ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਐਡਵੋਕੇਟ ਜਨਰਲ ਵੱਲੋਂ ਜਾਂ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪਰ, ਮੀਡੀਆ ਰਿਪੋਰਟਾਂ ਅਨੁਸਾਰ ਏਜੀ ਗੁਰਮਿੰਦਰ ਸਿੰਘ ਗੈਰੀ ਨੇ ਆਪਣਾ ਅਸਤੀਫ਼ਾ ਸਰਕਾਰ ਨੂੰ ਸੌਂਪ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਵਾਂ ਏਜੀ ਲਾਉਣ ਲਈ ਸੀਨੀਅਰ ਵਕੀਲਾਂ ਦੇ ਨਾਵਾਂ ਦੀ ਛਾਂਟੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਏਜੀ ਗੁਰਮਿੰਦਰ ਗੈਰੀ ਦੇ ਅਸਤੀਫੇ ਅਤੇ ਨਵੇਂ ਏਜੀ ਦੀ ਨਿਯੁਕਤੀ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।