ਪੰਜਾਬ

ਸਰਕਾਰ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਨਿੱਜਰ
ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 09 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ....
ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ : ਮੁੱਖ ਮੰਤਰੀ ਭਗਵੰਤ ਮਾਨ 
ਚੰਡੀਗੜ੍ਹ, 08 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਓਹਾਰ ਅਤੇ ਕੌਮਾਂਤਰੀ ਮਹਿਲਾ ਦਿਵਸ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਮਹਿਲਾ ਦਿਵਸ ‘ਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ਕਿ ” ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ, ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ ਜ਼ਿੰਮੇਵਾਰੀਆਂ ਤਹਿਤ ਵਿਸ਼ੇਸ਼ ਰੋਲ ਅਦਾ ਕਰਦੀ ਹੈ, ਆਓ ਆਪਣੇ ਸਮਾਜ ਨੂੰ ਮਰਦ ਪ੍ਰਧਾਨ ਦੇ ਨਾਮ ਤੋਂ ਮੁਕਤ ਕਰੀਏ ਤੇ ਔਰਤ....
ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ, ਇੱਕ ਦੀ ਮੌਤ, ਦੂਜੇ ਦੀ ਭਾਲ ਜਾਰੀ 
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨ ਦਰਿਆ ਵਿੱਚ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਕਪੂਰਥਲਾ ਅਤੇ ਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇਬਨ ਜ਼ਿਲ੍ਹਾ ਕਪੂਰਥਲਾ ਹੋਲਾ ਮਹੱਲਾ ਆਨੰਦਪੁਰ ਸਾਹਿਬ ਗਏ ਹੋਏ ਸਨ। ਇਸ ਸੰਬੰਧੀ....
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਅੰਮ੍ਰਿਤਸਰ ਆਉਣਗੇ
ਚੰਡੀਗੜ੍ਹ, 8 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਆਉਣਗੇ, ਰਾਸ਼ਟਰਪਤੀ ਦੀ ਆਮਦ ਮੌਕੇ ਭਲਕੇ ਅੰਮ੍ਰਿਤਸਰ ਸ਼ਹਿਰ ਦੀਆਂ ਕਈ ਸੜਕਾਂ ਅਤੇ ਆਵਾਜਾਈ ਬੰਦ ਰਹੇਗੀ ਅਤੇ ਰੂਟ ਬਦਲੇ ਜਾਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਦੁਪਹਿਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਇਸ ਦੌਰਾਨ ਰਾਸ਼ਟਰਪਤੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਧਾਮ ਦੇ ਦਰਸ਼ਨ ਕਰਨਗੇ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਅੰਮ੍ਰਿਤਸਰ....
ਕੈਗ ਦੀ ਰਿਪੋਰਟ ‘ਚ ਖੁਲਾਸਾ, ਪੰਜਾਬ ਵਿੱਚ 14 ਗ੍ਰਾਮ ਪੰਚਾਇਤਾਂ ਵਿੱਚ 18 ਮ੍ਰਿਤਕ ਵਿਅਕਤੀ ਵਿਕਾਸ ਕਾਰਜ ਕਰਦੇ ਪਾਏ ਗਏ
37 ਪੰਚਾਇਤਾਂ ‘ਚ 315 ਅਜਿਹੇ ਕੇਸ ਆਏ ਸਾਹਮਣੇ ਜਿਨ੍ਹਾਂ ‘ਚ ਇੱਕੋ ਪਰਿਵਾਰ ਨੂੰ ਦੋ-ਦੋ ਜੌਬ ਕਾਰਡ ਜਾਰੀ ਕੀਤੇ ਗਏ ਚੰਡੀਗੜ੍ਹ, 8 ਮਾਰਚ : ਪੰਜਾਬ ਵਿੱਚ 14 ਗ੍ਰਾਮ ਪੰਚਾਇਤਾਂ ਵਿੱਚ 18 ਮ੍ਰਿਤਕ ਵਿਅਕਤੀ ਵਿਕਾਸ ਕਾਰਜ ਕਰਦੇ ਪਾਏ ਗਏ ਹਨ। ਇਨ੍ਹਾਂ ਮ੍ਰਿਤਕਾਂ ਦੀ ਹਾਜ਼ਰੀ ਵੀ ਮਨਰੇਗਾ ਰਜਿਸਟਰਾਂ ਵਿੱਚ ਦਰਜ ਹੁੰਦੀ ਰਹੀ ਅਤੇ ਜੌਬ ਕਾਰਡ ਵੀ ਅੱਪਡੇਟ ਕੀਤੇ ਜਾਂਦੇ ਰਹੇ। ਭਾਰਤ ਦੇ ਕੰਪਟਰੋਲਰ ਐਂਡ ਆਡਿਟ ਜਨਰਲ (ਕੈਗ) ਦੀ ਸਾਲ 2023 ਦੀ ਪਹਿਲੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਅਨੁਸਾਰ....
ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ : ਭਗਵੰਤ ਮਾਨ
ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ 'ਚ ਵੱਡੀ ਪੱਧਰ 'ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਚੰਡੀਗੜ੍ਹ, 07 ਮਾਰਚ : ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ....
ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਦੀ ਕਮਾਈ ਕੀਤੀ : ਅਮਨ ਅਰੋੜਾ
ਚੰਡੀਗੜ੍ਹ, 07 ਮਾਰਚ : ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ....
ਮੁੱਖ ਮੰਤਰੀ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ : ਮੰਤਰੀ ਜਿੰਪਾ
ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ ਕਰ ਦਿੱਤੇ ਹਨ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਸਦਕਾ 01 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ ਹਾਲਤ ਤੋਂ ਦੋਆਬਾ ਇਲਾਕਾ ਖਾਸ ਤੌਰ 'ਤੇ ਹੁਸ਼ਿਆਰਪੁਰ ਵਾਸੀ ਬਹੁਤ ਦੁਖੀ ਸਨ। ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹੁੰਦੇ....
ਹੁੱਲੜਬਾਜਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਦਾ ਕੀਤਾ ਕਤਲ
ਸ੍ਰੀ ਆਨੰਦਪੁਰ ਸਾਹਿਬ, 07 ਮਾਰਚ : ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਨਿਹੰਗ ਸਿੰਘ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਪ੍ਰਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਹਰਬੰਸ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਤੇ ਉਕਤ ਨੌਜਵਾਨਾਂ ਨੇ ਨਿਹੰਗ ਪ੍ਰਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ....
ਕਾਂਗਰਸ ਤੇ ਭਾਜਪਾ ਦੀ ਸਰਕਾਰ ਵਾਲੇ ਕਈ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਬਹੁਤ ਬੇਹਤਰ ਹੈ : ਭਗਵੰਤ ਮਾਨ
ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ ਤੋਂ ਭਟਕਾ ਨਹੀਂ ਸਕਦੀ ਇਕ ਆਮ ਆਦਮੀ ਦੇ ਪੁੱਤਰ ਦੇ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਖਾਰ....
ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦੇ ਮੁੱਦੇ ਤੇ ਹਰਜੋਤ ਸਿੰਘ ਬੈਂਸ ਅਤੇ ਸੁਖਪਾਲ ਸਿੰਘ ਖਹਿਰਾ ਵਿੱਚਕਾਰ ਹੋਈ ਤਿੱਖੀ ਬਹਿਸ
ਚੰਡੀਗੜ੍ਹ, 07 ਮਾਰਚ : ਪੰਜਾਬ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਣ ਦੇ ਮੁੱਦੇ ਉਤੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿੱਚਕਾਰ ਤਿੱਖੀ ਬਹਿਸ ਹੋਈ। ਸੁਖਪਾਲ ਸਿੰਘ ਖਹਿਰਾ ਨੇ ਜਦੋਂ ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਿਆ ਕਿ ਜਦੋਂ ਰਾਜਪਾਲ ਨੇ ਸਿੰਗਾਪੁਰ ਲਈ ਪ੍ਰਿੰਸੀਪਲਾਂ ਦੇ ਭੇਜਣ ਸਬੰਧੀ ਚੋਣ ਬਾਰੇ ਪੁੱਛਿਆ ਤਾਂ ਮੁੱਖ ਮੰਤਰੀ ਨੇ ਜਾਣਕਾਰੀ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹ ਸਲੈਕਟਿਡ ਹਨ, ਲਿਹਾਜ਼ਾ ਉਨ੍ਹਾਂ ਨੂੰ....
ਕੋਈ ਵੀ ਸਰਕਾਰੀ ਅਧਿਕਾਰੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ : ਮੀਤ ਹੇਅਰ
ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਓ ਮਤੇ ਉੱਤੇ ਦਿੱਤਾ ਜਵਾਬ, ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਚੰਡੀਗੜ੍ਹ, 07 ਮਾਰਚ : ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਹੈਡਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ....
ਇਨਸਾਫ ਦੀ ਮੰਗ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ  
ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ, ਅਸੀਂ ਤੁਹਾਨੂੰ ਇਨਸਾਫ਼ ਦੇਵਾਂਗੇ : ਕੈਬਨਿਟ ਮੰਤਰੀ ਧਾਲੀਵਾਲ ਸਮਾਂ ਦੱਸੋ, ਕਿੰਨੇ ਸਮੇਂ 'ਚ ਕਾਰਵਾਈ ਕਰੋਗੇ : ਬਲਕੌਰ ਸਿੰਘ ਚੰਡੀਗੜ੍ਹ, 7 ਮਾਰਚ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਸਿੱਧੂ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤ ਦਾ ਕਤਲ ਹੋਏ ਨੂੰ 11 ਮਹੀਨੇ ਹੋ ਗਏ ਹਨ, ਪਰ ਅਜੇ ਤੱਕ....
ਆਪ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੀਡੀਆ ’ਤੇ  ਬੋਲਿਆ ਹਮਲਾ : ਸੁਖਬੀਰ ਸਿੰਘ ਬਾਦਲ
ਮਾਨ ਸਰਕਾਰ ਕਾਨੂੰਨ ਵਿਵਸਥਾ ਬਰਕਰਾਰ ਰੱਖਣ 'ਚ ਨਾਕਾਮ, ਕੀਤਾ ਜਾਵੇ ਬਰਖ਼ਾਸਤ ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੌਂਪਿਆ ਮੰਗ ਪੱਤਰ ਅਜੀਤ ਅਖਬਾਰ ਦੇ ਐਮ ਡੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਮੰਗੀ਼ ਸਿੱਧੂ ਮੂਸੇਵਾਲਾ ਦੇ ਕਤਲ ਦੀ ਵੀ ਜਾਂਚ ਮੰਗੀ ਤੇ ਕਿਹਾ ਕਿ ਮੁੱਖ ਮੰਤਰੀ ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਚੰਡੀਗੜ੍ਹ, 07 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ....
ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਚੰਡੀਗੜ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ, ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ ਪੂਰੀ ਕੀਤੀ ਹੈ , ਦੇ ਨਵੇਂ ਬੈਚ ਨਾਲ ਪਲੇਠੀ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਧਿਕਾਰੀ ਜਿਨਾਂ ਵਿੱਚ ਆਕਰਸ਼ੀ ਜੈਨ, ਜਯੰਤ ਪੁਰੀ ਅਤੇ ਡਾਕਟਰ ਵਿਨੀਤ ਅਹਲਾਵਤ ਸ਼ਾਮਲ ਹਨ, ਨੇ ਸੋਮਵਾਰ ਨੂੰ ਇੱਥੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਨੌਜਵਾਨ....