ਸੰਭਾਲਿਆ ਤਾਂ ਉਨ੍ਹਾਂ ਨੇ ਇਸ ਰੂਟ ‘ਤੇ ਬੱਸ ਚਲਾਉਣੀ ਸ਼ੁਰੂ ਕਰ ਦਿੱਤੀ ਅਤੇ ਸਮੇਂ-ਸਮੇਂ ‘ਤੇ ਇਸ ਦਾ ਸਮਾਂ-ਸਾਰਣੀ ਵੀ ਬਦਲੀ।

ਤੁਸੀਂ ਗਲਤ ਕਹਿ ਰਹੇ ਹੋ। ਮੈਨੂੰ ਮੇਰਾ ਇੱਕ ਵੀ ਅਜਿਹਾ ਬਿਆਨ ਦਿਖਾਓ :  ਸੰਧਵਾਂ
ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ- ਸਪੀਕਰ ਸਾਹਿਬ, ਤੁਹਾਡਾ ਇੱਕ ਬਿਆਨ ਵੀ ਆਇਆ। ਤੁਸੀਂ ਕਿਹਾ ਸੀ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਨਸ਼ਾ ਵਧਿਆ ਹੈ। ਇਸ ‘ਤੇ ਸਪੀਕਰ ਸੰਧਵਾਂ ਗੁੱਸੇ ਵਿੱਚ ਆ ਗਏ ਅਤੇ ਕਿਹਾ ਕਿ ਤੁਸੀਂ ਗਲਤ ਕਹਿ ਰਹੇ ਹੋ। ਮੈਨੂੰ ਮੇਰਾ ਇੱਕ ਵੀ ਅਜਿਹਾ ਬਿਆਨ ਦਿਖਾਓ। ਉਨ੍ਹਾਂ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਾਰਨ ਨਸ਼ਾ ਵਧਿਆ ਹੈ, ਮੈਂ ਇਹ ਕਦੇ ਨਹੀਂ ਕਿਹਾ। ਮੈਂ ਭੁੱਲ ਗਿਆ ਕਿ ਤੁਸੀਂ ਬਹੁਤ ਵਧੀਆ ਬੋਲਦੇ ਹੋ। ਕਿਰਪਾ ਕਰਕੇ ਬੈਠੋ। 

ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ : ਸੌਂਦ 
ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ, ਸਰਕਾਰ ਦੇ ਵਿਚਾਰ ਅਧੀਨ ਤਜ਼ਵੀਜ਼ ਬਾਰੇ ਸੁਆਲ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜ਼ਵੀਜ਼ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦਿੱਤਾ ਜਾਵੇਗਾ, ਬਾਰੇ ਵੀ ਦੱਸਿਆ ਜਾਵੇ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਦੇ ਸੁਆਲ ਦੇ ਜੁਆਬ ਚ ਦੱਸਿਆ ਕਿ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ, ਇਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ (adjustment) Consumer Price Index ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ ਮਿਤੀ 01.09.2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ। ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਲੇ ਦੁਆਲੇ ਦੇ ਰਾਜਾਂ ਅਤੇ ਯੂ ਟੀ ਮੁਤਾਬਕ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ।