
ਮਾਨਸਾ, 13 ਫਰਵਰੀ 2025 : ਜਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ (28) ਤੇ ਫਰਮਾਨ ਖਾਨ (35) ਵਾਸੀ ਭੀਖੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਮੋਰਟਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋੇਰਸਾਈਕਲ ਨੂੰ ਇੱਕ ਤੇਜ਼ ਰਫਤਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਰਿਸ਼ਤੇ ਵਿੱਚ ਸਹੁਰਾ-ਤੇ ਜਵਾਈ ਸਨ।ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵੇਂ ਲਾਸ਼ਾਂ ਨੂੰ ਕਬਜੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।