ਜੱਥੇਦਾਰ ਸਾਹਿਬਾਨਾਂ ਨੂੰ ਘਿਨਾਉਣੇ ਦੋਸ਼ ਲਗਾ ਕੇ ਹਟਾਉਣਾ ਮੰਦਭਾਗਾ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ

ਨਵਾਂ ਸ਼ਹਿਰ, 09 ਮਾਰਚ 2025 : ਨਵਾਂ ਸ਼ਹਿਰ ਦੇ ਪਿੰਡ ਹੁਸੈਨਪੁਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਢੰਗ ਤਰੀਕੇ ਨਾਲ ਜੱਥੇਦਾਰ ਸਾਹਿਬਾਨਾਂ ਨੂੰ ਘਿਨਾਉਣੇ ਦੋਸ਼ ਲਗਾ ਕੇ ਹਟਾਇਆ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਜਿਸ ਕਾਰਨ ਤਖ਼ਤਾਂ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ 02 ਦਸੰਬਰ ਦਾ ਹੁਕਮਨਾਮਾ ਸੀ, ਜਿਸ ਨੂੰ ਅਕਾਲੀ ਦਲ ਵੱਲੋਂ ਗਲਤ ਸਮਝਿਆ ਜਾ ਰਿਹਾ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਸਮਝਦੇ ਹਨ, ਉਹ ਇਸ ਫੈਸਲੇ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਕੇਂਦਰੀ ਧੁਰਾ ਹੇੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲ ਕੇ ਹੀ ਕਾਮਯਾਬ ਹੋ ਸਕਦੇ ਹਾਂ। ਜੱਥੇਦਾਰ ਨੇ ਕਿਹਾ ਕਿ ਸਿੱਖ ਪੰਥ ਦੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਹੀ ਅਸੀ ਮਜ਼ਬੂਤ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਆਪਣੇ ਮੱਤਭੇਦ ਤਿਆਗ ਕੇ ਇੱਕਠੇ ਨਹੀਂ ਹੁੰਦੇ ਉਨੀ ਦੇਰ ਗੱਲ ਨਹੀਂ ਬਣ ਸਕਦੀ। 

https://www.facebook.com/nawanshahrspotlive/videos/3863554733893207/