ਗੁਰਦਾਸਪੁਰ, 30 ਅਗਸਤ : ਸੀਮਾ ਸੁਰੱਖਿਆ ਬਲ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਉਨ੍ਹਾਂ ਨੇ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਸਰਹੱਦ ‘ਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਸਰਹੱਦੀ ਖੇਤਰ ਵਿਚ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। BSF ਨੇ ਸੂਚਨਾ ਮਿਲਣ ‘ਤੇ ਤਲਾਸ਼ੀ ਮੁਹਿੰਮ ਚਲਾਈ ਜਿਸ ਦੇ ਚੱਲਦੇ ਸਰਹੱਦ ਵਾੜ ਦੇ ਅੱਗੇ ਨਸ਼ੀਲੇ ਪਦਾਰਥਾਂ ਦੀ ਲੁਕੀ ਹੋਈ ਖੇਪ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨਸ਼ੇ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ। ਤਲਾਸ਼ੀ ਦੌਰਾਨ ਸੈਨਿਕਾਂ ਨੇ 6.3 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਨੇ ਨਸ਼ੀਲੇ ਪਦਾਰਥਾਂ ਦੇ 6 ਪੈਕੇਟ ਬਰਾਮਦ ਕੀਤੇ ਹਨ। ਨਸ਼ਾ ਤਸਕਰਾਂ ਨੇ ਇਸ ਨੂੰ 12 ਵੋਲਟ ਦੀ ਬੈਟਰੀ ਦੇ ਅੰਦਰ ਲੁਕਾਇਆ ਹੋਇਆ ਸੀ ਤੇ ਆਈਬੀ ਦੇ ਆਸ-ਪਾਸ ਰੱਖਿਆ ਗਿਆ ਸੀ। ਫਿਲਹਾਲ ਜਵਾਨਾਂ ਨੇ ਤਸਕਰੀ ਨੂੰ ਰੋਕ ਦਿੱਤਾ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਅਜੇ ਮੁਲਜ਼ਮਾਂ ਦਾ ਪਤਾ ਨਹੀਂ ਲੱਗ ਸਕਿਆ ਹੈ।