ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰ ਖਵਾਉਣ ਮਗਰੋਂ ਕੀਤੀ ਖੁਦਕੁਸ਼ੀ, ਤਿੰਨਾਂ ਦੀ ਮੌਤ

ਬਟਾਲਾ, 25 ਸਤੰਬਰ 2024 : ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਅਤੇ ਖੁਦਕੁਸ਼ੀ ਦੇ ਕਾਰਨਾਂ ਦੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਇਸ ਮਾਮਲੇ ਬਾਰੇ ਫਿਲਹਾਲ ਕੁਝ ਵੀ ਨਹੀਂ ਦੱਸ ਰਿਹਾ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਰਖਵਾ ਦਿੱਤੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਔਰਤ ਨਵਨੀਤ ਕੌਰ ਅਤੇ ਮਾਸੂਮ ਬੱਚਿਆਂ ਦਾ ਨਾਮ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਤਿੰਨੋਂ ਸਵੇਰੇ ਨਹੀਂ ਉੱਠੇ ਤਾਂ ਉਨ੍ਹਾਂ ਪੁਲੀਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਝਗੜੇ ਕਾਰਨ ਔਰਤ ਨੇ ਇਹ ਕਦਮ ਚੁੱਕਿਆ ਹੈ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਨੇ ਅਜਿਹਾ ਕਦਮ ਚੁੱਕ ਕੇ ਪੂਰੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਸ ਨੇ ਦੱਸਿਆ ਕਿ ਮ੍ਰਿਤਕਾ ਦੀ ਇੱਕ ਲੜਕੀ ਜਲੰਧਰ ਵਿੱਚ ਪੜ੍ਹਦੀ ਸੀ, ਉਹ ਘਰੋਂ ਦੂਰ ਹੋਣ ਕਾਰਨ ਵਾਲ-ਵਾਲ ਬਚ ਗਈ। ਡਿਊਟੀ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਤਿੰਨ ਲਾਸ਼ਾਂ ਜਿਨ੍ਹਾਂ ਵਿੱਚ ਇਕ ਮਾਂ ਅਤੇ ਉਸਦੀ 16 ਸਾਲ ਦੀ ਧੀ ਤੇ 6 ਮਹੀਨੇ ਦਾ ਪੁੱਤ ਸ਼ਾਮਲ ਹੈ, ਉਨ੍ਹਾਂ ਕੋਲ ਆਈਆਂ ਹਨ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਹੋਈ ਹੈ।