
ਫ਼ਾਜਿਲਕਾ, 24 ਫਰਵਰੀ 2025 : ਫ਼ਾਜਿਲਕਾ ਜਿਲ੍ਹਾ ਦੇ ਪਿੰਡ ਰਾਮਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਦੋ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਤੇ ਸੁਭਾਸ਼ ਕੁਮਾਰ ਵਜੋਂ ਹੋਈ ਹੈ।ਇਸ ਸਬੰਧੀ ਜਦੋਂ ਥਾਣਾ ਬਹਾਵਲ ਦੇ ਏਐਸਆਈ ਬਲਵੀਰ ਸਿੰਘ ਨਾਲ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾਂ ਸਬੰਧੀ ਸੂਚਨਾ ਮਿਲੀ ਸੀ, ਜਦੋਂ ਉਹ ਮੌਕੇ ਤੇ ਪੁੱਜੇ ਤਾਂ ਦੋਵੇਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਹਸਪਤਾਲ ਪਹੁੰਚਾਇਆ ਗਿਆ।ਉਨ੍ਹਾਂ ਦੱਸਿਆ ਕਿ ਕਾਰ ਦੀ ਰਫਤਾਰ ਬਹੁਤ ਜਿਆਦਾ ਸੀ, ਜਿਸ ਕਾਰਨ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂਂ ਬਾਅਦ ਕਾਰ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਅਤੁਲ ਮੱਕੜ ਦੇ ਬਿਆਨ ਲੈਣ ਤੋਂ ਬਾਅਦ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰਲਿਆ ਗਿਆ ਹੈ।