ਪੁਲਿਸ ਅਤੇ ਬਦਮਾਸ਼ਾਂ ਵਿੱਚ ਵਿਚਾਲੇ ਚੱਲੀ ਗੋਲੀ, ਇੱਕ ਬਦਮਾਸ਼ ਗੰਭੀਰ ਜ਼ਖਮੀ, 2 ਗ੍ਰਨੇਡ ਅਤੇ 1 ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਦੂਜੇ ਨੂੰ ਪੁਲਿਸ ਨੇ ਕੀਤਾ ਕਾਬੂ 

  • ਵਿਦੇਸ਼ ਚ ਬੈਠੇ ਗੈਂਗਸਟਰ ਜੈਸਲ ਚੰਬਲ ਦੇ ਦੱਸੇ ਜਾ ਰਹੇ ਹਨ ਗੁਰਗੇ 

ਤਰਨਤਾਰਨ, 30 ਜਨਵਰੀ 2025 : ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੁਹਾਵਾ ਦੇ ਨੇਜਦੀਕ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਵੱਲੋਂ ਚਲਾਏ ਗਈ ਜਵਾਬੀ ਗੋਲੀ ਦੌਰਾਨ ਇੱਕ ਬਦਮਾਸ਼ ਗੰਭੀਰ ਜਖਮੀ ਹੋ ਗਿਆ, ਜਦਕਿ ਪੁਲਿਸ ਵੱਲੋਂ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਪਿੰਡ ਸਹਾਵਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨਾਂ ਵੱਲੋਂ ਹੋਂਡਾ ਸਿਟੀ ਕਾਰ ਨੂੰ ਇਸ਼ਾਰਾ ਦੇ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਬਦਮਾਸ਼ਾਂ ਵੱਲੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਦ ਪੁਲਿਸ ਵੱਲੋਂ ਉਹਨਾਂ ਦਾ ਪਿੱਛਾ ਕੀਤਾ ਗਿਆ ਤਾਂ ਪਿੰਡ ਸੁਹਾਵਾ ਦੇ ਨਜ਼ਦੀਕ ਇਹ ਗੱਡੀ ਖੇਤਾਂ ਵਿੱਚ ਉਤਰ ਗਈ ਅਤੇ ਇਸ ਦੌਰਾਨ ਗੱਡੀ ਵਿੱਚ ਬੈਠੇ ਦੋਵੇਂ ਬਦਮਾਸ਼ ਭੱਜਣ ਲੱਗੇ, ਜਿਨਾਂ ਨੂੰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਦੋਵਾਂ ਬਦਮਾਸ਼ਾਂ ਵੱਲੋਂ ਪੁਲਿਸ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਦ ਪੁਲਿਸ ਨੇ ਇਸ ਦੀ ਜਵਾਬੀ ਕਾਰਵਾਈ ਕੀਤੀ ਤਾਂ ਪੁਲਿਸ ਵੱਲੋਂ ਚਲਾਈ ਗਈ ਗੋਲੀ ਦੌਰਾਨ ਇੱਕ ਗੈਂਗਸਟਰ ਗੰਭੀਰ ਜਖਮੀ ਹੋ ਗਿਆ ਦੂਜੇ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਹ ਦੋਵੇਂ ਬਦਮਾਸ਼ ਅਮਰੀਕਾ ਚ ਬੈਠੇ ਗੈਂਗਸਟਰ ਸਥਿਤ ਗੁਰਦੇਵ ਸਿੰਘ ਉਰਫ ਜੈਸਲ ਚੰਬਲ, ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਨਾਮ ਸਿੰਘ ਉਰਫ ਸੱਤਾ ਨੌਸ਼ਹਿਰਾ ਗੈਂਗ ਦੇ 2 ਕਾਰਕੁਨਾਂ (ਰੌਬਿਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ) ਨੂੰ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਕੋਲੋਂ 2 ਗ੍ਰਨੇਡ ਅਤੇ 1 ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਬਰਾਮਦ ਕੀਤਾ ਗਿਆ। ਜਦੋਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਤਰਨਤਾਰਨ ਪੁਲਿਸ ਦੁਆਰਾ ਇੱਕ FIR ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।