ਮਾਨਸਾ ‘ਚ ਵਾਪਰੇ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਹੋਈਆਂ ਜਖ਼ਮੀ

ਮਾਨਸਾ, 16 ਫਰਵਰੀ 2025 : ਬੀਤੀ ਦੇਰ ਸ਼ਾਮ ਮਾਨਸਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਅਤੇ ਮਾਂ-ਧੀ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਭੈਣੀ ਬਾਘਾ ਨੇੜੇ ਪੁੱਜੇ ਤਾਂ ਬਠਿੰਡਾ-ਮਾਨਸਾ ਰਾਜ ਮਾਰਗ ਜਾ ਰਹੀ ਇੱਕ ਬੱਸ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਪਿਛੇ ਤੋਂ ਆ ਰਿਹਾ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਤੇ ਉਸਦੇ ਪੁੱਤਰ ਏਕਮ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਨਿਰਮਲ ਕੌਰ ਤੇ ਪੁੱਤਰੀ ਸੁਖਮਨ ਕੌਰ ਜਖ਼ਮੀ ਹੋ ਗਈਆਂ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਬਠਿੰਡਾ ਲਈ ਰੈਫਰ ਕਰਦਿੱਤਾ ਹੈ। ਨਿਰਮਲ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ ਦੁੱਧ ਦਾ ਕੰਮ ਕਰਦਾ ਸੀ ਤੇ ਘਰ ਵਿੱਚ ਇੱਕਲਾ ਹੀ ਕਮਾਉਣ ਵਾਲਾ ਸੀ, ਉਨ੍ਹਾਂ ਇਸ ਮੌਕੇ ਬੱਸ ਚਾਲਕ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਪਰਿਵਾਰ ਨੂੰ ਮੁਆਵਜਾ ਦੇਣ ਲਈ ਵੀ ਸਰਕਾਰ ਤੋਂ ਮੰਗ ਕੀਤੀ ਗਈ। ਇਸ ਘਟਨਾਂ ਸਬੰਧੀ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।