ਮਾਤਾ ਨੈਣਾ ਦੇਵੀ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ਵਿੱਚ ਮੌਤ

ਬਲਾਚੌਰ, 14 ਅਪ੍ਰੈਲ : ਬਲਾਚੌਰ ਦੇ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ‘ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਕੌਰ ਪਤਨੀ ਫੱਤੂ ਰਾਮ, ਰਾਹੁਲ ਪੁੱਤਰ ਫੱਤੂ ਰਾਮ ਵਾਸੀ ਫਤਿਹਪੁਰ (ਲੁਧਿਆਣਾ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਮਾਂ –ਪੁੱਤ  ਮੋਟਰਸਾਈਕਲ ਤੇ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਮੰਦਰ ਮੱਥਾ ਟੇਕਣ ਤੋਂ ਬਾਅਦ ਵਾਪਸ ਪਿੰਡ ਫਤਿਹਪੁਰ ਨੂੰ ਆ ਰਹੇ ਸਨ, ਜਦੋਂ ਉਹ ਰਾਇਤ ਇੰਟਰਨੈਸ਼ਨਲ ਸਕੂਲ ਬਲਾਚੌਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਮਾਂ-ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।