ਸਾਹਕੋਟ ਨਜ਼ਦੀਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ 3 ਨੌਜਵਾਨਾਂ ਦੀ ਮੌਤ

ਸ਼ਾਹਕੋਟ, 31 ਮਾਰਚ : ਸਾਹਕੋਟ ਦੇ ਨਜ਼ਦੀਕ ਢੰਡੋਵਾਲ ਰੋਡ ਤੇ ਬੀਤੀ ਰਾਤ ਇੱਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦੀਪ ਸਿੰਘ (22), ਬਲਜੀਤ ਸਿੰਘ (25 ਤੇ ਵਿਨੈ ਕੁਮਾਰ (22) ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਹਕੋਟ ਤੋਂ ਪਿੰਡ ਨੰਗਲ ਅੰਬੀਆਂ ਨੂੰ ਜਾ ਰਹੇ ਸਨ, ਕਿ ਸਾਹਕੋਟ-ਢੰਡੋਵਾਲ ਰੋਡ ਤੇ ਇੱਕ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਹੲਦਸੇ ਵਾਲੀ ਜਗ੍ਹਾ ਪੁੱਜੇ ਜਿੰਨ੍ਹਾਂ ਨੇ ਜਿੱਥੇ ਇੱਕ ਜਖ਼ਮੀ ਨੌਜਵਾਨ ਨੂੰ ਇਲਾਜ ਲਈ ਐਬੂਲੈਂਸ ਰਾਹੀ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ‘ਚ ਲੈ ਲਿਆ। ਉਨ੍ਹਾਂ ਦੱiੋਸਆ ਕਿ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਜਖ਼ਮੀ ਨੌਜਵਾਨ ਵੀ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮਤੋੜ ਗਿਆ, ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।