ਪੰਜਾਬ

ਨੰਗਲ ਫਲਾਈਓਵਰ ਮਿੱਥੇ ਸਮਾਂ ਸੀਮਾ ਵਿੱਚ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਹਰਜੋਤ ਸਿੰਘ ਬੈਂਸ 
ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ....
ਮੁੱਖ ਮੰਤਰੀ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਨੂੰ ਹੁਕਮ ਨਹੀਂ ਦੇ ਸਕਦੀ ਕੇਂਦਰ ਸਰਕਾਰ ਬੀ.ਬੀ.ਐਮ.ਬੀ. ਸਿਰਫ ਡੈਮਾਂ ਦੇ ਪ੍ਰਬੰਧਨ ਦੀ ਨਜ਼ਰਸਾਨੀ ਲਈ, ਪਾਣੀ ਦੀ ਵੰਡ ਨਾਲ ਬੋਰਡ ਦਾ ਕੋਈ ਲੈਣਾ-ਦੇਣਾ ਨਹੀਂ ਭਾਰਤ ਸਰਕਾਰ ਦੇ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਪੰਜਾਬ ਨਾਲ ਘੋਰ ਬੇਇਨਸਾਫੀ, ਨਿਰਆਧਾਰ ਅਤੇ ਸਰਾਸਾਰ ਅਨਿਆਂ ਕਰਨ ਵਾਲੀਆਂ ਹਦਾਇਤਾਂ ਤੁਰੰਤ ਵਾਪਸ ਲੈਣ ਦੀ ਮੰਗ ਚੰਡੀਗੜ੍ਹ, 14 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ....
ਪੰਚਾਇਤ ਮੰਤਰੀ ਭੁੱਲਰ ਨੇ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ
ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ 'ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਨਾਜਾਇਜ਼ ਕਬਜ਼ਾ ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਕਰਾਂਗੇ ਹੋਰ ਮਜ਼ਬੂਤ: ਲਾਲਜੀਤ ਸਿੰਘ ਭੁੱਲਰ ਹੁਸ਼ਿਆਰਪੁਰ, 14 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ....
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ 8 ਘੰਟੇ ਅਤੇ ਘਰੇਲੂ ਖਪਤਕਾਰਾਂ ਲਈ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਈ.ਟੀ.ਓ
ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ, ਲੋੜ ਪੈਣ ‘ਤੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਇਸ ਸਾਲ ਕੋਈ ਘਟਨਾ ਨਹੀਂ ਵਾਪਰੀ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 14 ਜੂਨ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ....
ਕੁਲਤਾਰ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ
ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਚੰਡੀਗੜ੍ਹ, 14 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ....
” ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ ‘ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ, 14 ਜੂਨ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਅਕੈਡਮੀ ਵਿੱਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਸ੍ਰੀ....
18 ਜਾਅਲੀ ਫਾਈਨੈਂਸ ਕੰਪਨੀਆ ਦੇ ਪ੍ਰੋਰਾਈਟਰ ਬਣ ਕੇ ਠੱਗੀ ਮਾਰਨ ਵਾਲੇ ਇੱਕ 15 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼
1 ਕਰੋੜ ਰੁਪਏ, 270 ਗ੍ਰਾਮ ਸੋਨਾ, 20 ਏ ਟੀ ਐਮ, 20 ਚੈਕ ਬੁੱਕਸ, 40 ਮੋਬਾਈਲ ਫੋਨ, 50 ਸਿਮ ਕਾਰਡ, 15 ਕੰਪਿਊਟਰ ਸੈੱਟ ਅਤੇ 3 ਲਗਜਰੀ ਕਾਰਾ ਕੀਤੀਆਂ ਬ੍ਰਾਮਦ ਐਸ ਏ ਐਸ ਨਗਰ 13 ਜੂਨ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ: ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਵੱਲੋ ਡਰੱਗ ਸਮਗਲਰਾ, ਐਂਟੀ ਸਨੈਚਿੰਗ ਅਤੇ ਗੈਂਗਸਟਰਾ ਵਿਰੁੱਧ ਚਲਾਈ ਮੋਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ....
ਰੋਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ 'ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਹੋਈ ਚੋਣ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਚੰਡੀਗੜ੍ਹ, 13 ਜੂਨ : ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਹੁਸ਼ਿਆਰਪੁਰ ਵਿਖੇ ਦੋ ਰੋਜ਼ਾ ਅਪ੍ਰੈਂਟਿਸਸ਼ਿਪ....
ਸਮਾਜਿਕ ਨਿਆਂ ਵਿਭਾਗ ਨੂੰ ਜਾਅਲੀ ਐਸ.ਸੀ. ਸਰਟੀਫਿਕੇਟ ਸਬੰਧੀ ਸ਼ਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਚੀਮਾ
ਰਾਖਵਾਂਕਰਨ ਚੋਰ ਫੜ੍ਹੋ ਮੋਰਚਾ' ਵੱਲੋਂ ਮੁਹੱਈਆ ਕਰਵਾਈ ਗਈ ਸੂਚੀ 'ਤੇ ਵਿਭਾਗ ਨੂੰ ਮਹੀਨੇ ਅੰਦਰ ਕਾਰਵਾਈ ਕਰਨ ਲਈ ਕਿਹਾ ਵਿਭਾਗ 23 ਮਾਮਲਿਆਂ ਵਿੱਚ ਜਾਤੀ ਸਰਟੀਫਿਕੇਟ ਰੱਦ ਕਰਨ ਦੀ ਸਿਫ਼ਾਰਸ਼ ਕਰ ਚੁੱਕਾ ਹੈ ਚੰਡੀਗੜ੍ਹ, 13 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੇ ਆਧਾਰ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਾਪਤ ਹੋਈਆਂ....
ਮੁੱਖ ਮੰਤਰੀ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ
ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਬਰਾਬਰ ਅਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਏਗਾ ‘ਪੰਜਾਬ ਵਿਜ਼ਨ ਦਸਤਾਵੇਜ਼’ ਚੰਡੀਗੜ੍ਹ, 13 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਅਤੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ਼ ਜਾਰੀ ਕਰਦਿਆਂ ਮੁੱਖ....
ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ
ਨੌਜਵਾਨਾਂ ਦੇ ਪਰਵਾਸ ਦੀ ਸਮੱਸਿਆ ਦੇ ਹੱਲ ਲਈ ਆਰਥਿਕਤਾ ਨੂੰ ਉਦਯੋਗੀਕਰਨ ਵਿੱਚ ਬਦਲਣ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਚੰਡੀਗੜ੍ਹ, 13 ਜੂਨ : ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਦਯੋਗਾਂ ਦੀ ਸਥਾਪਨਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਆਰਥਿਕ ਪ੍ਰਗਤੀ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਉੱਦਮੀਆਂ ਨੂੰ ਆਪਣੇ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ। ਇਨੋਵੇਸ਼ਨ ਮਿਸ਼ਨ....
ਨਵੀਂ ਸੋਚ ਨੂੰ ਇੰਡਸਟਰੀ ਦਾ ‘ਗ੍ਰੀਨ ਸਿਗਨਲ’
ਮੁੱਖ ਮੰਤਰੀ ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ ਸਿਰਫ 17 ਦਿਨਾਂ ‘ਚ ਹੀ ਸਨਅਤਕਾਰਾਂ ਨੂੰ ਮਿਲੀਆਂ ਸਾਰੀਆਂ ਪ੍ਰਵਾਨਗੀਆਂ ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਇਸ ਨਵੀਨਤਾਕਾਰੀ ਪਹਿਲ ਦੀ ਕੀਤੀ ਸ਼ਲਾਘਾ ਸਾਡਾ ਉਦੇਸ਼ ਉਦਯੋਗ ਅਨੁਕੂਲ ਮਾਹੌਲ ਪ੍ਰਦਾਨ ਕਰਕੇ ਵੱਧ ਤੋਂ ਵੱਧ ਨਿਵੇਸ਼ ਲੈ ਕੇ ਆਉਣਾ: ਭਗਵੰਤ ਮਾਨ ਚੰਡੀਗੜ੍ਹ, 13 ਜੂਨ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ....
ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜੇ ਸੱਤ ਹਜ਼ਾਰ ਚੂਚੇ
ਖੰਨਾ , 12 ਜੂਨ : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਐਤਵਾਰ ਦੇਰ ਰਾਤ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਟਰੱਕ 'ਚ ਲੱਦਿਆ ਸੱਤ ਹਜ਼ਾਰ ਚੂਚੇ ਸੜ ਕੇ ਸੁਆਹ ਹੋ ਗਏ। ਟਰੱਕ ਦੇ ਪਿਛਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਪਰ ਡਰਾਈਵਰ ਨੂੰ ਪਤਾ ਵੀ ਨਹੀਂ ਲੱਗਾ। ਹਾਈਵੇਅ 'ਤੇ ਮੌਜੂਦ ਲੋਕਾਂ ਦੇ ਰੌਲੇ-ਰੱਪੇ 'ਤੇ ਟਰੱਕ ਡਰਾਈਵਰ ਨੇ ਟਰੱਕ ਨੂੰ ਉਦੋਂ ਤੱਕ ਰੋਕ ਲਿਆ, ਜਦੋਂ ਤੱਕ ਪੂਰਾ ਟਰੱਕ ਅਤੇ ਉਸ ਵਿੱਚ ਮੌਜੂਦ ਸੱਤ ਹਜ਼ਾਰ ਮੁਰਗੇ ਸੜ ਗਏ। ਮੌਜੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਸੜਦੀ....
ਸਿਵਲ ਸਰਜਨ ਸਰਕਾਰੀ ਹਸਪਤਾਲਾਂ ’ਚ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ : ਡਾ. ਬਲਬੀਰ ਸਿੰਘ
ਚੰਡੀਗੜ੍ਹ, 12 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਮਰੀਜ਼ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੇਵਾ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਾ. ਬਲਬੀਰ ਸਿੰਘ ਅੱਜ....
ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1135.25 ਕਿਲੋ ਹੈਰੋਇਨ ਬਰਾਮਦ
ਪੁਲਿਸ ਟੀਮਾਂ ਨੇ 5 ਜੁਲਾਈ 2022 ਤੋਂ ਹੁਣ ਤੱਕ 11.83 ਕਰੋੜ ਰੁਪਏ ਦੀ ਡਰੱਗ ਮਨੀ , 731 ਕਿਲੋ ਅਫੀਮ, 840.76-ਕਿਲੋ ਗਾਂਜਾ, 350 ਕੁਇੰਟਲ ਭੁੱਕੀ ਅਤੇ 62.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ ਚੰਡੀਗੜ੍ਹ, 12 ਜੂਨ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ....