ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ, ਅਕਾਲੀ ਸਰਕਾਰ ਸਮੇਂ ਦੇ ਕੈਬਨਿਟ ਮੰਤਰੀ ਵੀ ਕੀਤੇ ਤਲਬ 

  • ਪੰਜ ਸਿੰਘ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਆਪਣੇ ਗੁਨਾਹਾਂ ਦੀ ਮਾਫੀ ਨਹੀਂ ਮੰਗਦੇ ਉਨੀ ਦੇਰ ਤੱਕ ਸੁਖਬੀਰ ਬਾਦਲ ਹਨ ਤਨਖਾਹੀਆ ਘੋਸ਼ਿਤ : ਅਕਾਲ ਤਖਤ ਸਾਹਿਬ ਦੇ ਜਥੇਦਾਰ
  • ਭਾਈ ਰਾਜੋਆਣਾ ਦੇ ਮੁੱਦੇ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਬੁੱਧੀਜੀਵੀਆਂ ਤੋਂ ਮੰਗੇ ਸੁਝਾਵ 

ਅੰਮ੍ਰਿਤਸਰ, 30 ਅਗਸਤ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ। ਦੱਸ ਦਈਏ ਕਿ, ਅਕਾਲੀ ਦਲ ਦੇ ਮੁੱਦੇ ਦੇ ਉੱਤੇ ਤੇ ਸੁਖਬੀਰ ਬਾਦਲ ਦੇ ਮੁੱਦੇ ਦੇ ਉੱਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਰੱਖੀ ਇਕੱਤਰਤਾ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ। ਇਹ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਾਏ ਜਿਸ ਨਾਲ ਪੰਥਕ ਸਰੂਪ ਦੇ ਐਕਸ਼ਨ ਬਹੁਤ ਭਾਰੀ ਢਾਲਕੀ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ ਸਿਹਤ ਹਿਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ। ਇਸ ਲਈ 2007 ਤੋਂ 2017 ਤੇ ਸਰਕਾਰ ਵਿੱਚ ਮੌਜੂਦ ਰਹੇ, ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ, ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਮਾੜੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ ਉਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤਨਖਾਈਆ ਘੋਸ਼ਿਤ ਕੀਤਾ। ਪੰਜ ਸਿੰਘ ਸਾਹਿਬਾਨਾਂ ਨੇ ਇਕੱਤਰਤਾ ਕਰਦੇ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕੀਤੀ ਗਈ ਸੀ ਕਿ ਉਹਨਾਂ ਦੀ ਫਾਂਸੀ ਦੇ ਖਿਲਾਫ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲਿੱਤੀ ਜਾਵੇ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 30 ਸਾਲ ਤੋਂ ਵੱਧ ਸਮੇਂ ਤੋਂ ਜੇਲ ਦੇ ਵਿੱਚ ਅਤੇ 18 ਸਾਲ ਤੋਂ ਵੱਧ ਸਮਾਂ ਫਾਂਸੀ ਦੀ ਚੱਕੀ ਵਿੱਚ ਬੰਦ ਰਹੇ ਭਾਈ ਰਾਜੋਵਾਣਾ ਅਤੇ ਹੁਣ ਪਿਛਲੇ ਲਗਭਗ 12 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦੀ ਫਾਂਸੀ ਦੀ ਸਜ਼ਾ ਖਿਲਾਫ਼ ਅਪੀਲ ਭਾਰਤ ਸਰਕਾਰ ਕੋਲ ਪਾਈ ਜਾ ਰਹੀ ਹੈ ਪਰ ਭਾਰਤ ਸਰਕਾਰ ਕੋਈ ਵੀ ਫੈਸਲਾ ਨਹੀਂ ਰਹਿ ਰਹੀ ਜਿਸ ਕਰਕੇ ਹੁਣ ਉਹ ਇੱਕ ਕੈਦੀ ਦੀ ਜ਼ਿੰਦਗੀ ਜੀ ਰਹੇ ਹਨ। ਜਿਸ ਦੇ ਚਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੋਗ ਆਦੇਸ਼ ਲੈਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੱਤਰ ਲਿਖਿਆ ਹੈ ਜਿਸ ਨੂੰ ਵਿਚਾਰਦਿਆਂ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੇ ਵਿੱਚ ਫੈਸਲਾ ਲਿੱਤਾ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਿੱਖ ਕੌਮ ਲਈ ਵੱਡੀ ਕੁਰਬਾਨੀ ਹੈ ਅਤੇ ਉਨਾਂ ਦਾ ਜੀਵਨ ਕੌਮ ਦੀ ਅਮਾਨਤ ਹੈ ਇਸ ਲਈ ਰਾਸ਼ਟਰਪਤੀ ਕੋਲ ਭਾਈ ਪਟੀਸ਼ਨ ਵਾਪਸ ਲੈਣ ਲਈ ਅਸੀਂ ਸਿੱਖ ਜਥੇਬੰਦੀਆਂ ਸੰਪਰਦਾਵਾਂ ਬੁੱਧੀਜੀਵੀਆਂ ਅਤੇ ਵਿਦਵਾਨ ਅਤੇ ਸਭਾ ਸੋਸਾਇਟੀਆਂ ਤੋਂ ਲਿਖਤੀ ਸੁਝਾਵ ਮੰਗਦੇ ਹਾਂ, ਤਾਂ ਜੋ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮੁੱਦੇ ਤੇ ਕੋਈ ਫੈਸਲਾ ਲਿਆ ਜਾਵੇ।  

ਹੁਕਮ ਸਿਰ ਮੱਥੇ – ਜਲਦ ਪੇਸ਼ ਹੋ ਕੇ ਕਰਾਂਗਾ ਖਿਮਾ ਜਾਚਨਾ : ਸੁਖਬੀਰ ਬਾਦਲ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਅਤੇ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਆਪਣਾ ਪ੍ਰਤੀਕਰਮ ਦਿੱਤਾ ਹੈ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ, ” ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।