ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਫੈਨਜ਼ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।