ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ ਚੰਡੀਗੜ੍ਹ, 3 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ ਕੀਤੇ ਗਏ “ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਰਿਪੋਰਟ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੰਗਾਨਗਰ (ਰਾਜਸਥਾਨ) ਦੇ ਬੱਸ ਸਟੈਂਡ ਵਿਖੇ ਲੰਘੀ ਰਾਤ ਚੈਕਿੰਗ....
ਪੰਜਾਬ
ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ ਚੰਡੀਗੜ੍ਹ, ਜੂਨ 3 : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ....
ਫ਼ਤਹਿਗੜ੍ਹ ਸਾਹਿਬ, 03 ਜੂਨ : ਸ੍ਰੀਮਤੀ ਡਾ. ਰਵਜੋਤ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਮਿਤੀ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹਥਿਆਰਾਂ ਦੀ ਨੋਕ ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ 48 ਘੰਟਿਆਂ ਵਿੱਚ ਹੀ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।ਜਿਸ ਨੂੰ ਟਰੇਸ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ....
ਚੰਡੀਗੜ੍ਹ, 02 ਜੂਨ : ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੌਰਾ ਕਰਕੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜ ਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7 ਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਜਾ ਰਹੇ ਹਨ. ਇਸ ਵਾਰ ਉਹ ਪਿੰਡਾਂ ਵਿਚ ਵੀ ਜਾਣਗੇ ਤੇ ਲੋਕਾਂ ਨਾਲ ਗੱਲਬਾਤ ਕਰਨਗੇ। ਇਹ ਸਮਝਣ ਦੀ ਕੋਸ਼ਿਸ਼ ਕਰਨਗੇ ਕਿ ਉਥੇ ਕੀ....
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 2 ਜੂਨ : ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ....
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸਹਿਮਤੀ ਤੋਂ ਬਗੈਰ ਹਰਿਆਣਾ ਨੂੰ ਪਾਣੀ ਦੇਣ ਵਾਸਤੇ ਨਹਿਰ ਦੀ ਉਸਾਰੀ ਵਾਸਤੇ ਕਿਸੇ ਤਰੀਕੇ ਦੀ ਗੱਲਬਾਤ ਨਾ ਕਰਨ ਚੰਡੀਗੜ੍ਹ, 2 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿਹਰਿਆਣਾ ਦਾ ਹਿਮਾਚਲ ਪ੍ਰਦੇਸ਼ ਤੋਂ ਆਉਂਦੇ ਰਾਵੀ-ਬਿਆਸ ਦਰਿਆਵਾਂ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ ਬਣਦਾ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਕਿਸੇ ਵੀ ਗੈਰ ਰਾਈਪੇਰੀਅਨ ਰਾਜ ਨੂੰ....
ਵਿਧਾਨ ਸਭਾ ਸਪੀਕਰ ਵੱਲੋਂ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਸਬੰਧੀ ਮੀਟਿੰਗ ਜ਼ਿਲ੍ਹੇ ਲਈ ਛੇਤੀ ਜਾਰੀ ਹੋਣਗੇ ਕਰੋੜਾਂ ਦੇ ਫ਼ੰਡ ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਭਰੋਸਾ ਵਿਧਾਨ....
ਪੰਜਾਬ ਵਿੱਚ ਪਾਣੀ ਅਤੇ ਗੰਦੇ ਪਾਣੀ ਦੀਆਂ ਚੁਣੌਤੀਆਂ ਦੇ ਹੱਲ ਲਈ ਇਜ਼ਰਾਈਲ ਦਾ ਦੂਤਾਵਾਸ ਕਰੇਗਾ ਸਹਿਯੋਗ ਪੰਜਾਬ 24×7 ਜਲ ਸਪਲਾਈ ਵਾਲੇ 500 ਸਮਾਰਟ ਪਿੰਡਾਂ ਦਾ ਵਿਕਾਸ ਕਰੇਗਾ ਚੰਡੀਗੜ੍ਹ, 2 ਜੂਨ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਜਲ ਪ੍ਰਬੰਧਨ ਪ੍ਰਣਾਲੀ ਵਿਕਸਿਤ ਕਰਨ ਲਈ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ....
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ: ਬਲਬੀਰ ਸਿੰਘ ਚੰਡੀਗੜ, 2 ਜੂਨ : ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਜ਼ਿਲਾ ਹੈੱਡਕੁਆਰਟਰਾਂ ਅਤੇ ਰਾਜ ਦੇ....
ਚੰਡੀਗੜ੍ਹ, 2 ਜੂਨ : ਜਾਅਲੀ ਖੇਡ ਚੈਂਪੀਅਨਸ਼ਿਪ ਸਰਟੀਫਿਕੇਟਾਂ ਦੇ ਆਧਾਰ ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਜਾਅਲੀ ਚੈਂਪੀਅਨਸ਼ਿਪ ਕਰਵਾਉਣ ਲਈ ਨੈੱਟਬਾਲ ਖੇਡ ਸੰਸਥਾਵਾ (ਪੰਜਾਬ ਨੈੱਟਬਾਲ ਐਸੋਸੀਏਸ਼ਨ, ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਐਡਹਾਕ ਕਮੇਟੀ) ਅਤੇ ਖੇਡ ਵਿਭਾਗ, ਪੰਜਾਬ ਸਰਕਾਰ ਦੇ ਜ਼ਿੰਮੇਵਾਰ ਕਰਮਚਾਰੀਆਂ ਖਿਲਾਫ ਚੱਲ ਰਹੀ ਜਾਂਚ ਵਿੱਚ ਅਦਾਲਤ ਨੇ ਵਿਜੀਲੈਂਸ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਚੀਫ਼ ਬਿਊਰੋ ਆਫ਼ ਵਿਜੀਲੈਂਸ, ਡੀਜੀਪੀ ਪੰਜਾਬ ਪੁਲਿਸ ਅਤੇ ਪੰਜਾਬ....
ਚੰਡੀਗੜ੍ਹ, 01 ਜੂਨ : ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਾਲ 1970 ਤੋਂ ਬਾਅਦ 53 ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲਿਆ ਹੈ। 31 ਮਈ ਨੂੰ ਦਿਨ ਦਾ ਔਸਤ ਤਾਪਮਾਨ 25.9 ਡਿਗਰੀ ਰਿਕਾਰਡ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਪਗ 15 ਡਿਗਰੀ ਘੱਟ ਰਿਹਾ। ਦੱਸ ਦਈਏ ਕਿ ਫਰਵਰੀ ਦੇ ਮਹੀਨੇ ਵਿੱਚ ਤਾਪਮਾਨ....
ਜਿਹੜੇ ਇੰਪਰੂਵਮੈਂਟ ਟਰੱਸਟ ਪਿਛਲੇ ਸਾਲ ਭੰਗ ਕੀਤੇ ਸਨ, ਉਹਨਾਂ ਦੇ ਚਾਰ ਚੇਅਰਮੈਨ ਨਿਯੁਕਤ ਕਰਨਾ ਹੈਰਾਨੀਜਨਕ: ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 1 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰਾ 306 ਆਈ ਪੀ ਸੀ ਤਹਿਤ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਕੇ ਰਾਜਨੀਤੀ ਦਾ ਅਪਰਾਧੀਕਰਨ ਕਰਨ ਦੀ ਨਿਖੇਧੀ ਕੀਤੀ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਜਿਹੜੇ ਇੰਪਰੂਵਮੈਂਟ ਟਰੱਸਟ ਆਪ....
ਪੰਜਾਬ ਯੂਨੀਵਰਸਿਟੀ ਉਤੇ ਪੰਜਾਬ ਦੇ ਹੱਕ ਨੂੰ ਲੈ ਕੇ ਮੁੱਖ ਮੰਤਰੀ ਨੇ ਡਟ ਕੇ ਆਪਣਾ ਪੱਖ ਰੱਖਿਆ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਤੇ ਆਪਣੇ ਹੱਕਾਂ ਦੀ ਰਾਖੀ ਲਈ ਅਸੀਂ ਵਚਨਬੱਧ ਹਾਂ-ਮੁੱਖ ਮੰਤਰੀ ਹੁਣ ਅਗਲੀ ਮੀਟਿੰਗ 5 ਜੂਨ ਨੂੰ ਹੋਵੇਗੀ ਚੰਡੀਗੜ੍ਹ, 1 ਜੂਨ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ....
ਰਾਜ ਭਰ ’ਚ ਪੁਲਿਸ ਸੁਰੱਖਿਆ ਵਧਾਈ, ਸੀਪੀਜ਼ /ਐਸਐਸਪੀਜ਼ ਨੇ ਆਪਣੇ ਸਬੰਧਤ ਜ਼ਿਲਆਂ ਵਿੱਚ ਕੀਤਾ ਫਲੈਗ ਮਾਰਚ ਸੂਬੇ ਭਰ ਵਿੱਚ 192 ਸੰਵੇਦਨਸ਼ੀਲ ਖੇਤਰਾਂ ਵਿੱਚ 110 ਫਲੈਗ ਮਾਰਚ ਕੱਢੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 1 ਜੂਨ : ਸਾਕਾ ਨੀਲਾ ਤਾਰਾ ਦੀ ਵਰੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ- ਜਿਸ ਨੂੰ....
ਚੰਡੀਗੜ੍ਹ, 1 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਰਾਸ਼ਟਰੀ ਮਹਿਲਾ ਪੱਤਰਕਾਰ ਕਾਨਫਰੰਸ ਵਿੱਚ....