ਪੰਜਾਬ

ਧਰਤੀ ਹੇਠਲੇ ਘਟ ਰਹੇ ਪਾਣੀ ਨੂੰ ਲੈ ਕੇ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਸਰਕਾਰ
ਚੰਡੀਗੜ੍ਹ, 30 ਮਾਰਚ : ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਸੂਬੇ 'ਚ ਝੋਨੇ ਤੇ ਕਣਕ ਦੀ ਪੈਦਾਵਾਰ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ....
ਦੋ ਬਲਾਤਕਾਰੀਆਂ ਨੂੰ ਲੁਧਿਆਣਾ ਦੀ ਅਦਾਲਤ ਵਲੋਂ ਸੁਣਾਈ ਗਈ ਮੌਤ ਦੀ ਸਜ਼ਾ
ਲੁਧਿਆਣਾ, 30 ਮਾਰਚ : ਲੁਧਿਆਣਾ ਦੀ ਅਦਾਲਤ ਵਲੋਂ ਦੋ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਅੱਜ ਏ.ਡੀ.ਜੇ ਲੁਧਿਆਣਾ ਅਮਰਜੀਤ ਸਿੰਘ ਦੀ ਅਦਾਲਤ ਵਲੋਂ ਸੁਣਾਈ ਗਈ ਹੈ।ਜਾਣਕਾਰੀ ਮੁਤਾਬਿਕ, ਉਕਤ ਦੋਵੇਂ ਦੋਸ਼ੀ ਬੱਚੀ ਨੂੰ ਘਰੋਂ ਟੌਫ਼ੀਆਂ ਦਾ ਲਾਲਚ ਦੇ ਕੇ ਘਰੋਂ ਬਾਹਰ ਲੈ ਗਏ ਸਨ ਅਤੇ ਬਾਹਰ ਲਿਜਾ ਕੇ, ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿਚ ਉਹਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਦੋਰਾਹਾ ਪੁਲਿਸ ਦੇ ਵਲੋਂ ਉਕਤ ਦੋਵੇਂ ਦੋਸ਼ੀਆਂ ਦਾ ਟੈਸਟ ਕਰਕੇ, ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ....
ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਦੇ ਲੜਕੇ ਨੂੰ ਸਾਜਿਸ਼ ਤਹਿਤ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ
ਅਦਾਲਤ ਵੱਲੋੰ ਮੁਲਜ਼ਮ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਵਿਜੀਲੈਂਸ ਹਵਾਲੇ ਚੰਡੀਗੜ੍ਹ 30 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਾਬਕਾ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 60 ਲੱਖ ਰੁਪਏ ਵਿੱਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ ਵਿੱਚ ਵੇਚਣ ਦੇ ਦੋਸ਼ ਹੇਠ ਉਕਤ ਹਰਪ੍ਰੀਤ ਸਿੰਘ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਨੂੰ ਪਹਿਲਾਂ ਤੋਂ ਹੀ ਦਰਜ ਭ੍ਰਿਸ਼ਟਾਚਾਰ ਦੇ ਇੱਕ ਮੁਕੱਦਮੇ ਵਿੱਚ....
ਚੰਡੀਗੜ੍ਹ ਵਿੱਚ 'ਜਨਪਰਿਚੈ' ਬਾਰੇ ਇਕ-ਰੋਜ਼ਾ ਵਰਕਸ਼ਾਪ
ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ 'ਜਨਪਰਿਚੈ' ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਕਰ ਸਕਦੇ ਹਨ ਵਰਤੋਂ ਚੰਡੀਗੜ੍ਹ, 30 ਮਾਰਚ : 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ. ਪੰਜਾਬ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਅਤੇ ਐਨ.ਆਈ.ਸੀ. ਦਿੱਲੀ ਜਨਪਰਿਚੈ ਟੀਮ ਦੇ ਸਹਿਯੋਗ ਨਾਲ....
ਜਥੇਦਾਰ ਸਾਹਿਬ ’ਤੇ ਕੀਤੀ ਟਿੱਪਣੀ ਲਈ ਮੁੱਖ ਮੰਤਰੀ ਮਾਨ ਮੰਗੇ ਮੁਆਫ਼ੀ : ਐਡਵੋਕੇਟ ਧਾਮੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਨਿਖੇਧੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 88 ਲੱਖ ਦੇ ਵਜੀਫੇ ਤਕਸੀਮ ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ....
ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮਾਨ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ
ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀਃ ਮੁੱਖ ਮੰਤਰੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ ਚੰਡੀਗੜ੍ਹ, 29 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ....
ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ : ਮੀਤ ਹੇਅਰ
ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ 18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ ਚੰਡੀਗੜ੍ਹ, 29 ਮਾਰਚ : ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ....
ਮੁੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਦਾ ਅਪਮਾਨ ਕਰਨ ਲਈ ਸਿੱਖ ਸੰਗਤ  ਤੋਂ ਮੁਆਫੀ ਮੰਗਣ : ਡਾ. ਦਲਜੀਤ ਸਿੰਘ ਚੀਮਾ
ਕਿਹਾ ਕਿ ਗਲਤ ਢੰਗ ਨਾਲ ਹਿਰਾਸਤ ਵਿਚ ਲਏ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਚੰਡੀਗੜ੍ਹ, 29 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗਣ ਅਤੇ ਸੂਬੇ ਵਿਚ ਗਲਤ ਢੰਗ ਨਾਲ ਹਿਰਾਸਤ ਵਿਚ ਲਏ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ....
ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜਿਆਦਾ ਸੰਭਾਵਨਾਵਾਂ ਹੈ ਅਤੇ ਇਸ ਨੂੰ ਬੜ੍ਹਾਵਾ ਦਿੱਤੇ ਜਾਣ ਦੀ ਜ਼ਰੂਰਤ ਹੈ : ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ ਸਿਨੇਮਾ ਦਿਵਸ ਮੌਕੇ ਪੰਜਾਬੀ ਫਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਵੱਲੋਂ ਸਮਾਗਮ ਕਰਵਾਇਆ ਗਿਆ ਮਾਨਵੀ ਜੀਵਨ ਦੇ ਵਿਕਾਸ ਵਿੱਚ ਫਿਲਮਾਂ ਮਹੱਤਵਪੂਰਨ ਭੂਮਿਕਾ ਨਿਭਾਉਦੀਆਂ ਹਨ : ਕਟਾਰੂਚੱਕ ਐਸ.ਏ.ਐਸ ਨਗਰ, 29 ਮਾਰਚ : ਪੰਜਾਬੀ ਸਿਨੇਮਾ ਦਿਵਸ ਦੇ ਮੌਕੇ ਉੱਤੇ ਪੰਜਾਬੀ ਫਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬੀ....
ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ : ਮੁੱਖ ਮੰਤਰੀ ਸੁਖਵਿੰਦਰ ਸੁੱਖੂ
ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਉਠਾਇਆ ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ ਦੋਵੇਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਜੀ ਅਤੇ ਪਠਾਨਕੋਟ-ਡਲਹੌਜ਼ੀ ਰੋਪਵੇਅ ਸਥਾਪਤ ਕਰਨ ਲਈ ਸਹਿਮਤ ਚੰਡੀਗੜ੍ਹ, 29 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ....
ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਸੂਬਾ ਸਰਕਾਰ ਇਸ ਨੂੰ ਖ਼ਤਮ ਕਰਨ ਤੇ ਲੱਗੀ ਹੋਈ ਹੈ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ ਚੰਡੀਗੜ, 29 ਮਾਰਚ : ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ....
ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ : ਖੇਤੀਬਾੜੀ ਮੰਤਰੀ ਧਾਲੀਵਾਲ
ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ ਚੰਡੀਗੜ੍ਹ, 29 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ....
ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ ਸਰਾਵਾਂ, ਸੋਲਰ ਸਿਸਟਮ, ਭਾਈਚਾਰਕ ਭਲਾਈ ਦਵਾਖਾਨਾ, ਖੇਡਾਂ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਸ਼ਤਾਬਦੀਆਂ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ....
ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ
ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ, 28 ਮਾਰਚ : ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਅਗਾਊਂ ਅਰਜੀਆਂ ਨੂੰ ਵਿਚਾਰਨ ਲਈ ਭਾਰਤ ਦੇ ਚੋਣ....
ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀ ਕਰਨ ਦੀ ਲੋੜ : ਮੁੱਖ ਮੰਤਰੀ
ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ ਜਾਰੀ ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ। ਮੋਹਾਲੀ, 28 ਮਾਰਚ : ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਦੀ ਸਹੂਲਤ....