ਪੰਜਾਬ

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ : ਮੀਤ ਹੇਅਰ
ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਮੀਤ ਹੇਅਰ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 23 ਮਈ : ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਨਿਬੇੜਨ ਦੇ ਕੰਮ ਉਤੇ ਜਲ ਸਰੋਤ ਵਿਭਾਗ ਦੇ ਤਕਨੀਕੀ ਅਮਲੇ....
ਸੂਬੇ ਭਰ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 23 ਮਈ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ....
ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ 1.50 ਕਰੋੜ ਖਰਚਣ ਦਾ ਫੈਸਲਾ: ਡਾ. ਨਿੱਜਰ
ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ ਚੰਡੀਗੜ੍ਹ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ....
ਵਿਜੀਲੈਂਸ ਬਿਊਰੋ ਵੱਲੋਂ ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫਤਾਰ
ਘੁਟਾਲੇ ‘ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 23 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿੱਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ....
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਪਲਟੀ, ਤਿੰਨ ਸ਼ਰਧਾਂਲੂਆਂ ਦੀ ਮੌਤ
ਨਵਾਂ ਸ਼ਹਿਰ, 22 ਮਈ : ਪਿੰਡ ਪਰਾਗਪੁਰ (ਬਲਾਚੌਰ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੰਗਤ ਦੀ ਭਰੀ ਟਰੈਕਟਰ ਟਰਾਲੀ ਦੇ ਪਲਟ ਜਾਣ ਦੇ ਕਾਰਨ ਤਿੰਨ ਸ਼ਰਧਾਂਲੂਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ‘ਚ 35 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿੰਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਮਹਿੰਦਰ ਕੌਰ (50), ਸੁਖਪ੍ਰੀਤ ਕੌਰ (17)....
ਪੰਜਾਬ 'ਚ ਪਾਰਾ 44.6 ਡਿਗਰੀ ਸੈਲਸੀਅਸ ਤੱਕ ਪਹੁੰਚਿਆ,  ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ
ਚੰਡੀਗੜ੍ਹ, 22 ਮਈ : ਪੰਜਾਬ 'ਚ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਭਲਕੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ।ਅੱਜ ਸੋਮਵਾਰ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ....
ਕਟਾਰੂਚੱਕ ਦੀਆਂ ਅਸ਼ਲੀਲ ਵੀਡੀਓ: ਸ਼ਿਕਾਇਤਕਰਤਾ ਮਦਦ ਲੈਣ ਵਾਸਤੇ ਕੌਮੀ ਐਸ ਸੀ ਕਮਿਸ਼ਨ ਪੁੱਜਾ: ਸਿਰਸਾ
ਚੰਡੀਗੜ੍ਹ, 22 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਕੌਮੀ ਐਸ ਸੀ ਕਮਿਸ਼ਨ ਕੋਲ ਪਹੁੰਚ ਕਰ ਕੇ ਮਦਦ ਮੰਗ ਕੀਤੀ ਹੈ ਤੇ ਆਪਣੇ ਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਜਾਣਕਾਰੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੌਮੀ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਉਹਨਾਂ ਨੇ ਐਸ ਆਈ ਟੀ ਦੇ ਮੁਖੀ ਨਰਿੰਦਰ ਭਾਰਗਵ....
ਮੁੱਖ ਮੰਤਰੀ ਨੇ ਦਿੜ੍ਹਬਾ ਤੇ ਚੀਮਾ ਵਿੱਚ ਅਤਿ ਆਧੁਨਿਕ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ
ਕੰਪਲੈਕਸਾਂ ਦੇ ਨਿਰਮਾਣ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹ ਕੇ ਨਾਗਰਿਕ ਕੇਂਦਰਿਤ ਸੇਵਾਵਾਂ ਰਾਹੀਂ ਜਨਤਾ ਨੂੰ ਲਾਭ ਪਹੁੰਚਾਇਆ ਜਾਵੇਗਾ ਚੰਨੀ ਦੇ ਕਾਰਜਕਾਲ ਦੌਰਾਨ ਉਸ ਦੇ ਭਾਣਜੇ ਨੇ ਨੌਕਰੀਆਂ ਵੇਚੀਆਂ ਪਰ ਸਾਡੀ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਸ਼੍ਰੋਮਣੀ ਕਮੇਟੀ ਤੋਂ ਗੁਰਬਾਣੀ ਦਾ ਸੰਦੇਸ਼ ਫੈਲਾਉਣ ਦੀ ਥਾਂ ਇਕ ਖ਼ਾਸ ਟੀ.ਵੀ. ਚੈਨਲ ਉਤੇ ਮਿਹਰਬਾਨੀ ਕਰਨ ਦਾ ਕਾਰਨ ਪੁੱਛਿਆ ਸੂਬੇ ਦੇ ਪੇਂਡੂ ਖੇਤਰਾਂ ਨੂੰ ਉਦਯੋਗਿਕ ਹੱਬ ਵਿੱਚ ਤਬਦੀਲ ਕਰਨ ਦਾ ਐਲਾਨ ਅਨਾਜ ਦੇ....
ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 22 ਮਈ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਦਾ ਲਾਭ ਲਿਆ ਜਾ....
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ, 22 ਮਈ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ....
ਸਪੀਕਰ ਵੱਲੋਂ ਗੁਰੂ ਅਰਜਨ ਦੇਵ ਦੁਆਰਾ ਦਰਸਾਈ ਜੀਵਨ-ਜਾਚ ਅਪਨਾਉਣ ਦਾ ਸੱਦਾ
ਚੰਡੀਗੜ੍ਹ, 22 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕਾਂ ਨੂੰ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਵਲੋਂ ਦਰਸਾਈ ਗਈ ਜੀਵਨ-ਜਾਚ ਅਪਨਾਉਣ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਬਲੀ ਸ਼ਾਮ ਆਪਣੇ ਸੰਦੇਸ਼ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਚਮ ਪਾਤਿਸ਼ਾਹ ਨੇ ਧਰਮ ਅਤੇ ਸੱਚ ਦੀ ਰਾਖੀ ਲਈ....
ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ
ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 21 ਮਈ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ....
ਮੁੱਖ ਮੰਤਰੀ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ : ਪ੍ਰਧਾਨ ਧਾਮੀ 
ਚੰਡੀਗੜ੍ਹ, 21 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਕਿਹਾ ਕਿ, ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ....
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਰੈਗੂਲਰ : ਹਰਪਾਲ ਸਿੰਘ ਚੀਮਾ
ਕੈਬਨਿਟ ਸਬ-ਕਮੇਟੀ ਨੇ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਨੂੰ ਦਿੱਤਾ ਅੰਤਿਮ ਰੂਪ ਚੰਡੀਗੜ੍ਹ, 21 ਮਈ : ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ 10 ਸਾਲ ਤੋਂ ਵੱਧ ਦੀ ਸੇਵਾ ਪੂਰੀ ਕਰ ਚੁੱਕੇ ਕਰੀਬ 36 ਹਜ਼ਾਰ ਮੁਲਾਜ਼ਮਾਂ ਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ 28 ਹਜ਼ਾਰ ਕਰਮਚਾਰੀਆਂ ਨਾਲ ਹੋਵੇਗੀ। ਸਿੱਖਿਆ ਵਿਭਾਗ ਵਿੱਚ 10,000 ਤੋਂ ਵੱਧ ਅਤੇ ਸਿਹਤ ਵਿਭਾਗ ਵਿੱਚ 7,800 ਤੋਂ ਵੱਧ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਕੈਬਨਿਟ ਸਬ-ਕਮੇਟੀ ਨੇ ਪੱਕੇ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਇਕ ਚੈਨਲ ਤੇ ਹੀ ਕਿਉਂ ? ਭਗਵੰਤ ਮਾਨ
ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ : ਮੁੱਖ ਮੰਤਰੀ ਕਿਹਾ, ਪੰਜਾਬ ਸਰਕਾਰ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਚੰਡੀਗੜ੍ਹ, 21 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਜਾਣ ਦੇ ਤਰਕ 'ਤੇ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਅਤਿ-ਆਧੁਨਿਕ ਤਕਨਾਲੋਜੀ ਵਾਲੇ ਉਪਕਰਨ ਲਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ ਤਾਂ ਜੋ....