ਜੌੜਾਮਾਜਰਾ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ

ਖਨੌਰੀ, 17 ਦਸੰਬਰ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ  ਅੱਜ ਖਨੌਰੀ ਬਾਰਡਰ ਪੁੱਜੇ ਇਥੇ ਉਨ੍ਹਾਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ” ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨਾਂ ਦੀਆਂ ਨਿਆਂਇਕ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ ਕਿਸਾਨਾਂ ਨੂੰ ਇਸ ਤਰ੍ਹਾਂ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਇਸ ਸੰਘਰਸ਼ ਦਾ ਹੱਲ ਕੱਢੇ। ਪਰਮਾਤਮਾ ਡੱਲੇਵਾਲ ਸਾਹਿਬ ਨੂੰ ਲੰਮੀ ਉਮਰ ਅਤੇ ਸੰਘਰਸ਼ ਜਿੱਤਣ ਦਾ ਬਲ ਬਖ਼ਸ਼ੇ।”