ਕੇਏਪੀ ਸਿਨਹਾ ਨੂੰ ਬਣਾਇਆ ਪੰਜਾਬ ਦਾ ਨਵਾਂ ਮੁੱਖ ਸਕੱਤਰ 

ਚੰਡੀਗੜ੍ਹ, 9 ਅਕਤੂਬਰ 2024 : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਕੇਏਪੀ ਸਿਨਹਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ। ਕੇਏਪੀ ਸਿਨਹਾ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਆਈਏਐਸ ਅਧਿਕਾਰੀ ਅਨੁਰਾਗ ਵਰਮਾ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਰਹੇ ਸਨ ਅਤੇ ਹੁਣ ਕੇਏਪੀ ਸਿਨਹਾ ਅਨੁਰਾਗ ਵਰਮਾ ਦੀ ਥਾਂ ਲੈਣਗੇ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਏਪੀ ਸਿਨਹਾ ਮਾਲ ਅਤੇ ਖੇਤੀਬਾੜੀ ਅਤੇ ਜਲ ਸੰਭਾਲ ਵਿਭਾਗਾਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਦੇ ਰੂਪ ਵਿੱਚ ਕੰਮ ਕਰ ਰਹੇ ਸਨ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ।