ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਾਵਨਾਂ ਦੀ ਮੌਤ

ਮੋਗਾ, 19 ਅਕਤੂਬਰ 2024 : ਧਾਰਮਿਕ ਅਸਥਾਨ ਤੇ ਮੱਥਾ ਟੇਕ ਕੇ ਵਾਪਸ ਆ ਰਹੇ ਦੋ ਮੋਟਰਸਾਈਕਲ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਵਿਸ਼ਾਲ ਕੁਮਾਰ ਅਤੇ ਕਰਨ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਵਾਸੀ ਗ੍ਰੀਨ ਐਵੇਨਿਊ ਬਠਿੰਡਾ ਮੋਟਰਸਾਈਕਲ ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਧਾਰਮਿਕ ਅਸਥਾਨ ਤੇ ਆਏ ਸਨ, ਜਦੋਂ ਉਹ ਵਾਪਸੀ ਸਮੇਂ ਸਮਾਲਸਰ ਦੇ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਤੇ ਮੁੱਕਦਮਾ ਦਰਜ ਕਰਲਿਆ ਗਿਆ ਹੈ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ।