ਪੰਜਾਬ

ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਐਨਸੀਐਸਸੀ ਨੇ ਪੰਜਾਬ ਸਰਕਾਰ ਨੂੰ ATR ਜਮ੍ਹਾ ਕਰਨ ਲਈ ਨੋਟਿਸ ਜਾਰੀ 
ਚੰਡੀਗੜ੍ਹ, 05 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ ਇੱਕ ਕਥਿਤ ਵੀਡੀਓ ਸੰਦੇਸ਼ ਅਤੇ ਪੱਤਰ ਵਿੱਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਹੁਣ ਉਸ ਨੂੰ....
ਪੰਜਾਬ 'ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ: ਲੋਕਾਂ ਦੇ ਕਰੋੜਾਂ ਰੁਪਏ ਸਰਕਾਰ ਕਰੇਗੀ ਵਸੂਲੀ  : ਮੁੱਖ ਮੰਤਰੀ ਮਾਨ
ਚੰਡੀਗੜ੍ਹ, 6 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ, "ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਇਸ ਸਬੰਧੀ ਸੀਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਸੀ.ਐਮ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ 'ਤੇ ਕਬਜ਼ਾ ਕਰਨ....
ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ
ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਚੰਡੀਗੜ੍ਹ, 6 ਮਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ....
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ ਚੰਡੀਗੜ੍ਹ, 5 ਮਈ : ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ ਸਖਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਬੰਧਤ ਧਿਰਾਂ ਨੂੰ ਸਖਤ....
ਪੰਜਾਬ ਤੋਂ ਬਾਗਬਾਨੀ ਫਸਲਾਂ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਜੌੜਾਮਾਜਰਾ ਵੱਲੋਂ ਮੀਟਿੰਗ  
ਪੰਜਾਬ ਆਗਾਮੀ ਸਮੇਂ ਵਿੱਚ ਬਾਗਬਾਨੀ ਉਤਪਾਦਾਂ ਦੀ ਸਿੱਧੀ ਬਰਾਮਦ ਕਰੇਗਾ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 5 ਮਈ : ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ ਹੋਰ ਬਾਗਬਾਨੀ ਫਸਲਾਂ ਦੇ ਮਿਆਰੀ ਉਤਪਾਦਨ....
ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ
ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਤਰਨਤਾਰਨ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ....
ਪੰਜਾਬ ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਸਨਮਾਨਜਨਕ ਜਣੇਪਾ ਦੇਖਭਾਲ ਕਰਨ ਲਈ ਵਚਨਬੱਧ: ਡਾਕਟਰ ਬਲਬੀਰ ਸਿੰਘ
ਪੰਜਾਬ ਦੇ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਪੋਸਟਰ ਕੀਤਾ ਜਾਰੀ ਚੰਡੀਗੜ, 5 ਮਈ : ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਿਡਵਾਈਵਜ ਦੁਆਰਾ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਜਣੇਪਾ ਦੇਖਭਾਲ ਪ੍ਰਦਾਨ ਕਰਨ ਵਿੱਚ ਉਨਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦਾ ਇਸ ਸਾਲ ਦਾ ਥੀਮ ‘ਟੂਗੈਦਰ ਅਗੇਨ....
ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ ਸੂਬੇ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪੇਸ਼ਕਦਮੀਆਂ ਦਾ ਕੀਤਾ ਸੁਆਗਤ ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ ਲੁਧਿਆਣਾ, 5 ਮਈ....
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 13 ਗ੍ਰਿਫ਼ਤਾਰ 
ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕਿਤੇ ਗਏ ਹਨ ਜੋ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ....
ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ....
ਸਰਕਾਰ ਨੇ ਨਗਰ ਨਿਗਮ ਮੋਗਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ 7.27 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਨਿੱਝਰ
ਚੰਡੀਗੜ੍ਹ, 4 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ ਵਿਕਾਸ ਕਾਰਜਾਂ ਲਈ 7.27 ਕਰੋੜ ਰੁਪਏ ਖਰਚਣ ਦੀ ਤਜਵੀਜ਼ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ....
ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.
ਚੰਡੀਗੜ੍ਹ, 4 ਮਈ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ....
ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ‘ਤੇ ਲਾਈ ਰੋਕ ਤੋਂ ਬਾਅਦ ਭਗਵੰਤ ਮਾਨ ਦਾ ਨਵੇਂ ਬਣੇ ਭਾਜਪਾਈਆਂ ਨੂੰ ਸਵਾਲ
ਕੀ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ ਅਤੇ ਇੰਦਰ ਅਟਵਾਲ ਵਰਗੇ ਇਸਦਾ ਵਿਰੋਧ ਕਰਨਗੇ?- ਭਗਵੰਤ ਮਾਨ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ : ਭਗਵੰਤ ਮਾਨ ਚੰਡੀਗੜ੍ਹ, 4 ਮਈ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ ਕਰਨ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ‘ਆਪ ਸਰਕਾਰ ਅਤੇ ਭਾਜਪਾ ਆਹਮੋ-ਸਾਹਮਣੇ ਆ ਗਏ ਹਨ। ਅੱਜ ਕੇਂਦਰ ਦੇ ਇਸ ਤੁਗ਼ਲਕੀ....
ਜਗਰਾਓ ‘ਚ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ
ਜਗਰਾਓਂ, 03 ਮਈ (ਰਛਪਾਲ ਸ਼ੇਰਪੁਰੀ) : ਸਥਨਾਕ ਸ਼ਹਿਰ ਦੇ ਸਾਇੰਸ ਕਾਲਜ ਦੇ ਨੇੜੇ ਰਾਏਕੋਟ ਰੋਡ ਤੇ ਇੱਕ ਸਵਿਫਟ ਕਾਰ ਦੇ ਬੇਕਾਬੂ ਹੋ ਗਏ ਦਰੱਖਤ ਨਾ ਟਕਰਾ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਤਰਨਤਾਰਨ ਤੋਂ ਰਾਏਕੋਟ ਨੂੰ ਜਾ ਰਹੇ ਸਨ, ਜਦੋਂ ਉਹ ਦੇਰ ਰਾਤ ਤਕਰੀਬਨ 11 ਵਜੇ ਜਗਰਾਓਂ ਸਾਇੰਸ ਕਾਲਜ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾ ਟਕਰਾ ਗਈ, ਟੱਕਰ ਐਨੀ ਭਿਆਨਕ ਸੀ ਕਿ ਗੱਡੀ ਬੁਰੀ....
ਤੇਜ ਰਫਤਾਰ ਟਰੱਕ ਨੇ ਹਾਦਸਾ ਗ੍ਰਸਤ ਬੱਸ ਨੁੰ ਮਾਰੀ ਟੱਕਰ, ਜਾਂਚ ਕਰ ਰਹੇ ਮੁਲਾਜਮਾਂ ਨੂੰ ਦਰੜਿਆ
ਹਾਦਸੇ ‘ਚ ਏਐਸਆਈ ਤੇ ਹੋਮਗਾਰਡ ਦੇ ਜਵਾਨ ਦੀ ਮੌਤ ਫਤਿਹਗੜ੍ਹ ਸਾਹਿਬ, 03 ਮਈ : ਸ੍ਰੀ ਫਤਿਹਗੜ੍ਹ ਸਾਹਿਬ ਦੇ ਨਬੀਪੁਰ ‘ਚ ਇੱਕ ਸੜਕ ਹਾਦਸੇ ‘ਚ ਦੋ ਮੁਲਾਜਮਾਂ ਦੀ ਮੌਤ ਅਤੇ ਫੌਜ ਦੇ 4 ਜਵਾਨ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਬੀਪੁਰ ‘ਚ ਫੌਜ ਦੀਆਂ ਗੱਡੀਆਂ ਦੇ ਕਾਫਲੇ ਨੂੰ ਇੱਕ ਬੱਸ ਨੇ ਟੱਕਰ ਮਾਰ ਦਿੱਤੀ ਸੀ, ਇਸੇ ਹਾਦਸੇ ਦੀ ਜਾਂਚ ਪੜਤਾਲ ਕਰਨ ਲਈ ਨਬੀਪੁਰ ਚੌਂਕੀ ਦੇ ਏਐਸਆਈ ਨਾਜਰ ਸਿੰਘ....