ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ 2024 : ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ‘ਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬੁਹਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬੁਹਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ ਬੈਠਕ ਬੁਲਾਈ ਜਾ ਰਹੀ ਹੈ ਅਤੇ ਮਸਲਾ ਲਿਆ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਨਹੀਂ ਸਕਦਾ ਹੋਰ ਤਾਂ ਹੋਰ ਕੇਵਲ ਅਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਬਹੁਤ ਹੀ ਜਰੂਰੀ ਹੈ।