ਸੰਗਰੂਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ

ਸੰਗਰੂਰ, 08 ਅਪ੍ਰੈਲ 2025 : ਸੰਗਰੂਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਾਮੰਡੀ ਤੋਂ ਇੱਕ ਪਰਿਵਾਰ ਗੱਡੀ ‘ਚ ਸਵਾਰ ਹੋ ਕੇ ਪਟਿਆਲਾ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ, ਜਦੋਂ ਉਹ ਸੰਗਰੂਰ ਨੇੜਲੇ ਪਿੰਡ ਰਾਮਨਗਰ ਸਿਬੀਆ ਦੇ ਕੱਟ ਨੇੜੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਜਾ ਟਕਰਾਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਾਨ ਲਾਲ (65), ਰਵੀ ਕੁਮਾਰ (42) ਅਤੇ ਜਤਿੰਦਰ ਸਿੰਘ (66) ਵਾਸੀ ਰਾਮਾਮੰਡੀ ਵਜੋਂ ਹੋਈ ਹੈ। ਉਨ੍ਹਾਂ ਤੋਂ ਇਲਾਵਾ  ਕਰਨ ਕੁਮਾਰ ਪੁੱਤਰ ਜਤਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜਿਸ ਨੁੰ ਇਲਾਜ ਲਈ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ।