ਚੰਡੀਗੜ੍ਹ, 4 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿੱਥੇ ਕਿਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤਾ ਗਿਆ, ਉਹਨਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ, ਜਿਸ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ....
ਪੰਜਾਬ
ਮੋਗਾ, 4 ਅਕਤੂਬਰ 2024 : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਾਣੀਵਾਲਾ ਦੇ ਵਸਨੀਕ ਨੇ ਪਿੰਡ ਰਾਊਕੇ (ਮੋਗਾ) ਵਿਖੇ ਵਿਅਕਤੀ ਨੇ ਘਰੇਲੂ ਝਗੜੇ ਦੇ ਕਾਰਨ ਰਿਸ਼ਤੇਦਾਰ ਦੇ ਘਰ ਆਪਣੇ ਬੱਚੇ ਨੂੰ ਜ਼ਹਿਰੀਲੀ ਚੀਜ਼ ਪਿਲਾ ਕੇ ਖ਼ੁਦ ਵੀ ਨਿਗਲ ਲਈ। ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ....
ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ ਚੰਡੀਗੜ੍ਹ, 4 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ....
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ; 2020 ਵਿੱਚ ਦਰਜ ਹੋਇਆ ਸੀ ਅਗਵਾ ਦਾ ਕੇਸ: ਐਸਐਸਪੀ ਦੀਪਕ ਪਾਰੀਕ ਚੰਡੀਗੜ੍ਹ, , 4....
ਪਠਾਨਕੋਟ, 03 ਅਕਤੂਬਰ 2024 : ਪਠਾਨਕੋਟ ਵਿਖੇ ਦਰਿਆ ‘ਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ, ਦਰਿਆ ‘ਚ ਪੂਜਾ ਸਮੱਗਰੀ ਵਿਸਰਜਨ ਕਰਨ ਗਏ ਪਿਓ-ਪੁੱਤ ਦਰਿਆ ‘ਚ ਰੁੜ੍ਹ ਗਏ। ਗੋਤਾਖੋਰਾਂ ਨੇ ਪਿਓ ਦੀ ਲਾਸ਼ ਬਰਾਮਦ ਕਰ ਲਈ ਹੈ, ਜਦਕਿ 12 ਸਾਲਾ ਪੁੱਤਰ ਦੀ ਭਾਲ ਅਜੇ ਵੀ ਜਾਰੀ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੈਰ ਫਿਸਲਣ ਕਾਰਨ ਉਹ ਦਰਿਆ ‘ਚ ਡੁੱਬ ਗਏ। ਮਿਲੀ ਜਾਣਕਾਰੀ ਮੁਤਾਬਕ ਪਿਓ-ਪੁੱਤ ਬਸੰਤ ਕਾਲੋਨੀ ਦੇ ਰਹਿਣ ਵਾਲੇ ਸਨ। ਵਿਨੈ ਮਹਾਜਨ ਆਪਣੇ 12 ਸਾਲਾ....
ਚੰਡੀਗੜ੍ਹ, 03 ਅਕਤੂਬਰ 2024 : ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ। ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੀ ਹੜਤਾਲ 12:30 ਤੋਂ 2:30 ਵਜੇ ਤੱਕ ਹੈ ਅਤੇ ਰੇਲਵੇ ਟਰੈਕ 'ਤੇ ਜਾਮ ਲਗਾ ਦਿੱਤਾ ਹੈ।....
ਚੰਡੀਗੜ੍ਹ, 03 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖਜੱਲ ਖੁਆਰੀ ਰੋਕੀ ਜਾਵੇ ਅਤੇ ਪਾਰਟੀ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਵੇ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਜੇਕਰ ਚੁੱਲ੍ਹਾ ਟੈਕਸ ਜਾਂ ਕੋਈ ਹੋਰ ਬਕਾਇਆ ਹੈ ਤਾਂ ਉਹ ਆਪਣੇ ਦਫਤਰਾਂ ਵਿਚ ਹੀਇਹ ਜਮ੍ਹਾਂ....
ਫਿਲੌਰ, 03 ਅਕਤੂਬਰ 2024 : ਫਿਲੌਰ ਤੋਂ ਅੱਪਰਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਨਾ ਦੇ ਵਾਸੀ ਵਿਨੋਦ ਕੁਮਾਰ ਆਪਣੀੌ ਪਤਨੀ ਅਤੇ ਬੱਚੇ ਨਾਲ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ਤੇ ਮੌਤ ਹੋ ਗਈ, ਜਦੋਂਕਿ ਬੱਚਾ ਅਤੇ ਵਿਅਕਤੀ ਗੰਭੀਰ ਜਖ਼ਮੀ ਹੋ ਗਏ। ਇਸ ਹਾਦਸੇ ਦੀ....
ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ ਸੰਗਰੂਰ, 3 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ ਐਮ.ਉ.ਯੂ. ਸਾਈਨ 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ ਨਵੰਬਰ ਮਹੀਨੇ ਲਾਂਚ ਕੀਤਾ ਜਾਵੇਗਾ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ....
ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ ਚੰਡੀਗੜ੍ਹ, 1 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ....
ਜਗਰਾਓ, 1 ਅਕਤੂਬਰ 2024 : ਲੁਧਿਆਣਾ ਜ਼ਿਲ੍ਹੇ ਤੋਂ ਇੱਕ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਥਾਣਾ ਵਿੱਚ ਇੱਕ ਮਹਿਲਾ ਕਾਂਸਟੇਬਲ ਨਾਲ ਐਸਐਚਓ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਐੱਸਐੱਚਓ ਦਾ ਨਾਂ ਕੁਲਵਿੰਦਰ ਸਿੰਘ ਧਾਲੀਵਾਲ ਦੱਸਿਆ ਜਾ ਰਿਹਾ ਹੈ ਜੋ ਕਿ ਮਾਡਲ ਥਾਣਾ ਦਾਖਾ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਂਸਟੇਬਲ ਨੂੰ ਵੀਡੀਓ ਬਣਾ ਕੇ ਬਲੈਕਮੇਲ ਕਰ ਰਿਹਾ ਸੀ ਅਤੇ ਕਈ ਸਾਲਾਂ ਤੋਂ ਉਸ ਨਾਲ ਜ਼ਬਰਦਸਤੀ ਕਰਦਾ ਰਿਹਾ। ਪੀੜਤਾ ਨੇ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।....
ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਦਿੱਤੀ ਸੁਰੱਖਿਆ ਕਵਰ ਤੇ ਭਰੋਸਾ ਨਾ ਪ੍ਰਗਟ ਕਰਨ ਅਤੇ ਉਸ ਨਾਲ ਕੋਈ ਹੋਰ ਸੁਰੱਖਿਆ ਫੋਰਸ ਤੈਨਾਤ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਆਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਸਾਬਕਾ ਮੰਤਰੀ ਚੀਮਾਂ ਨੇ ਕਿਹਾ ਕਿ ਇਸ ਘਟਨਾਕ੍ਰਮ ਤੋਂ ਪਤਾ....
ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੇ ਨਿਰਦੇਸ਼ ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਜਾ ਰਿਹਾ ਮੁੱਖ ਮੰਤਰੀ ਨੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 1 ਅਕਤੂਬਰ 2024 : ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ....
ਅਸੀਂ ਇੱਕ ਸਾਫ਼-ਸੁਥਰੀ ਚੋਣ ਪ੍ਰਕਿਰਿਆ ਲਈ ਵਚਨਬੱਧ ਹਾਂ ਅਤੇ ਅਸੀਂ ਸਾਡੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਨੂੰ ਬਰਦਾਸ਼ਤ ਨਹੀਂ ਕਰਾਂਗੇ : ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 'ਆਪ' ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ 'ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ 'ਆਪ' ਨੇ ਚੋਣ ਕਮਿਸ਼ਨ ਨੂੰ ਪੰਚਾਇਤ ਚੋਣਾਂ ਤੋਂ ਪਹਿਲਾਂ ਸੁਰੱਖਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੀ ਕੀਤੀ ਅਪੀਲ ਕੁਝ ਥਾਵਾਂ 'ਤੇ ਦੁਰਵਿਵਹਾਰ ਦੀਆਂ ਰਿਪੋਰਟਾਂ ਤੋਂ....