ਪੰਜਾਬ

ਪੰਜਾਬ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ : ਅਮਨ ਅਰੋੜਾ
ਰੋਜ਼ਗਾਰ ਉਤਪਤੀ ਮੰਤਰੀ ਨੇ "ਵਟ ਐਨ ਆਈਡੀਆ- ਸਟਾਰਟਅੱਪ ਚੈਲੇਂਜ" ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਢੁਕਵਾਂ ਮਾਹੌਲ ਸਿਰਜਿਆ ਜਾਵੇਗਾ ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ....
ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ
ਪੁਲਿਸ ਵੱਲੋਂ ਮੇਜਰ ਦੀ ਸ਼ਿਕਾਇਤ ਤੇ ਐਫਆਈਆਰ ਦਰਜ ਸਰਚ ਟੀਮ ਨੇ ਮੈਗਜ਼ੀਨ ਸਮੇਤ ਇੰਸਾਸ ਰਾਈਫਲ ਕੀਤੀ ਬਰਾਮਦ ਬਠਿੰਡਾ, 12 ਅਪ੍ਰੈਲ : ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ 'ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਘਟਨਾ ਨੂੰ ਕਿਸ ਨੇ....
ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ : ਭਗਵੰਤ ਮਾਨ
ਕਣਕ ਦੀ ਖਰੀਦ 'ਤੇ ਲਾਏ ਕੱਟ 'ਤੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ ਸੰਗਰੂਰ, 12 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ, ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ....
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਕੌਂਸਲ ਵਿੱਚ ਸੀਵਰੇਜ ਪਾਉਣ ਤੋਂ ਬਾਅਦ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਸਥਾਨਕ ਸਰਕਾਰਾਂ ਵਿਭਾਗ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਉਚ....
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ, ਚਾਰ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਵਿਅਕਤੀ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਖੇਪ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਡੀਆਈਜੀ ਫਿਰੋਜ਼ਪੁਰ ਰੇਂਜ ਚੰਡੀਗੜ੍ਹ/ਫਾਜ਼ਿਲਕਾ, 12 ਅਪ੍ਰੈਲ : ਪੰਜਾਬ ਪੁਲਿਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ 'ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ....
ਵਿਜੀਲੈਂਸ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਇਸ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ। ਅੱਜ ਇੱਥੇ ਇਸ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ....
ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਪਾਰੀ ਦਾ ਕੀਤਾ ਕਤਲ, ਲੱਖਾਂ ਦੀ ਲੁੱਟ ਕਰਕੇ ਹੋਏ ਫਰਾਰ
ਲੁਧਿਆਣਾ, 11 ਅਪ੍ਰੈਲ : ਲੁਧਿਆਣਾ 'ਚ ਮਨੀ ਐਕਸਚੇਂਜਰ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਪਾਰੀ ਦਾ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਵਪਾਰੀ 'ਤੇ ਸੂਏ ਨਾਲ ਕਈ ਵਾਰ ਹਮਲਾ ਕੀਤਾ। ਮ੍ਰਿਤਕ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ, ਰਸਤੇ 'ਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਬਦਮਾਸ਼ ਉਸ ਨੂੰ ਖੂਨ 'ਚ ਲੱਥ-ਪੱਥ ਛੱਡ ਕੇ ਲੱਖਾਂ ਦੀ ਲੁੱਟ ਕਰਕੇ ਫਰਾਰ ਹੋ ਗਏ। ਲੋਕਾਂ ਨੇ ਵਪਾਰੀ ਨੂੰ ਹਸਪਤਾਲ ਲੈ ਗਏ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਮਨਜੀਤ....
ਜਿਮਨੀ ਚੋਣ ਲਈ ਅਕਾਲੀ ਦਲ (ਬਾਦਲ) ਨੇ ਡਾ. ਸੁਖਵਿੰਦਰ ਸੁੱਖੀ ਅਤੇ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਜੰਟ ਕੱਟੂ ਨੂੰ ਉਤਾਰਿਆ ਚੋਣ ਮੈਦਾਨ 'ਚ
ਜਲੰਧਰ, 11 ਅਪ੍ਰੈਲ : ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਵਿਧਾਨ ਸਭਾ ਬੰਗਾਂ ਤੋਂ ਮੌਜ਼ੂਦਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼‍ਿਮਨੀ ਚੋਣ ਲਈ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ....
ਕੇਂਦਰ ਸਰਕਾਰ ਨੇ ਪੰਜਾਬਸਮੇਤ ਹੋਰਨਾਂ ਸੂਬਿਆਂ 'ਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਦਿੱਤੀ ਢਿੱਲ
ਚੰਡੀਗੜ੍ਹ, 11 ਅਪ੍ਰੈਲ : ਕੇਂਦਰ ਸਰਕਾਰ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਕਣਕ ਦੀ ਖਰੀਦ ਲਈ ਗੁਣਵੱਤਾ ਦੇ ਮਾਪਦੰਡਾਂ ਵਿੱਚ ਢਿੱਲ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਵਿਕਰੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਇਨ੍ਹਾਂ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਰਾਜ ਸਰਕਾਰਾਂ ਨੇ ਖਰੀਦ....
ਡਾ. ਬਲਬੀਰ ਨੇ ਨਰਸਾਂ ਨੂੰ 'ਇੱਕ ਪਿੰਡ ਗੋਦ ਲੈਣ, ਹਰੇਕ ਨਿਵਾਸੀ ਦੇ ਬੀ.ਪੀ., ਸ਼ੂਗਰ ਅਤੇ ਵਜ਼ਨ ਦੀ ਜਾਂਚ ਕਰਨ ਲਈ ਕਿਹਾ
ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਦਾ ਲਿਆ ਅਹਿਦ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਹਰ ਰੋਜ਼ ਕਸਰਤ ਲਈ ਇੱਕ ਘੰਟਾ ਕੱਢਣ ਦੀ ਕੀਤੀ ਅਪੀਲ ਪੀ.ਐਨ.ਆਰ.ਸੀ ਵੱਲੋਂ "ਪ੍ਰਸ਼ਾਸਕੀ ਹੁਨਰ ਅਤੇ ਨਰਸਿੰਗ ਸਿੱਖਿਆ ਵਿੱਚ ਨਵੀਨਤਮ ਰੁਝਾਨ" ਵਿਸ਼ੇ 'ਤੇ ਇੱਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਨਰਸਿੰਗ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਨਰਸਿੰਗ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਕਿਹਾ ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਦੇ....
ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ : ਜੰਜੂਆ
ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਨੂੰ ਚੌਕਸੀ ਵਧਾਉਣ ਅਤੇ ਸਟੇਟ ਤੇ ਜ਼ਿਲਾ ਪੱਧਰ 'ਤੇ ਨੋਡਲ ਅਫਸਰ ਤਾਇਨਾਤ ਕਰਨ ਲਈ ਆਖਿਆ ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਜਾਗਰੂਕ ਅਭਿਆਨ ਸ਼ੁਰੂ ਕਰੇਗਾ ਚੰਡੀਗੜ੍ਹ, 11 ਅਪਰੈਲ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ....
ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ
ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ 'ਚ ਸਹਾਈ ਹੋਵੇਗਾ ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਸ਼ਾਨਦਾਰ ਪੰਜ ਪਿਆਰਾ ਪਾਰਕ 'ਚ ਹੋਏ ਵਿਕਾਸ ਕਾਰਜਾਂ ਦੀ ਵੀ ਕੀਤੀ ਸਮੀਖਿਆ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਉਹਨਾਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਭੋਰਾ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਆਨੰਦਪੁਰ ਸਾਹਿਬ, 11 ਅਪ੍ਰੈਲ : ਪੰਜਾਬ....
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ :  ਜੌੜਾਮਾਜਰਾ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ : ਜੌੜਾਮਾਜਰਾ ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਚੰਡੀਗੜ੍ਹ, 11 ਅਪ੍ਰੈਲ : ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ....
ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ 'ਤੇ 13.63 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ
ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 11 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਾ. ਨਿੱਜਰ....
ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ : ਸੁਖਚੈਨ ਸਿੰਘ ਗਿੱਲ
ਚੰਡੀਗੜ੍ਹ, 10 ਅਪ੍ਰੈਲ : ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਤੇ ਐਨਐਸਏ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਪਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਹੋਰ 6 ਕੇਸਾਂ ਵਿੱਚ ਵੀ ਲੋੜੀਦਾ ਸੀ। ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ....