ਪੰਜਾਬ

ਮੁੱਖ ਮੰਤਰੀ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਕੀਤਾ ਐਲਾਨ 
ਚੰਡੀਗੜ੍ਹ, 8 ਅਕਤੂਬਰ 2024 : ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਬਾਰੇ ਵਿਥਾਰਪੂਰਵਕ ਜਾਣਕਾਰੀ ਦਿੰਦਿਆਂ ਹੋਇਆ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ, ਮੁੱਖ ਮੰਤਰੀ ਨੇ ਛੋਟੇ ਤਬਕੇ ਦੇ ਮਜ਼ਦੂਰਾਂ ਨੂੰ ਤੋਹਫ਼ਾ ਦਿੰਦਿਆਂ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਐਲਾਨ ਕੀਤਾ ਹੈ ਜੋ ਕਿ ਜਿਮੀਂਦਾਰਾਂ ਕੋਲ ਬਹੁਤ ਹੀ ਛੋਟੇ ਪੱਧਰ ਦੇ ਮਜ਼ਦੂਰ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜਿਹੇ 11,231 ਲਾਭਪਾਤਰੀਆਂ ਨੂੰ ਉਨ੍ਹਾਂ ਜ਼ਮੀਨਾਂ ਦਾ ਮਾਲਕ ਬਣਾਉਣ ਦਾ ਦਾਅਵਾ ਕੀਤਾ ਹੈ ਜਿਹੜੇ ਬਹੁਤ ਜ਼ਿਆਦਾ ਸਮੇਂ ਤੋਂ....
ਦੋ ਪੁਲਿਸ ਮੁਲਾਜਮਾਂ ਦੀਆਂ ਆਦਮਪੁਰ ਰੇਲਵੇ ਸਟੇਸ਼ਨ ਤੋਂ ਮਿਲੀਆਂ ਲਾਸ਼ਾਂ 
ਜਲੰਧਰ, 08 ਅਕਤੂਬਰ 2024 : ਜਲੰਧਰ ਦਿਹਾਤੀ ਪੁਲਿਸ ਦੇ ਏਰੀਆ ਵਿੱਚ ਹੁਸ਼ਿਆਰਪੁਰ ਜਿਲ੍ਹੇ ਨਾ ਸਬੰਧਿਤ ਦੋ ਪੁਲਿਸ ਮੁਲਾਜਮਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਦੋ ਨਾਬਾਲਗ ਮੁਲਜ਼ਮਾਂ ਨੂੰ ਕਪੂਰਥਲਾ ਦੀ ਅਦਾਲਤ ਤੋਂ ਹੁਸ਼ਿਆਰਪੁਰ ਜੁਵੇਨਾਈਲ ਜੇਲ੍ਹ ਜਾਂਦੇ ਸਮੇਂ ਆਦਮਪੁਰ ਨੇੜੇ ਉਨ੍ਹਾਂ ਦੀ ਹਿਰਾਸਤ ਵਿੱਚੋਂ ਇੱਕ ਮੁਲਜ਼ਮ ਭੱਜ ਗਿਆ, ਜਿਸ ਤੋਂ ਬਾਅਦ ਐਲਆਰ ਏਐਸਆਈ ਜੀਵਨ ਲਾਲ ਅਤੇ ਐਲਆਰ ਏਐਸਆਈ ਪ੍ਰੀਤਮ ਦਾਸ ਵੱਲੋਂ ਉਸ ਦੀ ਭਾਲ ਕਰਨ ਲਈ ਪਿੋੱਛਾ ਕੀਤਾ ਗਿਆ ਤਾਂ ਮੁਜ਼ਲਮ....
ਪਟਿਆਲਾ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ
ਪਟਿਆਲਾ, 08 ਅਕਤੂਬਰ 2024 : ਪਟਿਆਲਾ-ਬਲਬੇਹੜਾ ਰੋਡ 'ਤੇ ਤੜਕੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ-ਕੈਥਲ ਹਾਈਵੇ ’ਤੇ ਪਿੰਡ ਕੁਲੇਮਾਜਰਾ ਬੀੜ ’ਚ ਲੰਘੀ ਰਾਤ 2 ਗੱਡੀਆਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ’ਚ ਸਵਾਰ ਮਾਂ-ਪੁੱਤ ਜਸਪਾਲ ਕੌਰ (55) ਅਤੇ ਹਰਿੰਦਰ ਸਿੰਘ (38) ਦੀ ਮੌਤ ਹੋ ਗਈ। ਉਹ ਘਨੌਰ ਇਲਾਕੇ ਦੇ ਪਿੰਡ ਆਲਮਦੀ ਪੁਰ ਦੇ ਵਸਨੀਕ ਸਨ। ਕਾਰ ਵਿੱਚ ਬਲਕਾਰ ਸਿੰਘ, ਹਰਭਜਨ ਸਿੰਘ ਅਤੇ ਉਸ ਦੀ ਮਾਤਾ....
ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ,7 ਅਕਤੂਬਰ 2024 : ਸਥਨਕ ਸ਼ਹਿਰ ਦੇ ਨੇੜਲੇ ਪਿੰਡ ਗੁਮਾਨਪੁਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਜਿਗਰੀ ਦੋਸਤ ਸਨ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਗੋਇੰਦਵਾਲ ਸਾਹਿਬ ਵਿਖੇ ਮੱਥ ਟੇਕਣ ਲਈ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ, ਸੌਰਵ ਅਤੇ ਵਿਜੇ ਸਿੰਘ ਵਜੋਂ ਹੋਈ ਹੈ।
ਮੁੱਖ ਮੰਤਰੀ ਮਾਨ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ, ਪੰਜਾਬ ਦੀਆਂ ਮੰਡੀਆਂ ਵਿੱਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋਵੇਗੀ ਸ਼ੁਰੂ
ਚੰਡੀਗੜ੍ਹ, 7 ਅਕਤੂਬਰ 2024 : ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆਂ ਅਤੇ ਸੀਐਮ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਆੜ੍ਹਤੀ ਏਜੰਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੀਟਿੰਗ 'ਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਜਦੋਂ ਕਿ ਉਨ੍ਹਾਂ ਦਾ ਮਾਮਲਾ....
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ
ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ ਚੰਡੀਗੜ੍ਹ, 7 ਅਕਤੂਬਰ 2024 : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ ਖੇਤਰ ਵਿੱਚ ਅੱਵਲ ਸੂਬਾ ਬਣੇ ਅਤੇ....
ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ : ਡਾ. ਚੀਮਾ
ਚੰਡੀਗੜ੍ਹ 7 ਅਕਤੂਬਰ 2024 : ਪੰਚਾਇਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਅਜਿਹੇ ਲੋਕਾਂ ਦੀ ਮਦਦ ਲਈ ਕਾਨੂੰਨੀ ਲੜਾਈ ਲੜੇਗੀ, ਜਿਨ੍ਹਾਂ ਦੀਆਂ ਨਾਮਜ਼ਦਗੀਆਂ ਦਬਾਅ ਕਾਰਨ ਰੱਦ ਹੋਈਆਂ ਹਨ। ਇਸ ਲਈ ਕਾਨੂੰਨੀ ਟੀਮ ਵੀ ਬਣਾਈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਕੇਸ ਤਿਆਰ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਨੂੰ ਉਮੀਦ....
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
ਚੰਡੀਗੜ੍ਹ, 7 ਅਕਤੂਬਰ 2024 : ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ....
ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
ਸੁਲਤਾਨਪੁਰ ਲੋਧੀ, 06 ਅਕਤੂਬਰ 2024 : ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਡਡਵਿੰਡੀ-ਲੋਹੀਆਂ ਰੋਡ 'ਤੇ ਬੀਤੀ ਦੇਰ ਰਾਤ ਦੋ ਤੇਜ਼ ਰਫਤਾਰ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ, ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਅਤੇ ਕਪੂਰਥਲਾ ਭੇਜਿਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆ ਐਸਆਈ ਗੁਰਸ਼ਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਦੇਰ ਰਾਤ ਸੂਚਨਾ....
ਹਨੇਰੀ ਕਾਰਨ ਜਗਰਾਤੇ ‘ਚ ਵਾਪਰਿਆ ਹਾਦਸਾ, 2 ਲੋਕਾਂ ਦੀ ਮੌਤ, ਕਈ ਜਖ਼ਮੀ
ਲੁਧਿਆਣਾ, 06 ਅਕਤੂਬਰ 2024 : ਲੁਧਿਆਣਾ ਦੇ ਸਿੱਖ ਗੋਬਿੰਦ ਗੋਦਾਮ ਮੰਦਰ ਨੇੜੇ ਕਰਵਾਏ ਜਾ ਰਹੇ ਜਗਤਾਰੇ ਵਿੱਚ ੳੇੁਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋਂ ਬੀਤੀ ਰਾਤ ਅਚਾਨਕ ਹਨੇਰੀ – ਤੂਫਾਨ ਆ ਗਿਆ ਅਤੇ ਸਟੇਜ ਤੇ ਲੱਗੀ ਇੱਕ ਗਰਿੱਲ ਡਿੱਗ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਦਰਜ਼ਨ ਦੇ ਕਰੀਬ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਪੰਡਾਲ ਵਿੱਚ ਬੈਠੀ ਸੰਗਤ ਮਾਤਾ ਦੀਆਂ ਭੇਟਾਂ ਵਿੱਚ ਲੀਨ ਸੀ ਕਿ ਅਚਾਨਕ ਆਈ ਤੇਜ਼ ਹਨੇਰੀ ਕਾਰਨ ਇਹ ਹਾਦਸਾ ਵਾਪਰ ਗਿਆ। ਜਖ਼ਮੀਆਂ ਵਿੱਚ ਬੱਚੇ ਵੀ....
ਮੁੱਖ ਮੰਤਰੀ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ, ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
ਮੁੱਖ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀ ਰੋਕਥਾਮ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਦੇ ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਚੰਡੀਗੜ੍ਹ, 6 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ....
ਫਗਵਾੜਾ ‘ਚ ਮੋਟਰਸਾਈਕਲ-ਟਰੱਕ ਦੀ ਟੱਕਰ ‘ਚ ਭੈਣ ਭਰਾ ਦੀ ਮੌਤ
ਫਗਵਾੜਾ, 05 ਅਕਤੂਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਵੱਡੇ ਭਰਾ ਦੇ ਸ਼ਗਨ ਲਈ ਭਰਾ ਆਪਣੀ ਭੈਣ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਲੈਣ ਲਈ ਗਿਆ ਸੀ, ਜਦੋਂ ਉਹ ਦੋਵੇਂ ਵਾਪਸ ਆ ਰਹੇ ਸਨ ਕਿ ਉਨ੍ਹਾਂ ਦੀ ਟਰੱਕ ਨਾ ਟੱਕਰ ਹੋ ਗਈ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਕੌਰ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ....
ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਸੀਐਮਆਰ ਦੀ ਅਦਾਇਗੀ ਕਰਨੀ ਪਵੇਗੀ : ਭਗਵੰਤ ਮਾਨ
ਭਗਵੰਤ ਮਾਨ ਦੇ ਯਤਨਾਂ ਸਦਕਾ ਮਿੱਲ ਮਾਲਕਾਂ ਦੀ ਹੜਤਾਲ ਖਤਮ ਚੰਡੀਗੜ੍ਹ, 5 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ। ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ....
ਨਗਰ ਕੀਰਤਨ ਸਜਾਉਣ ਦੌਰਾਨ ਪਾਲਕੀ ਸਾਹਿਬ ਦੀ ਗੱਡੀ ਵਿਚ ਆ ਗਿਆ ਕਰੰਟ, 2 ਮੌਤਾਂ
ਮੋਗਾ, 5 ਅਕਤੂਬਰ, 2024 : ਮੋਗਾ ਦੇ ਪਿੰਡ ਕੋਟਸੇਖਾਂ ਵਿੱਚ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨੂੰ ਲੈ ਕੇ ਜਾ ਰਹੀ ਗੱਡੀ ਨੂੰ ਉਸ ਸਮੇਂ ਕਰੰਟ ਲੱਗ ਗਿਆ, ਜਦੋਂ ਪਾਲਕੀ ਸਾਹਿਬ ਦਾ ਉੱਪਰਲਾ ਹਿੱਸਾ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ। ਇਸ ਕਾਰਨ 2 ਦੀ ਮੌਤ ਹੋ ਗਈ ਅਤੇ 6 ਤੋਂ 7 ਲੋਕ ਝੁਲਸ ਗਏ। ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ....
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਉਪਰੰਤ ਪਤਾ ਲੱਗਾ ਕਿ ਮੁਲਜ਼ਮ ਬਠਿੰਡਾ ਦੇ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ- ਡੀਜੀਪੀ ਗੌਰਵ ਯਾਦਵ ਡੀਏਵੀ ਕਾਲਜ ਬਠਿੰਡਾ ਵਿੱਚ ਹੋਈ ਹਿੰਸਕ ਝੜਪ ਵਿੱਚ ਵੀ ਸਰਗਨਾ ਜਸਪ੍ਰੀਤ ਜੱਸਾ ਅਤੇ ਉਸਦੇ ਸਾਥੀ ਸ਼ਾਮਲ ਸਨ: ਐਸਐਸਪੀ ਬਠਿੰਡਾ ਚੰਡੀਗੜ੍ਹ/ਬਠਿੰਡਾ, 5 ਅਕਤੂਬਰ 2024 : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ....