ਪੰਜਾਬ

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਦੀ ਪ੍ਰਗਤੀ ਲਈ ਢੁਕਵਾਂ ਮਾਹੌਲ ਉਪਲੱਬਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ....
ਅਜਨਾਲਾ 'ਚ ਹੋਈ ਘਟਨਾਂ ਦੇ ਜਖ਼ਮੀਆਂ ਦੇ ਬਿਆਨਾਂ ਤੇ ਵੀਡੀਓ ਦੇਖ ਕੇ ਕੀਤੀ ਜਾਵੇਗੀ ਕਾਰਵਾਈ : ਡੀਜੀਪੀ ਯਾਦਵ
ਚੰਡੀਗੜ੍ਹ, 24 ਫਰਵਰੀ : ਬੀਤੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਇਕ ਸਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਇਹ ਵੀ ਕਿਹਾ....
ਪੰਜਾਬ ਵਿੱਚ ਗੈਂਗਸਟਰਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 24 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਜਨਾਲਾ ਵਿੱਚ ਥਾਣੇ ਉਤੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਲਈ ਸਭ ਤੋਂ ਵੱਧ ਕੁਰਬਾਨੀਆਂ ਅਕਾਲੀ ਦਲ ਨੇ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ। ਉਨ੍ਹਾਂ....
ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮਾਨ 
ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ 'ਤੇ ਅਧਾਰਤ ਹੋਵੇਗਾ ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ ਮੁਹਾਲੀ, 24 ਫਰਵਰੀ : ਮੁੱਖ ਮੰਤਰੀ....
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ : ਭਗਵੰਤ ਮਾਨ
ਚੰਡੀਗੜ੍ਹ, 24 ਫ਼ਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਜਿਸ 'ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, "ਕੋਟਕਪੂਰਾ ਗੋਲੀ ਕਾਂਡ ਦੇ....
ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਧਾਲੀਵਾਲ
ਚੰਡੀਗੜ੍ਹ, 24 ਫਰਵਰੀ : ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਅੱਜ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵੱਡੇ ਨਹੀਂ ਹਾਂ। ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ....
ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਬਣਾਇਆ ਦੋਸ਼ੀ, ਸਿਟ ਵੱਲੋਂ ਚਲਾਨ ਪੇਸ਼
ਚੰਡੀਗੜ੍ਹ, 24 ਫਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਬੇਅਦਬੀ ਦੀਆਂ 3 ਘਟਨਾਵਾਂ ਦੀ ਲੜੀ 'ਤੇ ਅਣਗਹਿਲੀ ਨੂੰ....
ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਸਨਅਤਕਾਰਾਂ ਨੂੰ ਸੂਬੇ 'ਚ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ
ਐੱਸ.ਏ.ਐੱਸ. ਨਗਰ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ, 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ....
ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
ਰਾਜਪੁਰਾ, 23 ਫਰਵਰੀ : ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਦੋ ਸਗੇ ਭਰਾਵਾਂ ਵੀ ਹਨ। ਸਾਰੇ ਰਾਜਪੁਰਾ ਦੇ ਨਜ਼ਦੀਕੀ ਪਿੰਡ ਦੇ ਦੱਸਿਆ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕਾਰ ਸਰਹਿੰਦ ਵਾਲੀ ਸਾਈਡ ਤੋਂ ਆ ਰਹੀ ਸੀ, ਇਸ....
ਜਲੰਧਰ ਦੇ ਪਿੰਡ ਜੱਕੋਪੁਰ ਵਿਖੇ ਮੈਚ ਖੇਡ ਰਹੇ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਦੇ ​​​​​​​ਲੱਗੀ ਸੱਟ, ਮੌਤ
ਜਲੰਧਰ, 23 ਫਰਵਰੀ : ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ (ਰਜਿ.) ਵੱਲੋਂ ਕਰਵਾਏ ਗਏ ਖੇਡ ਮੇਲੇ ‘ਚ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਪਿੰਡ ਘੱਸਪੁਰ (ਗੁਰਦਾਸਪੁਰ) ਦੇ ਅਚਾਨਕ ਸੱਟ ਲੱਗ ਗਈ, ਜਦੋਂ ਖਿਡਾਰੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਇਸ ਦੁੱਖਦਾਈ ਘਟਨਾਂ ਕਾਰਨ ਪਿੰਡ ਜੱਕੋਪੁਰ ਕਲਾਂ ਦੇ ਪ੍ਰਬੰਧਕਾਂ ਨੇ ਵਿਧਾਇਕ ਹਰਦੇਵ ਸਿੰਘ ਲਾਡੀ....
ਵਿੱਤ ਮੰਤਰੀ ਚੀਮਾ ਨੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ 'ਪੰਜਾਬ ਐਕਸਪੋਰਟਸ ਐਂਡ ਬ੍ਰਾਂਡਸ' ਸੈਸ਼ਨ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ....
ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ : ਅਮਨ ਅਰੋੜਾ 
ਕੈਬਨਿਟ ਮੰਤਰੀ ਨੇ ਕਿਹਾ, ਪੰਜਾਬ ਵਿੱਚ ਵਪਾਰ ਲਈ ਮਾਹੌਲ ਸਾਜ਼ਗਾਰ ਅਤੇ ਕਾਰੋਬਾਰ ਦੀਆਂ ਅਥਾਹ ਸੰਭਾਵਨਾਵਾਂ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪਹਿਲੇ ਦਿਨ "ਜਾਪਾਨ- ਪਾਰਟਨਰ ਕੰਟਰੀ" ਸੈਸ਼ਨ ਦੀ ਕੀਤੀ ਪ੍ਰਧਾਨਗੀ ਕਾਰੋਬਾਰ ਲਈ ਸੌਖਾਲਾ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਮਾਨ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 23 ਫਰਵਰੀ : ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ....
ਅਜਨਾਲਾ ਪਹੁੰਚੇ ਅ੍ਰੰਮਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ, ਕਈ ਜ਼ਖ਼ਮੀ 
ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ ਅੰਮ੍ਰਿਤਸਰ, 23 ਫਰਵਰੀ : 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ....
ਰਾਜਪਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਨਹੀਂ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ, ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13 ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ । ਇਹ ਜਵਾਬ ਟਵੀਟ ਰਾਹੀਂ ਅਤੇ ਲਿਖਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ....
ਸਿੱਖਿਆ ਮੰਤਰੀ ਬੈਂਸ ਨੇ ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਲਿਆ ਨੋਟਿਸ
ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਚੰਡੀਗੜ੍ਹ, 23 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ....