ਪੰਜਾਬ

ਪੰਜਾਬ ਵਿਚ ਤਾਪਮਾਨ 40 ਡਿਗਰੀ ਦੇ ਪਾਰ, 3 ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ
ਚੰਡੀਗੜ੍ਹ, 14 ਮਈ : ਪੰਜਾਬ ਵਿਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਜਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਦੇ ਪਾਰ ਪਹੁੰਚ ਗਿਆ ਹੈ, ਦੂਜੇ ਪਾਸੇ ਜ਼ਿਆਦਾਤਰ 30 ਦੇ ਕਰੀਬ ਹੈ। ਇਸੇ ਦਰਮਿਆਨ ਮਾਝਾ ਤੇ ਦੁਆਬਾ ਵਿਚ ਸੋਮਵਾਰ ਨੂੰ ਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵਾ ਵਿਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਕੁਝ ਜ਼ਿਲ੍ਹਿਆਂ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ....
ਸਾਨੂੰ ਤਾਂ ਜਿਉਂਦੇ ਜੀਆ ਮਾਰ ਦਿੱਤਾ, ਹੁਣ ਹੋਰ ਲੋਕਾਂ ਨੂੰ ਬਚਾ ਲਵੋ : ਬਲਕੌਰ ਸਿੰਘ ਸਿੱਧੂ
ਮੁੱਖ ਮੰਤਰੀ ਨੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ, ਹੁਣ ਜਾਂਚ ਬੰਦ ਹੈ : ਬਲਕੌਰ ਸਿੰਘ ਸਿੱਧੂ ਮਾਨਸਾ, 14 ਮਈ : ਪੰਜਾਬ ਸਰਕਾਰ ਦੇ ਆਈਟੀ ਵਿੰਗ ਤੇ ਨਿਸ਼ਾਨਾ ਸਾਧਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਆਈਟੀ ਸੈੱਲ ਇਸ ਹੱਦ ਤੱਕ ਗਿਰ ਚੁੱਕਾ ਹੈ ਕਿ ਉਹ ਸੋਸ਼ਲ ਮੀਡੀਆ ਤੋਂ ਚੁੱਕ ਕੇ ਉਸਦੀ ਫੋਟੋ ਗੁਰਸਿਮਰਨ ਸਿੰਘ ਮੰਡ ਨਾਲ ਜੋੜ ਕੇ ਵਾਇਰਲ ਕਰ ਦਿੱਤੀ ਹੈ ਤੇ ਉਸ ਫੋਟੋ ਤੇ ਲਿਖਿਆ ਹੈ ਸਿੱਖਾਂ ਦਾ....
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼
ਚੰਡੀਗੜ੍ਹ, 14 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ....
ਪੰਜਾਬ ਦੀ ਜਲੰਧਰ ਉਪ ਚੋਣ 'ਪੁਲਿਸ ਐਕਸ਼ਨ' ਸੀ : ਨਵਜੋਤ ਸਿੱਧੂ 
ਚੰਡੀਗੜ੍ਹ, 13 ਮਈ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ ਕਰਨਾਟਕ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ। ਸਿੱਧੂ ਨੇ ਕਰਨਾਟਕ ਵਿਧਾਨ....
ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ
4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ; ਚਾਹਵਾਨ ਉਮੀਦਵਾਰ 28 ਮਈ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਹੋਵੇਗੀ ਇਹ ਅਹਿਮ ਪਹਿਲਕਦਮੀ: ਅਮਨ ਅਰੋੜਾ ਚੰਡੀਗੜ੍ਹ, 13 ਮਈ : ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ....
ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ
ਕੁੱਲ 302279 ਵੋਟਾਂ ਲੈ 58691 ਵੋਟਾਂ ਦੇ ਫ਼ਰਕ ਨਾਲ ਜਿੱਤੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ ਜਲੰਧਰ, 13 ਮਈ : ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 302279 ਵੋਟਾਂ ਲੈ ਕੇ ਜੇਤੂ ਰਹੇ ਜਦਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243588, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਡਾ....
ਕਣਕ ਦੇ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆ ਕੇ ਜਿੰਦਾ ਸੜਿਆ ਮਾਸੂਮ ਬੱਚਾ, ਪੁਲਿਸ ਵੱਲੋਂ ਮੁਕੱਦਮਾ ਦਰਜ
ਸ੍ਰੀ ਮੁਕਤਸਰ ਸਾਹਿਬ, 12 ਮਈ : ਅੰਮ੍ਰਿਤਸਰ ਸਾਹਿਬ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਇੱਕ ਸਾਲ ਦੇ ਬੱਚੇ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਅੱਗ ਦੀ ਲਪੇਟ ਵਿੱਚ ਇੱਕ ਮੱਝ ਵੀ ਆਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ‘ਚ ਬਾਜਾ ਮਰਾੜ ਦੇ ਪੱਪੂ ਮੰਡਲ ਨੇ ਦੱਸਿਆ ਕਿ ਉਸਨੂੰ ਉਸਦੀ ਪਤਨੀ ਸਰਿਤਾ ਦੇਵੀ ਦਾ ਫੋਨ ਆਇਆ ਸੀ ਕਿ ਝੁੱਗੀ ਨੂੰ ਅੱਗ ਲੱਗ ਗਈ ਹੈ ਅਤੇ ਜਿਸ ਕਾਰਨ ਜਿੱਥੇ ਮੱਝ ਬੁਰੀ ਤਰ੍ਹਾਂ ਸੜ ਚੁੱਕੀ ਹੈ....
ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ : ਡਾ. ਬਲਬੀਰ ਸਿੰਘ
ਮੰਤਰੀ ਡਾ. ਬਲਬੀਰ ਸਿੰਘ ਨੇ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਚੰਡੀਗੜ੍ਹ, 12 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ‘ਈਟ ਰਾਈਟ’ ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ। ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗੀਤ....
ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ ਜਾਰੀ 15 ਦਿਨਾਂ ਦੇ ਅੰਦਰ ਸਾਰੀਆਂ ਐਨ.ਓ.ਸੀ. ਕੀਤੀਆਂ ਜਾਣਗੀਆਂ ਜਾਰੀ ਪੰਜਾਬ 'ਚ ਵੱਧ ਤੋਂ ਵੱਧ ਨਿਵੇਸ਼ ਤੇ ਨੌਜਵਾਨਾਂ ਨੂੰ ਰੋਜ਼ਗਾਰ ਸਾਡੀ ਤਰਜੀਹ ਚੰਡੀਗੜ੍ਹ, 12 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ....
ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਕਟਾਰੂਚੱਕ 
ਸੂਬੇ ਦੀਆਂ ਨਰਸਰੀਆਂ ਵਿੱਚ ਮਹਿਲਾਵਾਂ ਲਈ ਪਾਖਾਨੇ ਸਥਾਪਿਤ ਕੀਤੇ ਜਾਣਗੇ; ਪੰਜਾਬ, ਸੰਗਠਿਤ ਰੂਪ ਵਿੱਚ ਅਜਿਹਾ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 12 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮਕਸਦ ਹਿੱਤ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ....
ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 12 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ....
ਨੰਗਲ ਸ਼ਹਿਰ ਵਿੱਚ ਫੈਕਟਰੀ ਵਿੱਚੋਂ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਬਿਮਾਰ
ਪਰਮਾਤਮਾ ਦੀ ਕਿਰਪਾ ਨਾਲ ਸਾਰੇ ਬੱਚੇ ਸੁਰੱਖਿਅਤ ਤੇ ਸਿਹਤ-ਮੰਦ ਹਨ : ਸਿੱਖਿਆ ਮੰਤਰੀ ਬੈਂਸ ਨੰਗਲ,11 ਮਈ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ....
ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਨੇ ‘ਆਪ’ ਵਿਧਾਇਕਾਂ ਅਤੇ ਵਰਕਰਾਂ ਖਿਲਾਫ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤਾਂ ਸੌਂਪੀਆਂ
ਆਪਣੀ ਅਗਾਮੀ ਹਾਰ ਦੇ ਡਰੋਂ, ‘ਆਪ’ ਚੋਣ ਕਮਿਸ਼ਨ ਦੀਆਂ ਹਦਾਇਆਂ ਦੀਆਂ ਧੱਜੀਆਂ ਉਡਾ ਰਹੀ: ਰਾਜਾ ਵੜਿੰਗ ਚੰਡੀਗੜ੍ਹ, 11 ਮਈ : ਪੰਜਾਬ ਕਾਂਗਰਸ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਮਿਲਿਆ ਅਤੇ ‘ਆਪ’ ਦੇ ਵਿਧਾਇਕਾਂ ਅਤੇ ਹੋਰਨਾਂ ਹਲਕਿਆਂ ਨਾਲ ਸਬੰਧਤ ਆਗੂਆਂ ਖ਼ਿਲਾਫ਼ ਸ਼ਿਕਾਇਤ ਸੌਂਪੀ। ‘ਆਪ’ ਲੀਡਰਸ਼ਿਪ ‘ਤੇ ਤਿੱਖਾ ਹਮਲਾ ਕਰਦਿਆਂ ਵੜਿੰਗ ਨੇ ‘ਆਪ’ ਆਗੂਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਤੋਂ....
ਜਲੰਧਰ ਜ਼ਿਮਨੀ ਚੋਣ ’ਚ ਧਾਂਦਲੀਆਂ ਕਰਨ ਵਾਲੇ ਸਾਰੇ ਆਪ ਵਿਧਾਇਕਾਂ ਤੇ ਆਗੂਆਂ ਖਿਲਾਫ ਕੇਸ ਦਰਜ ਹੋਵੇ : ਮਜੀਠੀਆ
ਪੰਜਾਬ ਦੇ ਸੀ ਈ ਓ ਸੀ ਸਿਬਿਨ ਨੇ ਸਮਝੌਤਾ ਕੀਤਾ, ਉਹਨਾਂ ਦੇ ਨਾਲ ਨਾਲ ਜਲੰਧਰ ਦੇ ਡਿਪਟੀ ਕਮਿਸ਼ਨਰ ਤੇ ਜਲੰਧਰ ਦਿਹਾਤੀ ਦੇ ਐਸ ਐਸ ਪੀ ਖਿਲਾਫ ਕਾਰਵਾਈ ਹੋਵੇ : ਮਜੀਠੀਆ ਚੰਡੀਗੜ੍ਹ, 11 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਅਪੀਲ ਕੀਤੀ ਕਿ ਜਿਹੜੇ ਆਗੂ ਵਿਧਾਇਕਾਂ ਤੇ ਸੀਨੀਅਰ ਆਗੂਆਂ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਧਾਂਦਲੀਕੀਤੀ, ਉਹਨਾਂ ਖਿਲਾਫ ਕੇਸ ਦਰਜ ਕੀਤੇ ਜਾਣ ਅਤੇ ਉਹਨਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਚੋਣ ਅਫਸਰ ਸੀ ਸਿਬਿਨ....
ਹਰਿਮੰਦਰ ਸਾਹਿਬ ਨੇੜੇ 5 ਦਿਨਾਂ ਵਿੱਚ ਤੀਜਾ ਧਮਾਕਾ, ਪੁਲਿਸ ਵੱਲੋਂ ਧਮਾਕਿਆਂ ਦੇ ਮਾਮਲੇ ’ਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ
ਅੰਮ੍ਰਿਤਸਰ, 11 ਮਈ : ਹਰਿਮੰਦਰ ਸਾਹਿਬ ‘ਚ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। 2 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ....