
ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ। ਇਸ ਸੜਕ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਕਾਰ ਸਵਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਕਾਰ ’ਚ 5 ਲੋਕ ਸਵਾਰ ਸਨ। ਹਾਦਸੇ ਵਾਲੀ ਜਗ੍ਹਾ ਪੁਲਿਸ ਨੇ ਦੋਵੇਂ ਨੌਜਵਾਨਾਂ ਦੀਆਂ ਲਾਸਾਂ ਨੂੰ ਆਪਣੇ ਕਬਜੇ ’ਚ ਲੈ ਲਿਆ ਅਤੇ ਜਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।