ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡੀਸੀ ਦਫਤਰ ਅੱਗੇ ਰੋਸ਼ ਪ੍ਦਰਸ਼ਨ

ਬੰਦੀ ਸਿੰਘਾਂ ਨੂੰ ਰਿਹਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ : ਬੀਬੀ ਜਗੀਰ ਕੌਰ
ਕਪੂਰਥਲਾ
: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਡੀਸੀ ਦਫਤਰਾਂ ਦੇ ਸਾਹਮਣੇ ਧਰਨੇ ਦਿੱਤੇ ਗਏ, ਜਿਸ ਦੇ ਤਹਿਤ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਇਸ ਮੌਕੇ ਬੀਬੀ ਜੰਗੀਰ ਕੌਰ ਸਾਬਕਾ ਪ੍ਰਧਾਨ ਐਸਜੀਪੀਸੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
            ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਪਹਿਲਾਂ ਹੀ ਜ਼ਰੂਰਤ ਤੋਂ ਵੱਧ ਸਜ਼ਾ ਮਿਲ ਚੁੱਕੀ ਹੈ ਅਤੇ ਕਈ ਸਿੰਘ ਤਾਂ 25 ਤੋਂ 35 ਸਾਲ ਤੋਂ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਜਲਦ ਤੋਂ ਜਲਦ ਰਿਹਾਈ ਕੀਤੀ ਜਾਵੇ। ਉਨ੍ਹਾਂ ਤੋਂ ਇਲਾਵਾ ਬਾਬਾ ਮਹਾਤਮਾ ਮੁੰਨੀ ਜੀ ਖੈੜਾ ਬੇਟ, ਬਾਬਾ ਅਮਰੀਕ ਸਿੰਘ ਜੀ ਖਖਰੈਣ ਵਾਲੇ, ਬਾਬਾ ਜੈ ਸਿੰਘ ਜੀ ਮਹਿਮਦਵਾਲ, ਜੱਥੇਦਾਰ ਜਰਨੈਲ ਸਿੰਘ ਡੋਗਰਾਵਾਲਾਂ ਵੱਲੋਂ ਵੀ ਰੋਸ ਧਰਨੇ ਨੂੰ ਸੰਬੋਧਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।   
         ਇਸ ਮੌਕੇ ਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ ਸੀਨੀਅਰ ਅਕਾਲੀ ਆਗੂ, ਜੱਥੇਦਾਰ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਐਡਵੋਕੇਟ ਪਰਮਜੀਤ ਸਿੰਘ, ਦਵਿੰਦਰ ਸਿੰਘ ਢਪੱਈ, ਸੁਖਦੇਵ ਸਿੰਘ ਕਾਦੂਪੁਰ,ਹਰਜੀਤ ਸਿੰਘ ਵਾਲੀਆ, ਅਮਰਬੀਰ ਸਿੰਘ ਲਾਲੀ, ਜਸਵੰਤ ਸਿੰਘ ਕੌੜਾ,ਬਾਬਾ ਬਲਵੀਰ ਸਿੰਘ ਨਿਹੰਗ ਮੁੱਖੀ, ਜਥੇਦਾਰ ਗੁਰਦਿਆਲ ਸਿੰਘ ਖਾਲਸਾ,ਭਜਨ ਸਿੰਘ, ਦਲਬੀਰ ਸਿੰਘ ਨਾਨਕਪੁਰ,ਗੁਰਪ੍ਰੀਤ ਸਿੰਘ ਬੰਟੀ ਵਾਲੀਆ,ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ,ਚੰਚਲ ਸਿੰਘ ਮੈਨੇਜਰ ਗੁਰਦੁਆਰਾ ਡੱਲਾ ਸਾਹਿਬ,ਆਦਿ ਹਾਜਰ ਸਨ।