ਪੰਜਾਬ

ਨਹਿਰੀ ਪਾਣੀ, ਬਿਜਲੀ, ਸਹਾਇਕ ਕਿੱਤੇ, ਪ੍ਰੋਸੈਸਿੰਗ ਆਦਿ ਦੇ ਨਾਲ-ਨਾਲ ਮੰਡੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਭਗਵੰਤ ਮਾਨ 
- ਪੀ.ਏ.ਯੂ. ਵਿੱਚ ਪਹਿਲੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ - ਨਵੇਂ ਬੀਜ, ਨਵੀਂ ਬਿਜਾਈ, ਨਵੀਂ ਸਿੰਚਾਈ ਅਤੇ ਨਵੇਂ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ : ਭਗਵੰਤ ਮਾਨ ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ.ਏ.ਯੂ. ਵਿਚ ਪਹਿਲੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਜਦਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸਾਮਿਲ ਹੋਏ....
ਸੂਬਾ ਸਰਕਾਰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਜਲਦੀ ਕਰ ਸਕਦੀ ਪੂਰਾ
ਚੰਡੀਗੜ੍ਹ, 11 ਫ਼ਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਸਕੀਮ ਲਈ ਵਿਵਸਥਾ ਕੀਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਸਾਲ 2023-24 ਦੇ ਬਜਟ ਵਿੱਚ ਇਸ ਦੇ ਲਈ 12, 000 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਸਕੀਮ ਇਸ ਸਾਲ ਅਗਸਤ ਮਹੀਨੇ ਤੋਂ ਲਾਗੂ....
ਵਿਜੀਲੈਂਸ ਬਿਊਰੋ ਨੇ ਵਣ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ, 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ 1, 04, 200 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਦੌਰਾਨ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ....
ਜੇਲ੍ਹ ਤੋਂ ਪੈਰੋਲ ਤੇ ਆਏ ਗੁਰਦੀਪ ਸਿੰਘ ਖੇੜਾ ਦਾ ਵੱਡਾ ਬਿਆਨ, ਹੁਣ ਸਮਾਂ ਸਿਰ ਦੇਣ ਦਾ ਨਹੀਂ ਹੈ, ਪੜ੍ਹ ਕੇ ਅਫਸਰ ਬਣੋ।
ਚੰਡੀਗੜ੍ਹ, 11 ਫਰਵਰੀ : ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਖੇੜਾ ਦੇ ਜੇਲ੍ਹ ਤੋਂ ਪੈਰੋਲ ਆਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਗੁਰਦੀਪ ਸਿੰਘ ਖੇੜ੍ਹਾ ਨੇ ਕਿਹਾ ਕਿ ਹੁਣ ਸਮਾਂ ਸਿਰ ਦੇਣ ਦਾ ਨਹੀਂ ਹੈ, ਪੜ੍ਹ ਕੇ ਅਫਸਰ ਬਣੋ। ਉਨ੍ਹਾਂ ਕਿਹਾ ਕਿ 1947 ਤੋਂ ਅਸੀਂ ਸਿਰ ਹੀ ਦਿੰਦੇ ਆ ਰਹੇ ਹਾਂ, ਕੀ ਸਾਰੀ ਉਮਰ ਹੀ ਸਿਰ ਦੇਈ ਜਾਣੇ ਆ। ਇਕ ਨਿੱਜੀ ਚੈਨਲ ਉਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਕ ਧਰਮ ਦੇ ਅਧਾਰ ਉਤੇ ਕਿਸੇ ਬੰਦੀਆਂ ਦੀ ਰਿਹਾਈ ਕਰਨੀ ਠੀਕ ਨਹੀਂ, ਹੋਰਨਾਂ ਧਰਮਾਂ ਦੇ ਲੋਕ....
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 429 ਬੈਂਚਾਂ ਅੱਗੇ ਲਗਭਗ 2.33 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼
ਚੰਡੀਗੜ੍ਹ, 11 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ ਵਿੱਚ ਲਗਭਗ 2,33,000 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ....
ਭਾਖੜਾ ਨਹਿਰ ‘ਚ ਡਿੱਗੀ ਕਾਰ, ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ, ਤਿੰਨ ਰੁੜੇ
ਨੰਗਲ, 10 ਫਰਵਰੀ : ਨੰਗਲ ਵਿੱਚ ਭਾਖੜਾ ਨਹਿਰ ਵਿੱਚ ਇੱਕ ਕਾਰ ਡਿੱਗ ਗਈ। ਇਸ ਹਾਦਸੇ ‘ਚ ਕਾਰ ਸਣੇ ਤਿੰਨ ਲੋਕ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ, ਜਦਕਿ ਇਕ ਵਿਅਕਤੀ ਨੂੰ ਨਹਿਰ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਨੰਗਲ ਦੀ ਜਵਾਹਰ ਮਾਰਕੀਟ ਦਾ ਰਹਿਣ ਵਾਲਾ ਮੋਹਨ ਲਾਲ BBMB ਦਾ ਮੁਲਾਜ਼ਮ ਦੱਸਿਆ ਗਿਆ ਹੈ। ਉਹ ਆਪਣੀ ਪਤਨੀ, ਭੈਣ ਅਤੇ ਭਰਜਾਈ ਨਾਲ ਆਪਣੇ ਘਰ ਤੋਂ ਬਾਬਾ ਧੁੰਨੇ ਬਾਲਾ ਮੰਦਿਰ ਮੱਥਾ ਟੇਕਣ ਲਈ ਜਾ ਰਹੇ ਸਨ। ਕਿਸੇ ਕਾਰਨ ਉਨ੍ਹਾਂ ਦੀ ਦੀ ਕਾਰ ਅਚਾਨਕ ਭਾਖੜਾ ਨਹਿਰ ਵਿੱਚ ਡਿੱਗ ਗਈ।....
ਪੰਜਾਬ ‘ਚ ਡੀਜ਼ਲ-ਪੈਟਰੋਲ ਤੇ ਲੱਗੇ ਸੈੱਸ ਤੋਂ ਬਾਅਦ ਬੱਸ ਸਫਰ ਹੋ ਸਕਦੈ ਮਹਿੰਗਾ
ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਦੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਰੇਟ ਵਧਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਜੇਕਰ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਆਉਣ ਵਾਲੇ ਦਿਨਾਂ ‘ਚ ਬੱਸਾਂ ‘ਚ ਸਫਰ ਕਰਨਾ ਵੀ ਮਹਿੰਗਾ ਹੋ ਜਾਵੇਗਾ ਹੈ। ਗੌਰਤਲਬ ਹੈ ਕਿ ਪਿਛਲੀ ਪੰਜਾਬ ਕੈਬਨਿਟ ਮੀਟਿੰਗ ਵਿਚ ਸਰਕਾਰ....
ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਲਖਬੀਰ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ , 10 ਫਰਵਰੀ : ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ ਵਿਜੈ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ, ਜਦਕਿ ਉਸ ਦੇ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ....
ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ, ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਕੀਤੀ ਚਰਚਾ
ਚੰਡੀਗੜ੍ਹ, 10 ਫਰਵਰੀ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ....
ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ : ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਕਲਰਕ ਸੰਦੀਪ ਸਿੰਘ ਨੂੰ ਬਾਲ ਵਿਕਾਸ ਪ੍ਰਾਜੈਕਟ....
ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਾਡੀ ਸਰਕਾਰ ਵਚਨਬੱਧ : ਮੁੱਖ ਮੰਤਰੀ
ਸਿੱਖ ਸੰਗਤ ਨੂੰ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਤੋਂ ਜਾਮ ਖੋਲ੍ਹਣ ਦੀ ਕੀਤੀ ਅਪੀਲ ਨੈਸ਼ਨਲ ਹਾਈਵੇਅ 'ਤੇ ਜਾਮ ਕਰਕੇ ਲੋਕਾਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ : ਭਗਵੰਤ ਮਾਨ ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ....
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸਾਰੇ ਫੀਲਡ ਦਫਤਰਾਂ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼
- ਕਦਮ ਦਾ ਉਦੇਸ਼ ਨਾਗਰਿਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ....
20 ਫਰਵਰੀ ਤੋਂ ਸ਼ੁਰੂ ਹੋਣਗੀਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ, ਰੋਲ ਨੰਬਰ ਇੰਟਰਨੈੱਟ ਤੇ ਕੀਤੇ ਅਪਲੋਡ
ਚੰਡੀਗੜ੍ਹ, 09 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ....
ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦਾ ਵਿਗਿਅਨਕ ਢੰਗ ਨਾਲ ਨਿਪਟਾਰਾ ਕਰਨ ਲਈ 5.46 ਕਰੋੜ ਖਰਚਣ ਦਾ ਫੈਸਲਾ: ਡਾ. ਨਿੱਜਰ
ਚੰਡੀਗੜ੍ਹ, 9 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ 'ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ....
ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ : ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ, 9 ਫਰਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ 'ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ।....