ਪੰਜਾਬ

ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ; ਪਹਿਲੇ ਪੜਾਅ ਤਹਿਤ 15000 ਮਕਾਨਾਂ ਦਾ ਹੋਵੇਗਾ ਨਿਰਮਾਣ: ਅਮਨ ਅਰੋੜਾ
ਪਹਿਲੇ ਪੜਾਅ ਲਈ ਟੈਂਡਰ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ....
ਸਿੰਚਾਈ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਮੁਹੱਈਆ ਕਰਵਾਈ ਜਾ ਰਹੀ ਹੈ ਵਿੱਤੀ ਅਤੇ ਤਕਨੀਕੀ ਸਹਾਇਤਾ: ਡਾ ਨਿੱਜਰ
ਭੂਮੀ ਤੇ ਜਲ ਸੰਭਾਲ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤਾ ਕਾਲ ਅਟੈਂਸ਼ਨ ਦਾ ਜਵਾਬ ਚੰਡੀਗੜ੍ਹ, 11 ਮਾਰਚ : ਭੂਮੀ ਅਤੇ ਜਲ ਸੰਭਾਲ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਦੇ ਖੇਤਾਂ ਤੇ ਉਪਲੱਭਧ ਨਹਿਰੀ/ਜ਼ਮੀਨਦੋਜ਼ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਈਪਲਾਇਨ ਸਿਸਟਮ ਅਤੇ ਮਾਇਕਰੋ ਇਰੀਗੇਸ਼ਨ (ਤੁਪਕਾ ਅਤੇ ਫੁਆਰਾ) ਸਿੰਚਾਈ ਸਿਸਟਮ ਦੇ ਪ੍ਰੋਜੈਕਟਾਂ 'ਤੇ ਵਿੱਤੀ ਅਤੇ ਤਕਨੀਕੀ ਸਹਾਇਤਾ ਉਪਲਭਧ....
ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਅਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ 
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਵਿੱਚ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਚੁੱਕਿਆ ਕਦਮ ਚੰਡੀਗੜ੍ਹ, 10 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ....
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ
ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦਾ ਹੈ ਮਾਮਲਾ ਚੰਡੀਗੜ੍ਹ: 10 ਮਾਰਚ : ਵਿਜੀਲੈਂਸ ਬਿਓਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁੱਕ ਆੳ੍ਵਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਪਿਛਲੇ ਦਿਨੀ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਵਿਧਾਇਕਾਂ ਨਾਲ ਬਹਿਸ ਦੌਰਾਨ ਚੰਨੀ ਦਾ ਨਾਂ ਲੈ ਕੇ ਇਸ਼ਾਰਾ ਕੀਤਾ ਸੀ ਕਿ ਉਹ ਹੁਣ ਜਲਦੀ ਹੀ ਸਲਾਖਾਂ ਪਿੱਛੇ ਬੰਦ ਹੋਣਗੇ।....
“ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ” : ਰਾਜਾ ਵੜਿੰਗ
ਚੰਡੀਗੜ੍ਹ, 10 ਮਾਰਚ : ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬੱਜਟ ਵਿੱਚ ਗਏ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ, ਉਨ੍ਹਾਂ ਕਿਹਾ ਕਿ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ, “ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ”....
ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਦੀ ਰਿਸ਼ਵਤ ਲੈਂਦਾ ਆਰਕੀਟੈਕਟ ਕਾਬੂ
ਚੰਡੀਗੜ੍ਹ, 10 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ....
'ਕੱਚੇ ਅਧਿਆਪਕ ਪੱਕੇ ਕੀਤੇ ਜਾ ਰਹੇ ਹਨ' : ਸਿੱਖਿਆ ਮੰਤਰੀ  ਬੈਂਸ
ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੱਚੇ ਤੌਰ ਉਤੇ ਅਤੇ ਐਡਹਾਕ ਤੌਰ ਕੰਮ ਕਰਦੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਮੈਟਰੋਐਸ ਸਕੂਲਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੈਟਰੋਰੀਐਸ ਸਕੂਲਾਂ ਨੂੰ ਐਮੀਨੈਂਸ ਸਕੂਲ ਵਿੱਚ ਤਬਦੀਲ ਕਰਨ ਦੀ ਕੋਈ ਨੀਤੀ ਨਹੀਂ ਹੈ। ਇਨ੍ਹਾਂ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ....
ਵਿੱਤ ਮੰਤਰੀ ਚੀਮਾ ਵੱਲੋਂ ਬਜਟ ਵਿੱਚ ਸਿੱਖਿਆ ਖੇਤਰ ਲਈ 17 ਹਜ਼ਾਰ 72 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਪੇਸ਼
ਬਿਨਾਂ ਕੋਈ ਨਵਾਂ ਟੈਕਸ ਲਗਾਏ ਬਜਟ ਪੇਸ਼ ਕੀਤਾ : ਹਰਪਾਲ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਵਿਧਾਨ ਸਭਾ ਵਿੱਚ ਪੇਸ਼ ਸਿੱਖਿਆ ਲਈ ਰੱਖਿਆ 17 ਹਜ਼ਾਰ 72 ਕਰੋੜ ਰੁਪਏ ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਰੱਖਣ ਦੀ ਤਜਵੀਜ਼ ਚੰਡੀਗੜ੍ਹ, 10 ਮਾਰਚ : ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਚੋਣਾਂ ਤੋਂ ਪਹਿਲਾਂ ਗਰੰਟੀ....
ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ - ਜਿੰਪਾ 
ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ....
 ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ, ਬਜਟ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ - ਮਾਨ 
ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ....
ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ
ਚੰਡੀਗੜ੍ਹ, 09 ਮਾਰਚ : ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਇੱਕ ਗੈਰ-ਸਰਕਾਰੀ ਮਤਾ ਪਾਸ ਕੀਤਾ ਗਿਆ ਹੈ, ਜਿਸ ਤਹਿਤ ਮਹਿੰਗੀਆਂ ਦਰਾਂ 'ਤੇ ਦਵਾਈਆਂ ਦੀ ਕੀਮਤ ਨਿਰਧਾਰਤ ਕਰਕੇ ਆਮ ਆਦਮੀ ਨੂੰ ਲੁੱਟਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਇਹ ਗੈਰ-ਸਰਕਾਰੀ ਮਤਾ ਅੱਜ ਇੱਥੇ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤਾ ਗਿਆ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੇਸ਼ ਕੀਤੇ ਜਵਾਬ ਉਪਰੰਤ....
ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ ਮੁੱਦੇ ਨੂੰ ਲੈ ਕੇ ਵਿਧਾਨ ਸਭਾ ‘ਚ ਮਾਹੌਲ ਗਰਮਾਇਆ, ਕਾਂਗਰਸ ਅਤੇ ਆਪ ਦੇ ਮੰਤਰੀਆਂ-ਵਿਧਾਇਕਾਂ ‘ਚ ਹੋਈ ਤਿੱਖੀ ਬਹਿਸ
ਚੰਡੀਗੜ੍ਹ, 09 ਮਾਰਚ : ਵਿਧਾਨ ਸਭਾ ਦੇ ਬੱਜਟ ਇਜਲਾਸ ਦੇ ਅੱਜ ਚੌਥੇ ਦਿਨ ਸਦਨ ਦੀ ਕਾਰਵਾਈ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਜ਼ੋਰੋ ਖਰੋਸ਼ ਨਾਲ ਉਠਾਇਆ ਗਿਆ। ਜਿਸ ਕਰਕੇ ਕਾਂਗਰਸੀ ਵਿਧਾਇਕਾਂ ਅਤੇ ਸਰਕਾਰ ਦੇ ਮੰਤਰੀਆਂ-ਵਿਧਾਇਕਾਂ ਵਿੱਚ ਤਿੱਖੀ ਜਵਾਬ ਤਲਬੀ ਹੋਈ।ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰ ਨੂੰ ਸਵਾਲ ਕਰਦਿਆਂ ਸਵਾਲ ਕੀਤਾ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਇਨਸਾਫ ਦੀ ਮੰਗ....
ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ, ਸਰਕਾਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 9 ਮਾਰਚ : ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਪੀਕਰ ਸ. ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ....
ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਗਟਾਈ ਸ਼ਰਧਾ
ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹਰਿਆਣਾ ਕਮੇਟੀ ਸਬੰਧੀ ਸੌਂਪੇ ਮੰਗ ਪੱਤਰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 09 ਮਾਰਚ : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਸ਼ਟਰਪਤੀ ਨੂੰ ਪਤਾਸਾ ਪ੍ਰਸ਼ਾਦ....
ਪੈਨਸ਼ਨ ਦੀਆਂ ਬੇਨਿਯਮੀਆਂ ਦਰੁਸਤ ਕਰਕੇ ਅਸਲ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ, 09 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ ਜਲਦ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਹੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ ਸਰਕਾਰ ਪਿਛਲੀਆਂ ਬੇਨਿਯਮੀਆਂ ਨੂੰ ਦੂਰ ਕਰਕੇ ਇਸ ਨੂੰ ਸਟਰੀਮ ਲਾਈਨ ਕਰ ਰਹੀ ਹੈ। ਡਾ....