ਪੰਜਾਬ

ਸਾਡੇ ਦੇਸ਼ ਵਿੱਚ ਰੁਜ਼ਗਾਰ ਦੀ ਘਾਟ ਹੈ, ਜਿਸ ਕਾਰਨ ਨੌਜਵਾਨਾਂ ਨੂੰ ਬਾਹਰ ਜਾਣਾ ਪੈਂਦਾ ਹੈ : ਜਗਜੀਤ ਸਿੰਘ ਡੱਲੇਵਾਲ
ਖਨੌਰੀ, 12 ਫਰਵਰੀ 2025 : ਖਨੌਰੀ ਬਾਰਡਰ 'ਤੇ 78 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ 'ਤੇ ਹੋ ਰਹੀ ਮਹਾਪੰਚਾਇਤ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ। ਕਿਸਾਨ ਮਹਾਂਪੰਚਾਇਤ ਵਿੱਚ ਪਹੁੰਚੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਤੁਸੀਂ ਇੱਥੇ ਆ ਕੇ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਡੱਲੇਵਾਲ ਨੇ ਕਿਹਾ ਕਿ ਸਵਾਲ ਇਹ ਹੈ ਕਿ ਕੁਝ ਦਿਨ....
ਅੰਮ੍ਰਿਤਸਰ ਪੁਲਿਸ ਨੇ 2 ਕਿਲੋ 251 ਗ੍ਰਾਮ ਹੈਰੋਇਨ, ਨਗਦੀ, ਇੱਕ ਕਾਰ ਅਤੇ ਹਥਿਆਰ ਸਮੇਤ 5 ਨੂੰ ਕੀਤਾ ਕਾਬੂ
ਅੰਮ੍ਰਿਤਸਰ, 12 ਫ਼ਰਵਰੀ, 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਸਬੰਧਤ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਇੱਕ ਸਰਹੱਦੀ....
ਵਿਜੀਲੈਂਸ ਬਿਊਰੋ ਵੱਲੋਂ 'ਅਮਰੂਦ ਬਾਗ ਘੁਟਾਲੇ' ਵਿੱਚ ਧੋਖਾਧੜੀ ਨਾਲ 12 ਕਰੋੜ ਮੁਆਵਜ਼ਾ ਲੈਣ ਵਾਲਾ ਭਗੌੜਾ ਕਾਬੂ
ਚੰਡੀਗੜ੍ਹ, 12 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ....
ਪਟਿਆਲਾ ਪੁਲਿਸ ਨੇ 3 ਦੋਸੀਆਂ ਨੂੰ 5 ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਪਟਿਆਲਾ, 11 ਫਰਵਰੀ, 2025 : ਸੀ.ਆਈ.ਏ ਸਟਾਫ਼ ਪਟਿਆਲਾ ਨੇ ਤਿੰਨ ਖਤਰਨਾਕ ਅਪਰਾਧੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4 ਪਿਸਤੌਲ .32 ਬੋਰ ਅਤੇ 1 ਪਿਸਤੌਲ .315 ਬੋਰ ਸਮੇਤ 21 ਕਾਰਤੂਸ ਬਰਾਮਦ ਕੀਤੇ ਹਨ। ਦੋਸੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਦੇ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਜੁਲਾਈ 2024 ਤੋਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਪਹਿਲਾਂ ਦੋ ਮਾਮਲਿਆਂ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਹੈ। ਪਟਿਆਲਾ ਐਸਐਸਪੀ....
ਮੋਟਰਸਾਈਕਲ ਨੂੰ ਕਾਰ ਨੇ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, ਇੱਕ ਜਖ਼ਮੀ
ਮਾਛੀਵਾੜਾ, 10 ਫਰਵਰੀ 2025 : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਰੋਡ ਤੇ ਸਥਿਤ ਸ਼ਿਵਾ ਪੈਲੇਸ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇੱਕ ਸਟੋਰ ਤੇ ਕੰਮ ਕਰਦੇ ਸਨ ਤੇ ਆਪਣਾ ਕੰਮ ਖ਼ਤਮ ਕਰਕੇ ਵਾਪਸ ਆਪਣੇ ਘਰ ਨੂੰ ਚੱਲੇ ਸੀ, ਜਦੋਂ ਉਹ ਸ਼ਿਵਾ ਮੈਰਿਜ ਪੈਲੇਸ ਦੇ ਨਜਦੀਕ ਪੁੱਜੇ ਤਾਂ ਉਨ੍ਹਾਂ ਨੂੰ....
ਪਟਿਆਲਾ ਕੂੜੇ ਦੇ ਢੇਰ ਤੋਂ ਮਿਲੇ ਰਾਕੇਟ ਲਾਂਚਰ, ਪੁਲਿਸ ਨੇ ਲਏ ਕਬਜੇ 'ਚ, ਜਾਂਚ ਸ਼ੁਰੂ
ਪਟਿਆਲਾ, 10 ਫਰਵਰੀ 2025 : ਪਟਿਆਲਾ ਦੇ ਰਾਜਪੁਰਾ ਨੂੰ ਜਾਂਦੀ ਰੋਡ ਤੇ ਇੱਕ ਸਕੂਲ ਦੇ ਨਜਦੀਕ ਲੱਗੇ ਕੂੜੇ ਦੇ ਢੇਰ ਤੋਂ 7-8 ਦੇ ਕਰੀਬ ਰਾਕੇਟ ਲਾਂਚਰ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਰਾਕੇਰ ਲਾਂਚਰ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਇਸ ਸਬੰਧੀ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਇੱਕ ਰਾਹਗੀਰ ਨੇ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਬੰਬ ਨਿਰੋਧਕ ਦਸਤਾ ਵੀ ਮੌਕੇ ਤੇ ਪੁੱਜਿਆ। ਉਨ੍ਹਾਂ ਦੱਸਿਆ ਕਿ....
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ....
ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨਗੇ : ਸਰਵਨ ਸਿੰਘ ਪੰਧੇਰ 
ਸੰਯੁਕਤ ਕਿਸਾਨ ਮੋਰਚਾ ਵੱਲੋਂ 12 ਫਰਵਰੀ ਨੂੰ ਬੁਲਾਈ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ ਖਨੌਰੀ, 10 ਫ਼ਰਵਰੀ 2025 : ਖਨੌਰੀ ਸਰਹੱਦ ਵਿਖੇ ਕਿਸਾਨਾਂ ਦੇ ਅੰਦੋਲਨ ਨੂੰ ਚਲਦਿਆਂ 13 ਫਰਵਰੀ ਨੂੰ ਕਰੀਬ ਇੱਕ ਸਾਲ ਪੂਰੇ ਹੋਣ ਵਾਲੇ ਹਨ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੇ ਵੱਲੋਂ ਇੱਕ ਵੱਡੀ ਪ੍ਰੈਸ ਕਾਨਫਰੰਸ ਕਰਕੇ 13 ਤਰੀਕ ਨੂੰ ਹੋਣ ਵਾਲੇ ਸਮਾਗਮਾਂ ਬਾਰੇ ਦੱਸਿਆ ਗਿਆ ਹੈ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਕਿ 11, 12 ਅਤੇ 13 ਤਰੀਕ ਨੂੰ ਸ਼ੰਭੂ ਬਾਰਡਰ ਤੇ ਵੱਖ-ਵੱਖ ਸਮਾਗਮਾਂ ਦਾ....
ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ :ਈਟੀਓ
ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਚੰਡੀਗੜ੍ਹ, 10 ਫਰਵਰੀ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਟੈਸਟਿੰਗ ਤੋਂ ਲਗਭਗ....
ਸਭਰਾ ਵਿਖੇ ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 2 ਦੀ ਮੌਤ, ਕਈ ਜ਼ਖ਼ਮੀ
ਹਰੀਕੇ ਪੱਤਣ, 9 ਫਰਵਰੀ 2025 : ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਵਿੱਚ ਕਰਵਾਏ ਗਏ ਸਹਿਜ ਪਾਠ ਦੌਰਾਨ ਇੱਕ ਘਰ ਦੀ ਛੱਤ ਡਿੱਗ ਗਈ, ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਉਰਫ਼ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਪਾਠ ਦਾ ਭੋਗ ਪੈ ਰਿਹਾ ਸੀ ਅਤੇ ਕਈ ਲੋਕ ਉਸ ਦੇ ਘਰ ਆਏ ਹੋਏ ਸਨ। ਦੱਸਿਆ ਜਾ ਰਿਹਾ....
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ ਚੰਡੀਗੜ, 9 ਫਰਵਰੀ 2025 : ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ....
ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਨਾਸਿਕ ਛਾਉਣੀ 'ਚ ਤਾਇਨਾਤ ਫ਼ੌਜੀ ਗ੍ਰਿਫ਼ਤਾਰ
ਅੰਮ੍ਰਿਤਸਰ, 08 ਫਰਵਰੀ 2025 : ਮਹਾਰਾਸ਼ਟਰ 'ਚ ਨਾਸਿਕ ਆਰਮੀ ਛਾਉਣੀ 'ਚ ਤਾਇਨਾਤ ਨਾਇਕ ਸੰਦੀਪ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ ਜਿਸ ਰਾਹੀਂ ਉਸ ਨੇ ਫ਼ੌਜ ਦੀ ਖੁਫੀਆ ਜਾਣਕਾਰੀ ਅਤੇ ਰਾਜ਼ ਆਈ.ਐੱਸ.ਆਈ. ਨੂੰ ਮੁਹੱਈਆ ਕਰਵਾਏ ਹਨ। ਉਕਤ ਕੰਮ ਲਈ ਮੁਲਜ਼ਮਾਂ ਨੇ ਵੱਖ-ਵੱਖ ਥਾਵਾਂ ਤੋਂ ਕੁੱਲ 15 ਲੱਖ ਰੁਪਏ ਇਕੱਠੇ ਕੀਤੇ ਹੋਣ ਦਾ ਖੁਲਾਸਾ ਹੋਇਆ ਹੈ। ਐਸਐਸਪੀ (ਦਿਹਾਤੀ) ਚਰਨਜੀਤ....
ਪੰਜਾਬ ਸਰਕਾਰ ਨੇ ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ
ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ ਚੰਡੀਗੜ੍ਹ, 8 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਲੈ ਕੇ ਉਸਾਰੂ ਸੇਧ ਦੇਣ ਦੀ ਲੋੜ : ਰਾਜਪਾਲ ਕਟਾਰੀਆ
ਚੰਡੀਗੜ੍ਹ, 8 ਫਰਵਰੀ, 2025 : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਆਯੋਜਿਤ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਤਣਾਅ ਪ੍ਰਬੰਧਨ ਅਤੇ ਨਸ਼ਾ ਛੁਡਾਊ ਵਿਸ਼ੇ 'ਤੇ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕਿਹਾ ਕਿ ਵਿਕਸਤ ਭਾਰਤ 2047 ਦੇ ਸੁਨਹਿਰੀ ਸੁਪਨੇ ਨੂੰ ਸਾਕਾਰ ਕਰਨ ਦੀ ਜ਼ਿੰਮੇਵਾਰੀ ਤਾਕਤਵਰ ਨੌਜਵਾਨ ਪੀੜ੍ਹੀ ਦੇ ਮੋਢਿਆਂ 'ਤੇ ਹੈ। ਰਾਜਪਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਲੈ ਕੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਦੇਣ ਦੀ....
ਨੌਜਵਾਨਾਂ ਨੂੰ ਗੈਰਕਾਨੂੰਨੀ ਢੰਗ ਨਾਲ ਬਾਹਰ ਭੇਜਣ ਵਾਲੇ ਏਜੰਟਾਂ ਖਿਲਾਫ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ, ਹਿੱਟ ਲਿਸਟ 'ਚ 23 ਏਜੰਟ
ਚੰਡੀਗੜ੍ਹ, 7 ਫਰਵਰੀ 2025 : ਸੂਬੇ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਢੰਗ ਨਾਲ ਬਾਹਰ ਭੇਜਣ ਵਾਲੇ ਏਜੰਟਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਅਜਿਹੇ ਏਜੰਟਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਹੈ, ਜਿਸ ਵਿੱਚ 23 ਗੈਰ ਕਾਨੂੰਨੀ ਇੰਮੀਗ੍ਰੇਸ਼ਨ ਮਾਫੀਆ ਹਿੱਟ ਲਿਸਟ ਵਿੱਚ ਸ਼ਾਮਲ ਹਨ। ਲਿਸਟ ਵਿੱਚ ਸ਼ਾਮਲ ਏਜੰਟਾਂ ਤੇ ਪਰਚੇ ਵੀ ਦਰਜ ਹਨ। ਪੁਲੀਸ ਰਿਕਾਰਡ ਵਿੱਚ ਇਨ੍ਹਾਂ ਮਾਫੀਆ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਪੰਜਾਬ....