ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਮਚਾਰੀ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ।....
ਪੰਜਾਬ
• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼ • ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ • ਵੱਖ ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਕੀਤੀਆਂ ਲੜੀਵਾਰ ਮੀਟਿੰਗਾਂ ਚੰਡੀਗੜ੍ਹ, 28 ਮਾਰਚ : ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ....
ਸ਼ਹਿਰ ਵਾਸੀਆਂ ਨੂੰ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਕੇਂਦਰ, ਪਾਰਕ ਅਤੇ ਹੋਰ ਸਹੂਲਤਾਂ ਮਿਲਣਗੀਆਂ ਰਾਜਪੁਰਾ ਸ਼ਹਿਰ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 28 ਮਾਰਚ : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ। ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਪਾਇਆ ਚਾਨਣਾ ਇਸ ਸਮਾਗਮ ਵਿੱਚ ਕਈ ਸੂਬਿਆਂ ਦੇ ਮੰਤਰੀਆਂ, ਉਦਯੋਗਿਕ ਸੰਘਾਂ ਦੇ ਨੁਮਾਇੰਦਿਆਂ ਅਤੇ ਸੈਰ ਸਪਾਟਾ ਉਦਯੋਗ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 28 ਮਾਰਚ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ਵਿਚ ਸ਼ਮੂਲੀਅਤ ਕੀਤੀ ਜਿੱਥੇ ਹੋਰਨਾਂ....
ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਚੰਡੀਗੜ੍ਹ, 28 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ....
ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ ਚੰਡੀਗੜ੍ਹ, 28 ਮਾਰਚ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ....
ਚੰਡੀਗੜ੍ਹ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ। ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਫੜੇ ਗਏ ਪੰਜਾਬ ਦੇ 100....
ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਭਰਤੀ ਕੀਤੇ ਗਏ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਅੱਜ ਜਿਨ੍ਹਾਂ ਤਿੰਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਆਸ਼ੂ ਰਾਣੀ, ਸੀਮਾ ਰਾਣੀ ਅਤੇ....
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ....
ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੂਬਿਆਂ ਦੇ ਫੰਡਾਂ ਵਿੱਚ ਜਾਣ-ਬੁੱਝ ਕੇ ਅੜਿੱਕੇ ਡਾਹੁਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੇਂਦਰ ਸਰਕਾਰ ਦੇ ਕੋਝੇ ਹਥਕੰਡਿਆਂ ਨਾਲ ਸੰਘੀ ਢਾਂਚਾ ਕਮਜ਼ੋਰ ਹੋ ਰਿਹੈ ਆਰ.ਡੀ.ਐਫ. ਤੇ ਜੀ.ਐਸ.ਟੀ. ਦਾ ਬਣਦਾ ਹਿੱਸਾ ਲੈਣ ਦੀਆਂ ਪੰਜਾਬ ਦੀਆਂ ਕੋਸ਼ਿਸ਼ਾਂ ਨੂੰ ਨਹੀਂ ਪੈ ਰਿਹਾ ਬੂਰ ਚੰਡੀਗੜ੍ਹ, 27 ਮਾਰਚ : ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ....
ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਚੰਡੀਗੜ੍ਹ, 27 ਮਾਰਚ : ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ....
ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ। ਇਸ ਦੇ ਤਹਿਤ, ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਰਾਜ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ....
ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ ਸਿੱਖ ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ ਅੰਮ੍ਰਿਤਸਰ, 27 ਮਾਰਚ : ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ....
ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾ ਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ....