ਪੁਲਿਸ ਨੇ ਧਮਾਕਾ ਖੇਜ਼ ਸਮੱਗਰੀ ਸਮੇਤ ਦੋ ਕਥਿਤ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ 

ਫਿਰੋਜ਼ਪੁਰ, 13 ਅਪ੍ਰੈਲ 2025 : ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ, ਜੋ ਕਿ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਸਾਥੀ ਹੈ, ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਪਾਕਿਸਤਾਨ ਦੀ ISI ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ ਗੋਲਡੀ ਬਰਾੜ ਅਤੇ ਲਾਰੇਸ ਬਿਸ਼ਨੋਈ ਗੈਂਗ ਦਾ ਇਹ ਕਰੀਬੀ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਦੀ ਆਈਐਸਆਈ ਏਜੰਸੀ ਦੀਆਂ ਯੋਜਨਾਵਾਂ ਨੂੰ ਫਿਰੋਜ਼ਪੁਰ ਕਾਊਂਟਰ ਇੰਟਲੀਜੈਂਸ ਦੇ ਵੱਲੋਂ ਨਾਕਾਮ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਕਰੀਬ ਤਿੰਨ ਕਿਲੋ ਆਈਈਡੀ, ਜਿਸ ਵਿੱਚ ਕਰੀਬ ਡੇਢ ਕਿਲੋ ਆਰਡੀਐਕਸ ਅਤੇ ਇੱਕ ਰਿਮੋਟ ਕੰਟਰੋਲ ਸੀ। ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਈਡੀ ਇੱਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਡੀਜੀਪੀ ਨੇ ਕਿਹਾ ਕਿ 1 ਆਈ.ਈ.ਡੀ (2.8 ਕਿਲੋਗ੍ਰਾਮ), 1.6 ਕਿਲੋਗ੍ਰਾਮ RDX ਅਤੇ ਇੱਕ ਰਿਮੋਟ ਕੰਟਰੋਲ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਫੜੀ ਗਈ IED ਨੂੰ ਇੱਕ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਐਨਆਈਏ ਨੇ ਗੋਲਡੀ ਉੱਤੇ 10 ਲੱਖ ਦਾ ਇਨਾਮ ਐਲਾਨਿਆ ਹੈ। ਡੀਜੀਪੀ ਨੇ ਇਹ ਵੀ ਦੱਸਿਆ ਕਿ ਵਿਸਫੋਟਕ ਸਮਗਰੀ ਐਕਟ ਦੇ ਤਹਿਤ ਮੋਹਾਲੀ ਵਿਖੇ ਇਹਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ