ਪੁਲਿਸ ਨੇ ਦੋ ਵਿਅਕਤੀਆਂ ਨੂੰ 11 ਚੋਰੀ ਦੇ ਮੋਟਰਸਾਈਕਲਾਂ, ਨਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

ਪਟਿਆਲਾ, 24 ਸਤੰਬਰ 2024 : ਪਟਿਆਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਸਹਿਲਪ੍ਰੀਤ ਸਿੰਘ ਵਾਸੀ ਅਮਾਮਗੜ੍ਹ (ਸਮਾਣਾ) ਅਤੇ ਗੁਰਪਿਆਰ ਸਿਘ ਉਰਫ ਰਵੀ ਕਾਹਨਗੜ੍ਹ ਭੂਤਨਾ (ਸਮਾਣਾ) ਨੂੰ 11 ਚੋਰੀ ਦੇ ਮੋਟਰਸਾਈਕਲਾਂ, ਇੱਕ 32 ਬੋਰ ਪਿਸਤੌਲ, 2 ਜਿੰਦਾ ਰੌਂਦ, ਇੱਕ 315 ਬੋਰ ਪਿਸਤੌਲ ਅਤੇ ਇੱਕ 12 ਬੋਰ ਦਾ ਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀਆਂ ਨੇ ਇਹ ਹਥਿਆਰ ਕਿਸੇ ਵਿਅਕਤੀ ਨੂੰ ਵੇਚਣ ਦੀ ਯੋਜਨਾ ਬਣਾਈ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।