ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਪਿਓ-ਪੁੱਤ ਦੀ ਮੌਤ

ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜੋ ਰਿਸਤੇ ‘ਚ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਤੱਖਦਰਸੀਆਂ ਅਨੁਸਾਰ ਹਾਦਸਾ ਐਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ।