ਪੰਜਾਬ

ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ, ਉਸਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼
ਚੰਡੀਗੜ, 18 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ ਚਲਾਣ ਪੇਸ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16....
ਮੁੱਖ ਸਕੱਤਰ ਵੱਲੋਂ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਨਿਰਦੇਸ਼ 
ਭ੍ਰਿਸ਼ਟਾਚਾਰ ਨੂੰ ਠੱਲ੍ਹਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ’ਤੇ ਦਿੱਤਾ ਜ਼ੋਰ ਲੰਬਿਤ ਕੇਸਾਂ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ, 18 ਅਪਰੈਲ : ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ....
ਪੰਜਾਬ ਸਰਕਾਰ ਵੱਲੋਂ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਮਿਲਣ ‘ਤੇ ਸਕਰੈਪ ਕੀਤੀਆਂ ਗੱਡੀਆਂ ਨੂੰ ਇਲੈਕਟ੍ਰਿਕ ਵਾਹਨਾਂ ‘ਚ ਬਦਲਣ ਦਾ ਭਰੋਸਾ
ਨਿਤਿਨ ਗਡਕਰੀ ਨੇ ਮੁੱਦੇ ਵਿਚਾਰਨ ਹਿੱਤ ਕੇਂਦਰ ਸਰਕਾਰ ਨਾਲ ਪੱਤਰ-ਵਿਹਾਰ ਲਈ ਕਿਹਾ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ....
ਸਪੀਕਰ ਸੰਧਵਾਂ ਵੱਲੋਂ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼ 
ਕਿਹਾ, ਕਾਨੂੰਨ ਦੇ ਰਾਜ ਵਿੱਚ ਹੀ ਲੋਕਾਂ ਦੀ ਭਲਾਈ ਯਕੀਨੀ, “ਅਖੌਤੀ ਨਿਆਂ” ਹਮੇਸ਼ਾ ਮਾਰੂ ਹੁੰਦੈ ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੀਨੀਅਰ ਪੱਤਰਕਾਰ ਅਤੇ ਲੇਖਕ ਜਗਤਾਰ ਸਿੰਘ ਭੁੱਲਰ ਦੀ ਪੰਜਾਬ ਦੇ ਸਾਲ 1978 ਤੋਂ 1995 ਦੇ ਚੁਣੌਤੀਆਂ ਭਰੇ ਦੌਰ, ਤਤਕਾਲੀ ਪੱਤਰਕਾਰੀ ਤੇ ਪੱਤਰਕਾਰਾਂ ਵੱਲੋਂ ਆਪਣੀ ਡਿਊਟੀ ਨਿਭਾਉਂਦਿਆਂ ਹੰਢਾਈਆਂ ਦੁਸ਼ਵਾਰੀਆਂ ਨੂੰ ਦਰਸਾਉਂਦੀ ਨਵੀਂ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼ ਕੀਤੀ। ਪ੍ਰੈਸ ਕਲੱਬ ਚੰਡੀਗੜ੍ਹ....
ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ: ਮੀਤ ਹੇਅਰ
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ ਸਾੜਨ 'ਤੇ ਕਾਬੂ ਪਾਉਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ। ਮੀਤ ਹੇਅਰ ਅੱਜ ਪੰਜਾਬ....
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ
ਚੰਡੀਗੜ੍ਹ, 18 ਅਪ੍ਰੈਲ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ....
ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ
ਚੰਡੀਗੜ੍ਹ, 17 ਅਪ੍ਰੈਲ : ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਸ੍ਰੀ ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਤ....
24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ 
ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਪੰਜਾਬ ਸਰਕਾਰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਦਰ ਉੱਤੇ ਭੁਗਤਾਨ ਦੀ ਇਜਾਜ਼ਤ ਨਹੀਂ ਦੇਵੇਗੀ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 17 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ....
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ
115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਪੁਲਿਸ ਨੇ ਬੀਤੇ ਦਿਨ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ....
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ 550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ 'ਤੇ 3304 ਵਿਅਕਤੀਆਂ ਦੀ ਲਈ ਤਲਾਸ਼ੀ ਚੰਡੀਗੜ੍ਹ, 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ....
ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ
ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ....
ਪੰਜਾਬ ‘ਚ ਤਾਪਮਾਨ 40 ਡਿਗਰੀ ਤੋਂ ਪਾਰ, ਮਾਝੇ ਅਤੇ ਦੁਆਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ
ਚੰਡੀਗੜ੍ਹ, 15 ਅਪ੍ਰੈਲ : ਲੂ ਨੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਮਾਝੇ-ਦੁਆਬੇ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਅੱਜ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 40.9 ਅਤੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ ਸੀ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ....
ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ : ਸਪੀਕਰ ਸੰਧਵਾਂ
ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। “ਪਿੰਡ ਬਚਾਓ-ਪੰਜਾਬ ਬਚਾਓ” ਸੰਸਥਾ ਵਲੋਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ “ਦੇਸ ਅੰਦਰ ਫ਼ੈਡਰਲਿਜ਼ਮ-ਚੁਣੌਤੀਆਂ ਅਤੇ ਸੰਭਾਵਨਾਵਾਂ”....
ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ : ਮੁੱਖ ਮੰਤਰੀ
ਅਜਿਹੇ ਅਖੌਤੀ ਸਿਆਸੀ ਆਗੂਆਂ ਨੇ ਹੀ ਵਜ਼ੀਫਾ ਰਾਸ਼ੀ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ-ਮੁੱਖ ਮੰਤਰੀ ਅਜਿਹੇ ਨੇਤਾਵਾਂ ਨੇ ਆਪਣੇ ਖਜ਼ਾਨੇ ਭਰ ਕੇ ਭਾਈਚਾਰੇ ਦੀ ਪਿੱਠ ਵਿਚ ਛੁਰਾ ਮਾਰਿਆ ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਮੁੱਖ ਮੰਤਰੀ ਨੇ ਸਮਾਗਮ ਦੌਰਾਨ ਸੰਤਾਂ ਨਾਲ ਪੰਗਤ ਵਿੱਚ ਲੰਗਰ ਵੀ ਛਕਿਆ ਰੋਪੜ, 15 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ....
ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ 'ਤੇ 'ਆਪ' ਆਗੂਆਂ ਨੇ ਜਤਾਇਆ ਗੁੱਸਾ, ਕਿਹਾ- ਉਹ ਕ੍ਰਾਂਤੀਕਾਰੀ ਨੇਤਾ ਹਨ, ਸੀਬੀਆਈ-ਈਡੀ ਉਨ੍ਹਾਂ ਨੂੰ ਨਹੀਂ ਡਰਾ ਸਕਦੀ
ਅਰਵਿੰਦ ਕੇਜਰੀਵਾਲ ਲੋਕਾਂ ਦੇ ਦਿਲਾਂ ਵਿੱਚ ਹੈ, ਉਸਨੂੰ ਕੋਈ ਨਹੀਂ ਮਿਟਾ ਸਕਦਾ, ਅਸੀਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜੇ ਹਾਂ : ਭਗਵੰਤ ਮਾਨ ਚੰਡੀਗੜ੍ਹ, 15 ਅਪ੍ਰੈਲ : 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਇਸ ਨੂੰ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ....