ਪੰਜਾਬ

ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਵਾਸਤੇ ਵੀ.ਜੀ.ਐਫ. ਦੀ ਕੀਤੀ ਮੰਗ
ਚੰਡੀਗੜ੍ਹ, 14 ਫਰਵਰੀ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ....
ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਬਾਰੇ ਸਵਾਲ ਕਰਨ ਤੋਂ ਪਹਿਲਾਂ ਕੇਂਦਰ ਵੱਲੋਂ ਰਾਜਪਾਲ ਦੀ ਨਿਯੁਕਤੀ ਲਈ ਅਪਣਾਈ ਜਾਂਦੀ ਯੋਗਤਾ ਬਾਰੇ ਚਾਨਣਾ ਪਾਓ : ਮੁੱਖ ਮੰਤਰੀ 
ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਪੱਤਰ ਮੈਂ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਾਂ-ਮੁੱਖ ਮੰਤਰੀ ਨੇ ਦੁਹਰਾਇਆ ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ ਨਿਯੁਕਤੀ ਕਰਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ ਯੋਗਤਾ ਬਾਰੇ ਚਾਨਣਾ ਪਾਉਣਾ ਚਾਹੀਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ....
ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮਿਸਾਲੀ ਪਹਿਲ ਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ....
ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਪੁਲਿਸ ਨੂੰ ਅਲਰਟ ਜਾਰੀ, ਪੰਜਾਬ 'ਚ ਅੱਤਵਾਦੀ ਹਮਲੇ ਦਾ ਖ਼ਤਰਾ
ਚੰਡੀਗੜ੍ਹ, 13 ਫਰਵਰੀ : ਪੰਜਾਬ ਪੁਲਿਸ ਨੂੰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ ਜਿਸ ਦੇ ਬਾਅਦ ਸਾਵਧਾਨੀ ਵਰਤਦਿਆਂ ਦੂਜੇ ਸੂਬਿਆਂ ਤੋਂ ਪੰਜਾਬ ਵੱਲ ਆਉਣ ਵਾਲੇ ਰਸਤਿਆਂ ‘ਤੇ ਨਾਕਿਆਂ ਨੂੰ ਵਧਾ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਰਸਤਿਆਂ ‘ਤੇ ਸ਼ੱਕੀ ਗੱਡੀਆਂ ਦੀ ਚੈਕਿੰਗ ਨੂੰ ਵੀ ਵਧਾਇਆ ਗਿਆ ਹੈ। ਖੁਫੀਆ ਏਜੰਸੀਆਂ ਨੇ ਟਾਰਗੈੱਟ ਕਿਲਿੰਗ ਦੀ ਸ਼ੰਕਾ ਜ਼ਾਹਿਰ ਕੀਤੀ ਹੈ। ਖੁਫੀਆ ਏਜੰਸੀਆਂ ਤੋਂ ਪੰਜਾਬ ਪੁਲਿਸ ਨੂੰ ਮਿਲੇ ਅਲਰਟ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਪੰਜਾਬ ਵਿਚ ਦਹਿਸ਼ਤ....
ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ, ਸਾਰੇ ਪ੍ਰਬੰਧ ਮੁਕੰਮਲ : ਭੁੱਲਰ
ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ....
ਗਵਰਨਰ ਨੇ ਫੇਰ ਤੋਂ ਸੀਐਮ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਚੁੱਕੇ, ਭਗਵੰਤ ਮਾਨ ਨੇ ਗਰਵਨਰ ਨੂੰ ਦਿੱਤਾ ਮੋੜਵਾਂ ਜਵਾਬ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਸੀਐਮ ਪੰਜਾਬ ਭਗਵੰਤ ਮਾਨ ਵਿਚਾਲੇ ਫਿਰ ਖੜਕ ਗਈ ਹੈ। ਦਰਅਸਲ, ਹੁਣ ਗਵਰਨਰ ਨੇ ਫੇਰ ਤੋਂ ਸੀਐਮ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਚੁੱਕੇ ਹਨ, ਜਿਨ੍ਹਾਂ ਵਿਚ ਅਹਿਮ ਸਵਾਲ ਸਕੂਲ ਪ੍ਰਿੰਸੀਪਲਾਂ ਨੁੰ ਸਿੰਗਾਪੁਰ ਭੇਜਣ ਬਾਰੇ ਕੀਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪਿਛਲੇ ਦੋ ਹਫ਼ਤਿਆਂ ਵਿੱਚ ਸਰਕਾਰ ਵੱਲੋਂ ਲਏ ਗਏ ਵੱਖ-ਵੱਖ ਫੈਸਲਿਆਂ, ਜਿਸ ਵਿੱਚ....
ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 11 ਮਹੀਨਿਆਂ ਦੇ ਸਮੇਂ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, “ਇਹ ਨਿਵੇਸ਼ ਤਾਂ ਸਿਰਫ਼ ਮੌਨਸੂਨ ਤੋਂ ਪਹਿਲਾਂ ਦੇ ਛਰਾਟੇ ਹਨ ਅਤੇ 23-24 ਫਰਵਰੀ ਨੂੰ ਮੋਹਾਲੀ ਵਿਖੇ ਹੋਣ ਜਾ ਰਹੇ ‘ਨਿਵੇਸ਼ ਪੰਜਾਬ....
ਜੇਕਰ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ : ਮੁੱਖ ਮੰਤਰੀ ਮਾਨ
ਸਿਰਫ਼ ਅਦਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜਿਆ ਜਾ ਰਿਹਾ ਬੀ.ਬੀ.ਐਮ.ਬੀ. ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤ ਸੁਰੱਖਿਅਤ ਰੱਖਣ ਦਾ ਅਹਿਦ ਪਟਿਆਲਾ, 13 ਫਰਵਰੀ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ....
ਪੰਜਾਬ ਪੁਲਿਸ ਨੇ 7 ਮਹੀਨਿਆਂ 'ਚ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 677 ਕਿਲੋ ਹੈਰੋਇਨ ਬਰਾਮਦ
5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10 ਕਰੋੜ ਰੁਪਏ ਦੀ ਡਰੱਗ ਮਨੀ, 424 ਕਿਲੋ ਅਫੀਮ, 480 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਇੱਕ ਹਫ਼ਤੇ ਵਿੱਚ 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 294 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 13 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ....
ਖੇਡ ਵਿਭਾਗ ਪੰਜਾਬ ਨੇ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ 
ਚੰਡੀਗੜ੍ਹ, 13 ਫਰਵਰੀ : ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਵੱਲੋਂ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਉਥੇ ਪਿਛਲੇ ਸਮੇਂ ਵਿੱਚ ਨਗਦ ਇਨਾਮਾਂ ਤੋਂ ਸੱਖਣੇ....
ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੁਕਮ
ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਤੇ ਅਮਲ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ....
ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਅਡਾਨੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ 
ਚੰਡੀਗੜ੍ਹ, 12 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਹਿਡਨਬਰਗ ਰਿਪੋਰਟ ਦੁਆਰਾ ਪਰਦਾਫਾਸ਼ ਕੀਤੇ ਅਡਾਨੀ ਦੇ ਘੋਟਾਲਿਆਂ ਸੰਬੰਧੀ ਮੋਦੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਮੋਦੀ-ਅਡਾਨੀ ਘੋਟਾਲਾ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੋਟਾਲਾ ਕਰਾਰ ਦਿੱਤਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਪਾਰਟੀ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਬੁਲਾਰਿਆਂ ਨੀਲ ਗਰਗ, ਡਾ ਸੰਨੀ ਆਹਲੂਵਾਲੀਆ ਅਤੇ ਸ਼ਮਿੰਦਰ ਖਿੰਡਾ ਨੇ ਮੋਦੀ ਸਰਕਾਰ ਦੌਰਾਨ ਅਡਾਨੀ ਦੀ ਸੰਪਤੀ 'ਚ ਹੋਏ....
ਐਨ.ਜੀ.ਟੀ. ਨੇ ਵਾਤਾਵਰਣ ਨੂੰ ਖ਼ਤਰਾ ਪੈਦਾ ਕਰਨ ਕਰਕੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 12 ਫ਼ਰਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੋ ਵਾਤਾਵਰਣ ਨੂੰ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਰਾਜ ਸਭਾ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਵਾਲ ਦੇ ਜਵਾਬ ਵਿੱਚ ਦਿੱਤੀ....
6116 ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਐਡਵਾਂਸ ਡੇਅਰੀ ਫ਼ਾਰਮਿੰਗ ਸਿਖਲਾਈ ਪ੍ਰਾਪਤ ਕੀਤੀ : ਭੁੱਲਰ
ਪਸ਼ੂ ਪਾਲਣ ਮੰਤਰੀ ਵੱਲੋਂ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 20 ਫ਼ਰਵਰੀ ਤੋਂ ਹੋਵੇਗਾ ਸ਼ੁਰੂ ਚਾਹਵਾਨ ਡੇਅਰੀ ਫ਼ਾਰਮਰ 13 ਫ਼ਰਵਰੀ ਨੂੰ ਆਪਣੇ ਸਰਟੀਫਿਕੇਟ ਤੇ ਦਸਤਾਵੇਜ਼ ਲੈ ਕੇ ਨਜ਼ਦੀਕੀ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਕੌਂਸਲਿੰਗ ਲਈ ਪਹੁੰਚਣ ਜਾਂ ਸਬੰਧਤ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ ਮਾਨ ਸਰਕਾਰ ਪ੍ਰਦਾਨ ਕਰ ਰਹੀ ਹੈ 17, 500 ਤੋਂ 23, 100 ਰੁਪਏ ਪ੍ਰਤੀ ਦੁਧਾਰੂ ਪਸ਼ੂ ਵਿੱਤੀ....
ਨੇਤਰਹੀਣ ਪਤੀ-ਪਤਨੀ ਦੀਆਂ ਅੱਖਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਸਫ਼ਲ ਅਪ੍ਰੇਸ਼ਨ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਨੇਤਰਹੀਣ ਪਤੀ-ਪਤਨੀ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ - ਸੂਰਜ ਅਤੇ ਕਵਿਤਾ ਦੇਵੀ ਇੱਕ ਸਾਲ ਤੋਂ ਪੂਰੀ ਤਰ੍ਹਾਂ ਨੇਤਰਹੀਣ ਸਨ - ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ ਚੰਡੀਗੜ੍ਹ, 12 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ....