ਪੰਜਾਬ

ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ : ਲਾਲਜੀਤ ਸਿੰਘ ਭੁੱਲਰ
ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ। ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ....
ਅੰਮ੍ਰਿਤਸਰ ਵਿੱਚ ਜੀ-20 ਮੀਟਿੰਗ ਰੱਦ ਹੋਣ ਸੰਬੰਧੀ ਅਫਵਾਹਾਂ ਦਾ ਵਿਕਰਮ ਸਾਹਨੀ ਨੇ ਕੀਤਾ ਖੰਡਨ  
ਚੰਡੀਗੜ੍ਹ, 5 ਮਾਰਚ : ਸੰਸਦ ਮੈਂਬਰ ਵਿਕਰਮ ਸਾਹਨੀ ਨੇ ਦੱਸਿਆ ਕਿ ਹੁਣ ਤੱਕ #g20org ਦੀ #ਅੰਮ੍ਰਿਤਸਰ ਵਿੱਚ 15-17 ਮਾਰਚ ਨੂੰ ਹੋਣ ਵਾਲੀ ਮੀਟਿੰਗ ਤੈਅ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਿਸੇ ਅੰਤਰਰਾਸ਼ਟਰੀ ਸਮਾਗਮ ਦੀ ਮੇਜ਼ਬਾਨੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਹ ਇੱਕ ਯਾਦਗਾਰੀ ਸਮਾਗਮ ਹੋਵੇਗਾ, ਜਦੋਂ ਕਿ ਛੋਟੀ ਜਿਹੀ ਘਟਨਾ ਸੂਬੇ ਦਾ ਪ੍ਰਤੀਬਿੰਬ ਨਹੀਂ ਹੋ ਸਕਦੀ। ਸਾਹਨੀ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੇ ਅਫਵਾਹਾਂ ਸੁਣੀਆਂ, ਉਹ ਹਰਕਤ ਵਿੱਚ ਆ ਗਏ ਅਤੇ ਵਿਦੇਸ਼ ਮੰਤਰਾਲੇ....
ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵੱਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ: ਡਾ ਨਿੱਜਰ
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 5 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ....
ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ : ਭਗਵੰਤ ਮਾਨ 
ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ ਕਿਸੇ ਦੀ ਹਿੰਮਤ ਨਹੀਂ : ਮੁੱਖ ਮੰਤਰੀ ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ 'ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ 'ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ....
ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ, ਪੰਜਾਬ : ਚੇਤਨ ਸਿੰਘ ਜੌੜਾਮਾਜਰਾ
ਖੇਤੀ ਉਪਜ ਦਾ ਮੁੱਲ ਵਧਾਉਣਾ ਸਮੇਂ ਦੀ ਤਰਜੀਹੀ ਮੰਗ : ਫੂਡ ਪ੍ਰੋਸੈਸਿੰਗ ਮੰਤਰੀ ਭਵਿੱਖ ਵਿੱਚ ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 04 ਮਾਰਚ : ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇ.ਸੀ.ਸੀ.ਆਈ.) ਵੱਲੋਂ ਅੱਜ ਚੰਡੀਗੜ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਗਈ ਅਤੇ ਉਦੇਸ਼ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ....
ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 
ਚੰਡੀਗੜ੍ਹ, 4 ਮਾਰਚ : ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀਆਂ ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਆਸ-ਪਾਸ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਹ ਵੀ....
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ....
ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ, ਜੀ-20 ਦੇ ਸਮਾਗਮਾਂ ਤੇ ਹੋਲੇ ਮੁਹੱਲੇ ਦੇ ਮੱਦੇਨਜ਼ਰ ਤਾਇਨਾਤ ਸੁਰੱਖਿਆ ਬਲ
ਚੰਡੀਗੜ੍ਹ, 3 ਮਾਰਚ : ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਦੇ ਵੱਖ-ਵੱਖ ਸਮਾਗਮਾਂ ਤੇ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ....
ਟਾਂਡਾ 'ਚ ਲੁਟੇਰਿਆ ਨੇ ਸਕੂਟੀ ਤੇ ਜਾ ਰਹੀ ਔਰਤ ਤੋਂ ਖੋਹਿਆ ਪਰਸ, ਵਾਪਰਿਆ ਹਾਦਸਾ, ਦੋ ਬੱਚਿਆਂ ਦੀ ਮੌਤ
ਟਾਂਡਾ, 03 ਮਾਰਚ : ਪੰਜਾਬ ਵਿੱਚ ਰੋਜ਼ਾਨਾ ਹੀ ਕਤਲ, ਕੁੱਟਮਾਰ, ਲੁੱਟਣ ਅਤੇ ਚੋਰੀ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੱਜ ਦੇਰ ਸ਼ਾਮ ਉਸ ਸਮੇਂ ਇੱਕ ਹਾਦਸਾ ਵਾਪਰ ਗਿਆ, ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਸਕੂਟੀ ਸਵਾਰ ਔਰਤ ਤੋਂ ਪਰਸ ਖੋਹ ਲਿਆ, ਜਿਸ ਕਾਰਨ ਸਕੂਟੀ ਅੱਗੇ ਜਾ ਰਹੇ ਟਰੈਕਟਰ-ਟਰਾਲੀ ਨਾਲ ਟਕਰਾ ਗਈ ਤੇ ਇਸ ਹਾਦਸੇ ‘ਚ ਸਕੂਟੀ ਤੇ ਸਵਾਰ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਸਕੂਟੀ ਚਾਲਕ ਦੇ ਜਖ਼ਮੀ....
ਰਾਜਪਾਲ ਨੂੰ ‘ਮੇਰੀ ਸਰਕਾਰ’ ਕਹਿਣ ਲਈ ਮਜਬੂਰ ਕੀਤਾ ਗਿਆ : ਰਾਜਾ ਵੜਿੰਗ
ਚੰਡੀਗੜ੍ਹ, 03 ਮਾਰਚ : ਅੱਜ ਸ਼ੁਰੂ ਹੋਏ ਬੱਜਟ ਸ਼ੈਸ਼ਨ ਸਮੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਭਾਸ਼ਣ ਦੌਰਾਨ ‘ਮੇਰੀ ਸਰਕਾਰ’ ਕਹਿਣ ਤੇ ਹੋਏ ਹੰਗਾਮੇ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਵੱਖ ਵੱਖ ਵਿਧਾਇਕਾਂ ਨੇ ਕੀ ਕਿਹਾ ਆਓ ਜਾਣਦੇ ਹਾਂ : ਸਾਨੂੰ ਆਪਣੀ ਆਈਡੈਂਟਿਟੀ ਬਣਾਉਣ ਲਈ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਉਣਾ ਅਤਿ ਜਰੂਰੀ ਹੈ : ਸੁਖਪਾਲ ਸਿੰਘ ਖਹਿਰਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਮੈਂ ਦੋਵੇਂ ਮਿਲ ਕੇ ਮੰਗ ਕੀਤੀ ਸੀ ਕਿ ਪੰਜਾਬ ਵਿੱਚ....
ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ....
ਅਸੀਂ ਸਿੱਖਿਆ ਕ੍ਰਾਂਤੀ ਦੇ ਆਪਣੇ ਟੀਚੇ ਵੱਲ ਅੱਗੇ ਵੱਧ ਰਹੇ ਹਾਂ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ....
ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਰਜਿਸ੍ਰਟੇਸ਼ਨ ਲਈ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।
ਚੰਡੀਗੜ੍ਹ, 03 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ। ਇਸ....
ਅਸੀਂ ਪੜ੍ਹਨ ਤੇ ਪੜ੍ਹਾਉਣ ਦੇ ਪੁਰਾਣੇ ਤਰੀਕਿਆਂ ਨੂੰ ਬਦਲਾਂਗੇ, ਉਹ ਹੁਣ ਕੰਮ ਸ਼ੁਰੂ ਹੋ ਚੁੱਕਿਆ ਹੈ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਦੱਸਿਆ, ਵਿਦੇਸ਼ ’ਚ ਟ੍ਰੇਨਿੰਗ ਲੈਣ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਕਿਸ ਢੰਗ ਨਾਲ ਕੀਤੀ ਜਾਂਦੀ ਹੈ ਚੰਡੀਗੜ੍ਹ, 3 ਮਾਰਚ : ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਰਵਾਨਾ ਕੀਤਾ। ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ....
ਵਿਧਾਨ ਸਭਾ ’ਚ ਕਾਂਗਰਸ ਨੇ ਰਾਜਪਾਲ ਦੇ ਭਾਸ਼ਣ ’ਚ ਕੀਤਾ ਹੰਗਾਮਾ 
ਚੰਡੀਗੜ੍ਹ, 3 ਮਾਰਚ : ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਬਜਟ ਸੈਸ਼ਨ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਉਹਨਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਚ ਟਰੇਨਿੰਗ ਲਈ ਭੇਜਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਤੁਸੀਂ ’ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰ ਰਹੇ ਹੋ, ਕੀ ਤੁਹਾਨੂੰ ਜਾਣਕਾਰੀ ਦੇ ਦਿੱਤੀ ਹੈ ? ਤਾਂ ਇਸ ’ਤੇ ਰਾਜਪਾਲ ਨੇ ਕਿਹਾ ਕਿ ਸੱਚ ਨੂੰ ਕੋਈ ਡਰ ਨਹੀਂ ਹੈ, ਉਹ ਉਮੀਦ ਕਰਦੇ ਹਨ ਕਿ....