ਮਨਪ੍ਰੀਤ ਤਲਵੰਡੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਆਪ 'ਚ ਸ਼ਾਮਲ


ਰਾਏਕੋਟ (ਜੱਗਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਆਪ' ਚ ਸ਼ਾਮਲ ਹੋਣ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਵਾਗਤ ਕੀਤਾ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਵੀ ਹਾਜ਼ਰ ਸਨ। 
                ਇਸ ਮੌਕੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਆਦਿ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਮਨਪ੍ਰੀਤ ਸਿੰਘ ਤਲਵੰਡੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਨੌਜਵਾਨੀ ਨੂੰ ਬਚਾਉਣ ਲਈ ਕੀਤੀਆਂ ਜਾ ਕੋਸ਼ਿਸ਼ਾਂ ਤੋਂ ਪ੍ਰਭਾਵਿਤ ਹੋ ਕੇ ਆਪ ਪਾਰਟੀ ਵਿਚ ਸ਼ਾਮਲ ਹੋਣ ਦਾ ਮਨ ਬਣਾਇਆ ਸੀ। ਉਨ੍ਹਾਂ ਕਿਹਾ ਕਿਹਾ ਆਪ ਪਾਰਟੀ ਵਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿਛੋਕੜ ਵੀ ਰਾਜਨੀਤਕ ਨਹੀਂ ਹੈ, ਇਸ ਦੇ ਬਾਵਜੂਦ ਉਹ ਲੋਕਾਂ ਦੇ ਹਿੱਤਾਂ ਲਈ ਕੰਮ ਕਰਦਿਆਂ ਵੱਖ ਵੱਖ ਆਹੁਦਿਆਂ ਤੇ ਰਹਿ ਕੇ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਅਤੇ ਪਿੰਡ ਪਿੰਡ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ।
             ਜਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਤਲਵੰਡੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਦੇ ਆਹੁਦੇ ਤੇ ਰਹੇ, ਉੱਥੇ 2013 ਤੋਂ 2018 ਤੱਕ ਮੈਂਬਰ ਜਿਲ੍ਹਾ ਪ੍ਰੀਸ਼ਦ ਦੇ ਮੈਂਬਰ ਰਹੇ। ਇਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੇ ਪੰਜਾਬ ਦੇ ਯੂਥ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ। ਜਿਸ ਕਰਕੇ ਉਹ ਰਾਜਨੀਤਿਕ ਤੌਰ ਤੇ ਆਪਣਾ ਇੱਕ ਚੰਗਾ ਅਧਾਰ ਰੱਖਦੇ ਹਨ।