ਸਰਕਾਰ ਖੇਤੀ ਨੀਤੀ ਬਣਾਉਣ ਲਈ ਤਿਆਰ : ਮੁੱਖ ਮੰਤਰੀ ਮਾਨ

  • ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਮਿਲੇਗਾ 5 ਲੱਖ : ਭਗਵੰਤ ਮਾਨ

ਚੰਡੀਗੜ੍ਹ, 04 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ 2024 ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮਹੱਤਵ ਦੇਣਾ ਬਹੁਤ ਜ਼ਰੂਰੀ ਹੈ। ਅੱਜ ਅਸੀਂ ਬਿੱਲ ਲਿਆਂਦਾ ਹੈ ਅਤੇ ਅਸੀਂ ਇਸ ਰਾਹੀਂ ਸੁਧਾਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੜਕੀਆਂ ਨੇ ਮੇਰੇ ਕੋਲ ਸ਼ਿਕਾਇਤ ਕੀਤੀ ਸੀ ਕਿ ਕਈ ਪੁਰਾਣੇ ਨਿਯਮ ਬਣਾਏ ਗਏ ਹਨ, ਜਿਸ ਕਾਰਨ ਲੜਕੀਆਂ ਨੂੰ ਫਾਇਰ ਬ੍ਰਿਗੇਡ ‘ਚ ਨੌਕਰੀ ਨਹੀਂ ਮਿਲਦੀ। ਹੁਣ ਕੁੜੀਆਂ ਦੀ ਤਾਕਤ ਦੇ ਹਿਸਾਬ ਨਾਲ ਨਿਯਮ ਬਦਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜੋ ਇਹ ਬਦਲਾਅ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਖੇਤੀ ਵਿੱਚ ਵੀ ਕਈ ਬਦਲਾਅ ਆ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਜਿਵੇਂ ਹਰ ਖੇਤਰ ਵਿੱਚ ਤਕਨਾਲੋਜੀ ਬਦਲ ਰਹੀ ਹੈ, ਇਸ ਲਈ ਅਸੀਂ ਸਰਕਾਰ ਨੂੰ ਵੀ ਅਪਡੇਟ ਕਰ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਖੇਤੀ ਨੀਤੀ ਬਣਾਉਣ ਲਈ ਤਿਆਰ ਹਾਂ ਅਤੇ ਇਸ ਦੀ ਪੂਰੀ ਤਿਆਰੀ ਕਰ ਲਈ ਹੈ। ਪਰ ਅਸੀਂ ਪਹਿਲਾਂ ਬਹੁਤ ਸਾਰੇ ਬੁੱਧੀਜੀਵੀਆਂ ਅਤੇ ਹੋਰ ਵਰਗ ਦੇ ਲੋਕਾਂ ਨੂੰ ਬੁਲਾਵਾਂਗੇ। ਨਾਲ ਹੀ ਇਸ ਦੇ ਲਈ ਸਟੇਕ ਹਾਲਡਰਾਂ ਨੂੰ ਬੁਲਾ ਕੇ ਉਨ੍ਹਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਉਦਯੋਗਿਕ ਸਲਾਹਕਾਰ ਕਮਿਸ਼ਨ ਬਣਾਉਣ ਜਾ ਰਹੀ ਹੈ। ਇਸ ‘ਚ ਸਰਕਾਰ ਟੈਕਸਟਾਈਲ, ਰੀਅਲ ਅਸਟੇਟ, MSME ਤੇ ਫਾਰਮਾਸਿਊਟੀਕਲ ਵਰਗੇ ਸੈਕਟਰਾਂ ‘ਤੇ ਕੰਮ ਕਰੇਗੀ। ਖੇਤੀ ਲਈ ਵੀ ਅਜਿਹਾ ਹੀ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਰਾਜ ਸੋਧ ਬਿੱਲ ‘ਤੇ ਦਿੱਤਾ ਬਿਆਨ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਉਣ ਜਾ ਰਹੇ ਹਾਂ। ਪਿੰਡ ਵਿੱਚ ਧੜੇਬੰਦੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਿੱਲ ਲਿਆਂਦਾ ਜਾ ਰਿਹਾ ਹੈ। ਇਸ ਬਿੱਲ ਤੋਂ ਬਾਅਦ ਕੋਈ ਵੀ ਸਰਪੰਚ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਪਿੰਡ ਦੀ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਂਦੀ ਹੈ ਤਾਂ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜਲਦੀ ਹੀ ਕਰਵਾਈਆਂ ਜਾਣਗੀਆਂ।