ਚੰਡੀਗੜ੍ਹ, 31 ਮਾਰਚ 2025 : ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਜਦੋਂ ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਮੁੱਖ ਮੰਤਰੀ ਮਾਨ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਪੰਜਾਬ ਦੇ 17 ਜ਼ਿਲ੍ਹਿਆਂ....
ਪੰਜਾਬ

ਮੋਹਾਲੀ, 31 ਮਾਰਚ, 2025 : ਮੋਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਸਾਰੇ ਅਰਟਿਗਾ ਕਾਰ ਵਿੱਚ ਸਵਾਰ ਸਨ। ਇਹ ਹਾਦਸਾ ਕੁਰਾਲੀ-ਸਿਸਵਾਂ ਰੋਡ 'ਤੇ ਵਾਪਰਿਆ। ਇਸ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਫੋਰੈਂਸਿਕ ਸਾਇੰਸ ਵਿੱਚ ਪੀਐਚਡੀ ਕਰ ਰਹੇ ਸ਼ੁਭਮ ਜਾਟਵਾਲ ਬੁਆਏ ਹੋਸਟਲ-3, ਰੁਬੀਨਾ ਅਤੇ ਸੌਰਭ ਪਾਂਡੇ ਦੀ ਮੌਤ ਹੋ ਗਈ। ਰੁਬੀਨਾ ਸੁਤੰਤਰ ਤੌਰ 'ਤੇ ਕੰਮ ਕਰ ਰਹੀ ਸੀ ਅਤੇ ਸੌਰਭ ਪਾਂਡੇ....

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਫਰੰਟਲਾਈਨ ਸਿਹਤ ਕਰਮਚਾਰੀਆਂ ਨੂੰ ਦਿੱਤਾ ਚੰਡੀਗੜ੍ਹ, 30 ਮਾਰਚ 2025 : ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ "ਟੀ.ਬੀ. ਮੁਕਤ ਭਾਰਤ ਅਭਿਆਨ" ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ....

ਫਿਰੋਜ਼ਪੁਰ, 30 ਮਾਰਚ 2025 : ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਤੇ ਕਾਰਵਾਈ ਕਰਦਿਆਂ 8 ਕਿਲੋ 163 ਗ੍ਰਾਤਮ ਹੈਰੋਇਨ, 15,700 ਰੁਪਏ ਡਰੱਗ ਮਨੀ, 2 ਹਥਿਆਰ, 9 ਕਾਰਤੂਸ, ਕਾਰ, ਮੋਬਾਇਲ, ਦੋ ਮੋਟਸਾਈਕਲ ਸਮੇਤ 11 ਲੋਕਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ....

ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਐਡਵੋਕੇਟ ਜਨਰਲ (AG) ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਐਡਵੋਕੇਟ ਜਨਰਲ ਵੱਲੋਂ ਜਾਂ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪਰ, ਮੀਡੀਆ ਰਿਪੋਰਟਾਂ ਅਨੁਸਾਰ ਏਜੀ ਗੁਰਮਿੰਦਰ ਸਿੰਘ ਗੈਰੀ ਨੇ ਆਪਣਾ ਅਸਤੀਫ਼ਾ ਸਰਕਾਰ ਨੂੰ ਸੌਂਪ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਵਾਂ ਏਜੀ ਲਾਉਣ ਲਈ ਸੀਨੀਅਰ ਵਕੀਲਾਂ ਦੇ ਨਾਵਾਂ....

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ, 30 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ....

ਮੰਤਰੀ ਲਾਲਚੰਦ ਕਟਾਰੂਚੱਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕਰਨ ਦੀ ਦਿੱਤੀ ਹਦਾਇਤ, ਕਿਹਾ- ਜੇਕਰ ਕੋਈ ਅਣਗਹਿਲੀ ਹੋਈ ਤਾਂ ਹੋਵੇਗੀ ਸਖਤ ਕਾਰਵਾਈ ਕਣਕ ਖਰੀਦਣ ਤੋਂ ਪਹਿਲਾਂ ਪੰਜਾਬ ਦੀ ‘ਆਪ’ ਸਰਕਾਰ ਨੇ ਹਰ ਪਹਿਲੂ ਨੂੰ ਧਿਆਨ ‘ਚ ਰੱਖ ਕੇ ਕੀਤੇ ਸਾਰੇ ਆਰਥਿਕ ਪ੍ਰਬੰਧ : ਲਾਲਚੰਦ ਕਟਾਰੂਚੱਕ ਪੈਸਿਆਂ ਨੂੰ ਲੈ ਕੇ ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪ੍ਰੇਸ਼ਾਨੀ, 24 ਘੰਟਿਆਂ ਦੇ ਅੰਦਰ ਐਮਐਸਪੀ ਮੁਤਾਬਕ ਕਿਸਾਨਾਂ ਦੇ ਖਾਤਿਆਂ ‘ਚ ਪਹੁੰਚਣਗੇ ਪੈਸੇ : ਕਟਾਰੂਚੱਕ....

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਤਰਨਤਾਰਨ, 30 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....

ਬਿਹਤਰ ਕਰੀਅਰ ਲਈ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮਾਰਗਦਰਸ਼ਨ ਕਰਨਗੇ ਵਿਦਿਅਰਥੀਆਂ ਦੇ ਰੌਸ਼ਨ ਭਵਿੱਖ ਲਈ ਸੇਧ ਦੇਣਗੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਧੂਰੀ ਵਿਖੇ ਮੈਗਾ ਪੀ.ਟੀ.ਐਮ. ਵਿੱਚ ਲਿਆ ਹਿੱਸਾ, ਪੀ.ਟੀ.ਐਮ. ਦਾ ਉਪਰਾਲਾ ਵਿਦਿਆਰਥੀਆਂ ਦੇ ਵਿਕਾਸ ਵਿੱਚ ਸਹਾਈ ਹੋਵੇਗਾ ਸਿਸੋਦੀਆ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਲਈ ਪੰਜਾਬ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਸੰਗਰੂਰ, 29 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ....

ਮਾਨ ਸਰਕਾਰ ਜੁਲਾਈ 2022 ਤੋਂ 90% ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ, ਪਚਵਾੜਾ ਕੋਲਾ ਖਾਨ ਚਾਲੂ ਕੀਤੀ, ਨਿੱਜੀ ਥਰਮਲ ਪਲਾਂਟ ਖਰੀਦਿਆ ਅਤੇ ਅਜੇ ਵੀ ਟੈਰਿਫ ਦਰਾਂ ਨੂੰ ਘਟਾ ਰਹੀ ਹੈ : ਈਟੀਓ ਚੰਡੀਗੜ੍ਹ, 29 ਮਾਰਚ 2025 : ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਸਰਕਾਰ ਨੇ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ, ਜੋ ਬਿਜਲੀ ਨੂੰ ਹੋਰ ਕਿਫਾਇਤੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ....

ਚੰਡੀਗੜ੍ਹ, 29 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹਾਈਬ੍ਰਿਡ ਬੀਜਾਂ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਅਸਲੀ ਬੀਜ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਹਲਕੇ ਧੂਰੀ ਦੇ ਘਨੌਰੀ ਕਲਾਂ ਵਿਖੇ ਸਕੂਲ ਆਫ਼ ਐਮੀਨੈਂਸ 'ਚ ਮਾਪੇ-ਅਧਿਆਮਕ ਮਿਲਣੀ ਵਿਚ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ....

ਚੰਡੀਗੜ੍ਹ, 29 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲ੍ਹਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ....

ਬਟਾਲਾ, 29 ਮਾਰਚ 2025 : ਬਟਾਲਾ ‘ਚ ਬਾਰਵੀਂ ਦਾ ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਰਵੀਂ ਦਾ ਪੇਪਰ ਦੇਣ ਤੋਂ ਬਾਅਦ ਨੌਜਵਾਨ ਚੰਨਬੀਰ ਸਿੰਘ ਤੇ ਗੋਪੀ ਕਾਰ ਤੇ ਸਵਾਰ ਹੋ ਜਾ ਰਹੇ ਸਨ, ਕਾਰ ਤੇਜ਼ ਹੋਣ ਕਾਰਨ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਕੰਧ ਨਾ ਟਕਰਾ ਗਈ, ਜਿਸ ਕਾਰਨ ਦੋਵੇਂ....

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ 2025 : ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪੀੜਤ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕੀਤੇ ਜੁਲਮਾਂ ਬਾਰੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ....

ਅੰਮ੍ਰਿਤਸਰ, 29 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕਰਦੇ ਹੋਏ, ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ, ਅਤੇ ਅਰਸਲ ਸਿੰਘ ਉਰਫ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕੋਲੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ....