
ਚੰਡੀਗੜ੍ਹ, 17 ਅਪ੍ਰੈਲ 2025 : ਪੰਜਾਬ ਵਿੱਚ ਕੱਲ੍ਹ 18 ਅਪ੍ਰੈਲ 2025 ਨੂੰ ਗੁੱਡ ਫ੍ਰਾਈਡੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਦੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਸੋਮਵਾਰ ਨੂੰ ਹੀ ਹੋਣਗੇ ਕਿਉਂਕਿ 19 ਅਤੇ 20 ਅਪ੍ਰੈਲ ਨੂੰ ਸ਼ਨੀਵਾਰ ਅਤੇ ਐਤਵਾਰ ਹਨ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਅੱਜ ਹੀ ਆਪਣੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੰਮ ਪੂਰੇ ਕਰਨੇ ਪੈਣਗੇ।