
ਪਠਾਨਕੋਟ, 18 ਅਪ੍ਰੈਲ 2025 : ਪਠਾਨਕੋਟ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦਿੱਲੀ ਤੋਂ ਸ਼੍ਰੀਨਗਰ ਲਈ ਜਾ ਰਹੇ ਨੌਜਵਾਨਾਂ ਦੀ ਗੱਡੀ ਜਦੋਂ ਮਾਧੋਪੁਰ ਦੇ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਕਾਰਨ ਇਹ ਹਾਦਸਾ ਵਾਪਰਿਆ। ਐਸ ਐਸ ਐਫ ਦੀ ਟੀਮ ਨੇ ਮੌਕੇ ਉਤੇ ਪਹੁੰਚਕੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਦੋ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਸ਼ੀਲ ਕੁਮਾਰ ਅਤੇ ਨਰੇਸ਼ ਕੁਮਾਰ ਵਾਸੀ ਦਿੱਲੀ ਵਜੋਂ ਹੋਈ ਅਤੇ ਸਤੀਸ਼ ਕੁਮਾਰ, ਵਿਕਾਸ ਚੰਦਰ, ਕੇਵਲ ਅਤੇ ਅਰੁਣ ਵਾਸੀ ਦਿੱਲੀ ਜ਼ਖਮੀ ਹੋ ਗਏ, ਜਿੰਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿਕਾਸ ਚੰਦਰ ਦੇ ਰਹਿਣ ਵਾਲੇ ਦੋਸਤ ਗੱਡੀ ਵਿੱਚ ਸਵਾਰ ਹੋ ਕੇ ਸ਼੍ਰੀਨਗਰ ਘੁੰਮਣ ਲਈ ਜਾ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਕਾਸ਼ ਚੰਦ ਵਾਸੀ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਦੋਵੇਂ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਦਿੱਲੀ ਤੋਂ ਸ੍ਰੀ ਨਗਰ ਜਾ ਰਹੇ ਸੀ, ਜਦੋਂ ਉਹ ਮਾਧੋਪੁਰ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਮੌਕੇ ਐਸਐਸਐਫ ਦੀ ਟੀਮ ਦੇ ਹਵਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ਤੇ ਪੁੱਜ ਕੇ ਤੁਰੰਤ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੌਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਅਤੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।