ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ ਐਮੀ ਤੋਂ ਇਲਾਵਾ ਹੋਰ ਵੱਡੇ ਨੇਤਾ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਜਿੱਥੇ ਰਾਹੁਲ ਗਾਂਧੀ ਨਤਮਸਤਕ ਹੋਏ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਰਾਹੁਲ ਗਾਂਧੀ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਜਦੋਂ ਇੱਕ ਕੈਮਰਾਮੈਨ ਡਿੱਗ ਗਿਆ ਤਾਂ ਰਾਹੁਲ ਗਾਂਧੀ ਉਸਨੂੰ ਚੁੱਕਣ ਲਈ ਦੌੜੇ। ਜਿਕਰਯੋਗ ਹੈ ਕਿ 11 ਜਨਵਰੀ ਤੋਂ ਭਾਰਤ ਜੋੜੋ ਯਾਤਰਾ ਪੰਜਾਬ ਵਿੱਚ ਦਾਖਲ ਹੋ ਰਹੀ ਹੈ, ਜੋ 19 ਜਨਵਰੀ ਤੱਕ ਪੰਜਾਬ ’ਚ ਰਹੇਗੀ ਅਤੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਜੰਮੂ-ਕਸਮੀਰ ਪਹੁੰਚ ਕੇ ਸਮਾਪਤ ਹੋਵੇਗੀ।