ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋ ਦੀ ਮੌਤ    

ਬਟਾਲਾ, 29 ਮਾਰਚ 2025 : ਬਟਾਲਾ ‘ਚ ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਦਾ ਪੇਪਰ ਦੇਣ ਤੋਂ ਬਾਅਦ ਨੌਜਵਾਨ ਚੰਨਬੀਰ ਸਿੰਘ ਤੇ ਗੋਪੀ ਕਾਰ ਤੇ ਸਵਾਰ ਹੋ ਜਾ ਰਹੇ ਸਨ, ਕਾਰ ਤੇਜ਼ ਹੋਣ ਕਾਰਨ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਕੰਧ ਨਾ ਟਕਰਾ ਗਈ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜ਼ੂਦ ਲੋਕਾਂ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕ ਨੌਜਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਵਿਦਿਆਰਥੀ ਸਨ। ਜੋ ਪਿੰਡ ਮਿਰਜਾਜਾਨ ਵਿਖੇ ਬਣੇ ਪ੍ਰੀਖਿਆ ਕੇਂਦਰ ਵਿੱਚ ਪੇਪਰ ਦੇਣ ਲਈ ਗਏ ਸਨ ਤੇ ਵਾਪਸੀ ਸਮੇਂ ਉਨ੍ਹਾਂ ਨਾਲ ਇਹਾ ਹਾਦਸਾ ਵਾਪਰ ਗਿਆ। ਘਟਨਬਾਂ ਦੀ ਸੂਚਨਾਂ ਮਿਲਦਿਆਂ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਦੋਵੇਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ।