ਪੰਜਾਬ

ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮੁੱਦੇ ਦੇ ਹੱਲ ਲਈ ਭਾਰਤ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਲਿਖਿਆ
ਚੰਡੀਗੜ੍ਹ, 9 ਜੂਨ : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਦੇ ਹਾਈ ਕਮਿਸ਼ਨ (ਓਟਾਵਾ, ਓਂਟਾਰਿਓ) ਦੇ ਹਾਈ ਕਮਿਸ਼ਨਰ ਸ੍ਰੀ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨ (ਦੱਖਣੀ ਪੱਛਮੀ ਦਿੱਲੀ) ਦੇ ਹਾਈ ਕਮਿਸ਼ਨਰ ਸ੍ਰੀ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਤਕਰੀਬਨ 700 ਵਿਦਿਆਰਥੀਆਂ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਸ਼ਾਮਲ ਹਨ, ਦੇ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਹੈ। ਧਾਲੀਵਾਲ ਨੇ ਆਪਣੇ ਪੱਤਰ ਵਿੱਚ....
ਮੁੱਖ ਮੰਤਰੀ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ
ਅਮਰਗੜ੍ਹ ਵਿੱਚ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਲੋਕਾਂ ਨੂੰ ਕੀਤਾ ਸਮਰਪਿਤ ਲੋਕਾਂ ਦਾ ਇਕ ਵੀ ਪੈਸਾ ਖਾਣ ਨੂੰ ਜ਼ਹਿਰ ਖਾਣ ਦੇ ਬਰਾਬਰ ਦੱਸਿਆ ਗੋਇੰਦਵਾਲ ਤਾਪ ਬਿਜਲੀ ਘਰ ਦੀ ਖ਼ਰੀਦ ਲਈ ਪੰਜਾਬ ਸਰਕਾਰ ਲਾਵੇਗੀ ਬੋਲੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਅਗਲੇ ਸਾਲ ਸਿੰਜਾਈ ਵਾਸਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਦੁੱਗਣੀ ਕਰਨ ਦਾ ਐਲਾਨ ਅਮਰਗੜ੍ਹ, 9 ਜੂਨ : ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਉਤੇ....
ਅੰਮ੍ਰਿਤਸਰ ਪੁਲਿਸ ਵੱਲੋਂ ਸ਼ੂਟਰਾਂ ਨੂੰ ਛੁਪਣਗਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਵਾਲਾ ਇਕ ਹੋਰ ਸਹਿਯੋਗੀ ਨਾਮਜ਼ਦ: ਡੀਜੀਪੀ ਯਾਦਵ
ਗੈਂਗਸਟਰ ਜਰਨੈਲ ਕਤਲ ਦਾ ਮਾਮਲਾ, ਸ਼ੂਟਰਾਂ ਨੂੰ ਅਪਰਾਧ ਸਥਾਨ ‘ਤੇ ਪਹੁੰਚਾਉਣ ਵਾਲੇ ਡਰਾਈਵਰ ਸਮੇਤ ਤਿੰਨ ਕਾਬੂ ਦੋ ਵਾਹਨ, ਇੱਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਵੱਲੋਂ ਦੋਸ਼ੀ ਗੁਰਵੀਰ ਗੁਰੀ ਨੂੰ ਗ੍ਰਿਫ਼ਤਾਰ ਕਰਨ ਤੋਂ 10 ਦਿਨ ਬਾਅਦ ਮਿਲੀ ਸਫ਼ਲਤਾ ਅੰਮ੍ਰਿਤਸਰ, 9 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ....
ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਨੂੰ ਡਿਜੀਟਾਇਜ਼ ਕਰਨ ਲਈ ਚਲਾਈ ਜਾ ਰਹੀ ਹੈ ਟ੍ਰੇਨਿੰਗ ਪਖਵਾੜਾ ਮੁਹਿੰਮ: ਡਾ.ਬਲਜੀਤ ਕੌਰ
ਕਿਹਾ, ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਸਿਖਲਾਈ ਪੰਦਰਵਾੜਾ ਮੁਹਿੰਮ ਦਾ ਕੀਤਾ ਆਯੋਜਨ ਹਰੇਕ ਆਂਗਣਵਾੜੀ ਵਰਕਰ ਨੂੰ 2000 ਰੁਪਏ ਦਾ ਸਾਲਾਨਾ ਡਾਟਾ ਚਾਰਜ ਦਿੱਤਾ ਜਾਵੇਗਾ ਚੰਡੀਗੜ੍ਹ, 9 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ, ਔਰਤਾਂ, ਨਾਬਾਲਗ ਕੁੜੀਆਂ ਅਤੇ ਬਜੁਰਗਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ....
ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ 'ਚ 
ਚੰਡੀਗੜ੍ਹ, 9 ਜੂਨ : ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ, ਸਾਡੇ ਕੋਲ 45 ਤੋਂ ਵੱਧ ਦਿਨਾਂ ਦਾ ਕੋਲਾ ਉਪਲੱਬਧ ਹੈ। ਇਹ ਕੋਲਾ ਅਸੀਂ ਗੋਇੰਦਵਾਲ ਥਰਮਲ ਪਲਾਂਟ ਵਿਚ ਇਸਤੇਮਾਲ ਕਰਾਂਗੇ। ਇਸ ਨਾਲ ਬਿਜਲੀ ਦੀ ਲਾਗਤ ਹੋਰ ਘਟ ਜਾਵੇਗੀ। ਪੰਜਾਬ ਸਰਕਾਰ ਨੇ ਪ੍ਰਾਈਵੇਟ ਸੈਕਟਰ ਦੇ ਜੀਵੀਕੇ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਮੈਦਾਨ ’ਚ ਉੱਤਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ : ਗੁਰਮੀਤ ਖੁੱਡੀਆਂ 
ਪਲੇਠੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ: ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਚੰਡੀਗੜ੍ਹ, 9 ਜੂਨ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ....
ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ : ਧਾਲੀਵਾਲ
ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਐਨ.ਆਰ.ਆਈ ਮਿਲਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਸ਼ਿਕਾਇਤਾਂ 30 ਜੂਨ ਤੱਕ ਨਿਪਟਾਉਣ ਦੇ ਸਖਤ ਆਦੇਸ਼ 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਜਲਦ ਕਰਨਗੇ ਲੋਕ ਅਰਪਿਤ ਚੰਡੀਗੜ੍ਹ, 8 ਜੂਨ : ਪੰਜਾਬ ਦੇ ਐਨ.ਆਰ.ਆਈ....
ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ
ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ, 08 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ....
ਗਲਤੀਆਂ ਲਈ ਮੈਨੂੰ ਮਾਫ ਕਰੋ, ਪਰ ਪਾਰਟੀ ਚ ਵਾਪਸ ਆ ਜਾਓ, ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਛੱਡ ਗਏ ਲੀਡਰਾਂ ਨੂੰ ਕੀਤੀ ਅਪੀਲ
ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ’ਚ ਸ਼ਾਮਲ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ਵਿਚ ਸ਼ਾਮਲ ਹੋਣਗੇ: ਬਾਦਲ ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਹਨਾਂ ਦੋਵਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ....
ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ 
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਰਾਸ਼ਨ ਡਿਪੂਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਆਰੰਭ ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ....
ਹੁਸ਼ਿਆਰਪੁਰ ਪਿੰਡ ਧਰਮਪੁਰ ‘ਚ ਖੇਤ ‘ਚੋਂ ਮਿਲਿਆ ਜ਼ਿੰਦਾ ਬੰਬ, ਪੁਲਿਸ ਨੇ ਇਲਾਕਾ ਕੀਤਾ ਸੀਲ
ਹੁਸ਼ਿਆਰਪੁਰ, 07 ਜੂਨ : ਹੁਸ਼ਿਆਰਪੁਰ ਦਾ ਪਿੰਡ ਧਰਮਪੁਰ ‘ਚ ਇੱਕ ਕਿਸਾਨ ਦੇ ਖੇਤ ‘ਚ ਜ਼ਿੰਦਾ ਬੰਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਇਤਿੰਦਰਪਲ ਸਿੰਘ ਦੇ ਖੇਤ ‘ਚੋਂ ਬੰਬ ਮਿਲਿਆ ਹੈ। ਜਿਸ ਤੋਂ ਬਾਅਦ ਪੁਰੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਿਸਾਨ ਇਤਿੰਦਰਪਾਲ ਸਿੰਘ ਆਪਣੇ ਖੇਤ ‘ਚ ਵਾਹੀ ਕਰ ਰਿਹਾ ਸੀ ਅਤੇ ਇਹ ਬੰਬ ਉਸਦੇ ਟਰੈਕਟਰ ‘ਚ ਫਸ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਕਿਸਾਨ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ....
ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
ਅਮਨ ਅਰੋੜਾ ਨੇ ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ ਦਿੱਤਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰ ਰਹੀ ਹੈ: ਰੋਜ਼ਗਾਰ ਉਤਪਤੀ ਮੰਤਰੀ ਚੰਡੀਗੜ੍ਹ, 7 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ....
ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਰਐਸਐਸ ਨਾਲ ਜੁੜੇ ਆਰਐਫਆਰਐਫ ਨਾਲ ਸਿੰਡੀਕੇਟ ਰਾਹੀਂ ਧੱਕੇ ਨਾਲ ਐਮਓਯੂ ’ਤੇ ਹਸਤਾਖ਼ਰ ਕਰਨ ਦੀ ਕੀਤੀ ਨਿਖੇਧੀ
ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪਾਰਟੀ ਐਮ ਓ ਯੂ ਦਾ ਵਿਰੋਧ ਕਰੇਗੀ, ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਆਰ ਐਸ ਐਸ ਹਵਾਲੇ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਨਾ ਦੇਣ ਚੰਡੀਗੜ੍ਹ, 7 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ ਐਸ ਐਸ) ਨਾਲ ਜੁੜੇ ਰਿਸਰਚ ਫਾਰ ਰਿਸਰਚਜੈਂਟ ਫਾਉਂਡੇਸ਼ਨ (ਆਰ ਐਫ ਆਰ ਐਫ) ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰਨ ਦੀ ਨਿਖੇਧੀ ਕੀਤੀ ਅਤੇ ਜ਼ੋਰਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਸਿੱਧੇ ਤੌਰ....
ਜੇ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿੱਚ ਜਾ ਕੇ ਲੱਡੂ ਖਾਉ, ਆਨੰਦ ਲਵੋ ਭਾਈ ਰਾਜੋਆਣਾ 
ਚੰਡੀਗੜ੍ਹ, 7 ਜੂਨ : 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ, ਉਸ ਤੋਂ ਬਾਅਦ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਈ ਰਾਜੋਆਣਾ ਬਿਆਨ ਨੂੰ ਉਹਨਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਆਪਣੀ ਫੇਸਬੁੱਕ 'ਤੇ ਸ਼ੇਅਰ ਕੀਤਾ ਗਿਆ। ਅਸਲ 'ਚ 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ।....
ਪੰਜਾਬ ਛੇਤੀ ਹੀ ਸਿਹਤ, ਸਿੱਖਿਆ, ਬਿਜਲੀ ਤੇ ਰੋਜ਼ਗਾਰ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ 15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ ਪਿਛਲੇ ਸਮੇਂ ਵਿਚ ਭ੍ਰਿਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ ਐਸ.ਏ.ਐਸ.ਨਗਰ, 7 ਜੂਨ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ....